੧੦੯੪
ਓਹੁ ਪਰਵਾਣੁ ਹੈ ਜਿ ਕੁਲ ਕਾ ਕਰੇ ਉਧਾਰੁ ॥ ਅਗੈ ਜਾਤਿ ਨ ਪੁਛੀਐ ਕਰਣੀ ਸਬਦੁ ਹੈ ਸਾਰੁ ॥ ਹੋਰੁ ਕੂੜੁ ਪੜਣਾ ਕੂੜੁ ਕਮਾਵਣਾ ਬਿਖਿਆ ਨਾਲਿ ਪਿਆਰੁ ॥ ਅੰਦਰਿ ਸੁਖੁ ਨ ਹੋਵਈ ਮਨਮੁਖ ਜਨਮੁ ਖੁਆਰੁ ॥ ਨਾਨਕ ਨਾਮਿ ਰਤੇ ਸੇ ਉਬਰੇ ਗੁਰ ਕੈ ਹੇਤਿ ਅਪਾਰਿ ॥ ੨ ॥ ਪਉੜੀ ॥ ਆਪੇ ਕਰਿ ਕਰਿ ਵੇਖਦਾ ਆਪੇ ਸਭੁ ਸਚਾ ॥ ਜੋ ਹੁਕਮੁ ਨ ਬੂਝੈ ਖਸਮਾ ਕਾ ਸੋਈ ਨਰੁ ਕਚਾ ॥ ਜਿਤੁ ਭਾਵੈ ਤਿਤੁ ਲਾਇਦਾ ਗੁਰਮੁਖਿ ਹਰਿ ਸਚਾ ॥ ਸਭਨਾ ਕਾ ਸਾਹਿਬੁ ਏਕੁ ਹੈ ਗੁਰ ਸਬਦੀ ਰਚਾ ॥ ਗੁਰਮੁਖਿ ਸਦਾ ਸਲਾਹੀਐ ਸਭਿ ਤਿਸ ਦੇ ਜਚਾ ॥ ਜਿਉ ਨਾਨਕ ਆਪਿ ਨਚਾਇਦਾ ਤਿਵ ਹੀ ਕੋ ਨਚਾ ॥ ੨੨ ॥ ੧ ॥ ਸੁਧੁ ॥

ਮਾਰੂ ਵਾਰ ਮਹਲਾ ੫ ਡਖਣੇ ਮਃ ੫ ੴ ਸਤਿਗੁਰ ਪ੍ਰਸਾਦਿ ॥
ਤੂ ਚਉ ਸਜਣ ਮੈਡਿਆ ਡੇਈ ਸਿਸੁ ਉਤਾਰਿ ॥ ਨੈਣ ਮਹਿੰਜੇ ਤਰਸਦੇ ਕਦਿ ਪਸੀ ਦੀਦਾਰੁ ॥ ੧ ॥ ਮਃ ੫ ॥ ਨੀਹੁ ਮਹਿੰਜਾ ਤਊ ਨਾਲਿ ਬਿਆ ਨੇਹ ਕੂੜਾਵੈ ਡੇਖੁ ॥ ਕਪੜ ਭੋਗ ਡਰਾਵਣੇ ਜਿਚਰੁ ਪਿਰੀ ਨ ਡੇਖੁ ॥ ੨ ॥ ਮਃ ੫ ॥ ਉਠੀ ਝਾਲੂ ਕੰਤੜੇ ਹਉ ਪਸੀ ਤਉ ਦੀਦਾਰੁ ॥ ਕਾਜਲੁ ਹਾਰੁ ਤਮੋਲ ਰਸੁ ਬਿਨੁ ਪਸੇ ਹਭਿ ਰਸ ਛਾਰੁ ॥ ੩ ॥ ਪਉੜੀ ॥ ਤੂ ਸਚਾ ਸਾਹਿਬੁ ਸਚੁ ਸਚੁ ਸਭੁ ਧਾਰਿਆ ॥ ਗੁਰਮੁਖਿ ਕੀਤੋ ਥਾਟੁ ਸਿਰਜਿ ਸੰਸਾਰਿਆ ॥ ਹਰਿ ਆਗਿਆ ਹੋਏ ਬੇਦ ਪਾਪੁ ਪੁੰਨੁ ਵੀਚਾਰਿਆ ॥ ਬ੍ਰਹਮਾ ਬਿਸਨੁ ਮਹੇਸੁ ਤ੍ਰੈ ਗੁਣ ਬਿਸਥਾਰਿਆ ॥ ਨਵ ਖੰਡ ਪ੍ਰਿਥਮੀ ਸਾਜਿ ਹਰਿ ਰੰਗ ਸਵਾਰਿਆ ॥ ਵੇਕੀ ਜੰਤ ਉਪਾਇ ਅੰਤਰਿ ਕਲ ਧਾਰਿਆ ॥ ਤੇਰਾ ਅੰਤੁ ਨ ਜਾਣੈ ਕੋਇ ਸਚੁ ਸਿਰਜਣਹਾਰਿਆ ॥ ਤੂ ਜਾਣਹਿ ਸਭ ਬਿਧਿ ਆਪਿ ਗੁਰਮੁਖਿ ਨਿਸਤਾਰਿਆ ॥ ੧ ॥ ਡਖਣੇ ਮਃ ੫ ॥ ਜੇ ਤੂ ਮਿਤ੍ਰੁ ਅਸਾਡੜਾ ਹਿਕ ਭੋਰੀ ਨਾ ਵੇਛੋੜਿ ॥ ਜੀਉ ਮਹਿੰਜਾ ਤਉ ਮੋਹਿਆ ਕਦਿ ਪਸੀ ਜਾਨੀ ਤੋਹਿ ॥ ੧ ॥ ਮਃ ੫ ॥ ਦੁਰਜਨ ਤੂ ਜਲੁ ਭਾਹੜੀ ਵਿਛੋੜੇ ਮਰਿ ਜਾਹਿ ॥ ਕੰਤਾ ਤੂ ਸਉ ਸੇਜੜੀ ਮੈਡਾ ਹਭੋ ਦੁਖੁ ਉਲਾਹਿ ॥ ੨ ॥ ਮਃ ੫ ॥ ਦੁਰਜਨੁ ਦੂਜਾ ਭਾਉ ਹੈ ਵੇਛੋੜਾ ਹਉਮੈ ਰੋਗੁ ॥ ਸਜਣੁ ਸਚਾ ਪਾਤਿਸਾਹੁ ਜਿਸੁ ਮਿਲਿ ਕੀਚੈ ਭੋਗੁ ॥ ੩ ॥ ਪਉੜੀ ॥ ਤੂ ਅਗਮ ਦਇਆਲੁ ਬੇਅੰਤੁ ਤੇਰੀ ਕੀਮਤਿ ਕਹੈ ਕਉਣੁ ॥ ਤੁਧੁ ਸਿਰਜਿਆ ਸਭੁ ਸੰਸਾਰੁ ਤੂ ਨਾਇਕੁ ਸਗਲ ਭਉਣੁ ॥ ਤੇਰੀ ਕੁਦਰਤਿ ਕੋਇ ਨ ਜਾਣੈ ਮੇਰੇ ਠਾਕੁਰ ਸਗਲ ਰਉਣ ॥ ਤੁਧੁ ਅਪੜਿ ਕੋਇ ਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥