੧੦੯੫
ਸਕੈ ਤੂ ਅਬਿਨਾਸੀ ਜਗ ਉਧਰਣ ॥ ਤੁਧੁ ਥਾਪੇ ਚਾਰੇ ਜੁਗ ਤੂ ਕਰਤਾ ਸਗਲ ਧਰਣ ॥ ਤੁਧੁ ਆਵਣ ਜਾਣਾ ਕੀਆ ਤੁਧੁ ਲੇਪੁ ਨ ਲਗੈ ਤ੍ਰਿਣ ॥ ਜਿਸੁ ਹੋਵਹਿ ਆਪਿ ਦਇਆਲੁ ਤਿਸੁ ਲਾਵਹਿ ਸਤਿਗੁਰ ਚਰਣ ॥ ਤੂ ਹੋਰਤੁ ਉਪਾਇ ਨ ਲਭਹੀ ਅਬਿਨਾਸੀ ਸ੍ਰਿਸਟਿ ਕਰਣ ॥ ੨ ॥ ਡਖਣੇ ਮਃ ੫ ॥ ਜੇ ਤੂ ਵਤਹਿ ਅੰਙਣੇ ਹਭ ਧਰਤਿ ਸੁਹਾਵੀ ਹੋਇ ॥ ਹਿਕਸੁ ਕੰਤੈ ਬਾਹਰੀ ਮੈਡੀ ਵਾਤ ਨ ਪੁਛੈ ਕੋਇ ॥ ੧ ॥ ਮਃ ੫ ॥ ਹਭੇ ਟੋਲ ਸੁਹਾਵਣੇ ਸਹੁ ਬੈਠਾ ਅੰਙਣੁ ਮਲਿ ॥ ਪਹੀ ਨ ਵੰਞੈ ਬਿਰਥੜਾ ਜੋ ਘਰਿ ਆਵੈ ਚਲਿ ॥ ੨ ॥ ਮਃ ੫ ॥ ਸੇਜ ਵਿਛਾਈ ਕੰਤ ਕੂ ਕੀਆ ਹਭੁ ਸੀਗਾਰੁ ॥ ਇਤੀ ਮੰਝਿ ਨ ਸਮਾਵਈ ਜੇ ਗਲਿ ਪਹਿਰਾ ਹਾਰੁ ॥ ੩ ॥ ਪਉੜੀ ॥ ਤੂ ਪਾਰਬ੍ਰਹਮੁ ਪਰਮੇਸਰੁ ਜੋਨਿ ਨ ਆਵਹੀ ॥ ਤੂ ਹੁਕਮੀ ਸਾਜਹਿ ਸ੍ਰਿਸਟਿ ਸਾਜਿ ਸਮਾਵਹੀ ॥ ਤੇਰਾ ਰੂਪੁ ਨ ਜਾਈ ਲਖਿਆ ਕਿਉ ਤੁਝਹਿ ਧਿਆਵਹੀ ॥ ਤੂ ਸਭ ਮਹਿ ਵਰਤਹਿ ਆਪਿ ਕੁਦਰਤਿ ਦੇਖਾਵਹੀ ॥ ਤੇਰੀ ਭਗਤਿ ਭਰੇ ਭੰਡਾਰ ਤੋਟਿ ਨ ਆਵਹੀ ॥ ਏਹਿ ਰਤਨ ਜਵੇਹਰ ਲਾਲ ਕੀਮ ਨ ਪਾਵਹੀ ॥ ਜਿਸੁ ਹੋਵਹਿ ਆਪਿ ਦਇਆਲੁ ਤਿਸੁ ਸਤਿਗੁਰ ਸੇਵਾ ਲਾਵਹੀ ॥ ਤਿਸੁ ਕਦੇ ਨ ਆਵੈ ਤੋਟਿ ਜੋ ਹਰਿ ਗੁਣ ਗਾਵਹੀ ॥ ੩ ॥ ਡਖਣੇ ਮਃ ੫ ॥ ਜਾ ਮੂ ਪਸੀ ਹਠ ਮੈ ਪਿਰੀ ਮਹਿਜੈ ਨਾਲਿ ॥ ਹਭੇ ਡੁਖ ਉਲਾਹਿਅਮੁ ਨਾਨਕ ਨਦਰਿ ਨਿਹਾਲਿ ॥ ੧ ॥ ਮਃ ੫ ॥ ਨਾਨਕ ਬੈਠਾ ਭਖੇ ਵਾਉ ਲੰਮੇ ਸੇਵਹਿ ਦਰੁ ਖੜਾ ॥ ਪਿਰੀਏ ਤੂ ਜਾਣੁ ਮਹਿਜਾ ਸਾਉ ਜੋਈ ਸਾਈ ਮੁਹੁ ਖੜਾ ॥ ੨ ॥ ਮਃ ੫ ॥ ਕਿਆ ਗਾਲਾਇਓ ਭੂਛ ਪਰ ਵੇਲਿ ਨ ਜੋਹੇ ਕੰਤ ਤੂ ॥ ਨਾਨਕ ਫੁਲਾ ਸੰਦੀ ਵਾੜਿ ਖਿੜਿਆ ਹਭੁ ਸੰਸਾਰੁ ਜਿਉ ॥ ੩ ॥ ਪਉੜੀ ॥ ਸੁਘੜੁ ਸੁਜਾਣੁ ਸਰੂਪੁ ਤੂ ਸਭ ਮਹਿ ਵਰਤੰਤਾ ॥ ਤੂ ਆਪੇ ਠਾਕੁਰੁ ਸੇਵਕੋ ਆਪੇ ਪੂਜੰਤਾ ॥ ਦਾਨਾ ਬੀਨਾ ਆਪਿ ਤੂ ਆਪੇ ਸਤਵੰਤਾ ॥ ਜਤੀ ਸਤੀ ਪ੍ਰਭੁ ਨਿਰਮਲਾ ਮੇਰੇ ਹਰਿ ਭਗਵੰਤਾ ॥ ਸਭੁ ਬ੍ਰਹਮ ਪਸਾਰੁ ਪਸਾਰਿਓ ਆਪੇ ਖੇਲੰਤਾ ॥ ਇਹੁ ਆਵਾ ਗਵਣੁ ਰਚਾਇਓ ਕਰਿ ਚੋਜ ਦੇਖੰਤਾ ॥ ਤਿਸੁ ਬਾਹੁੜਿ ਗਰਭਿ ਨ ਪਾਵਹੀ ਜਿਸੁ ਦੇਵਹਿ ਗੁਰ ਮੰਤਾ ॥ ਜਿਉ ਆਪਿ ਚਲਾਵਹਿ ਤਿਉ ਚਲਦੇ ਕਿਛੁ ਵਸਿ ਨ ਜੰਤਾ ॥ ੪ ॥ ਡਖਣੇ ਮਃ ੫ ॥ ਕੁਰੀਏ ਕੁਰੀਏ ਵੈਦਿਆ ਤਲਿ ਗਾੜਾ ਮਹਰੇਰੁ ॥ ਵੇਖੇ ਛਿਟੜਿ ਥੀਵਦੋ ਜਾਮਿ ਖਿਸੰਦੋ ਪੇਰੁ ॥ ੧ ॥ ਮਃ ੫ ॥ ਸਚੁ ਜਾਣੈ ਕਚੁ ਵੈਦਿਓ ਤੂ ਆਘੂ ਆਘੇ ਸਲਵੇ ॥ ਨਾਨਕ ਆਤਸੜੀ ਮੰਝਿ ਨੈਣੂ ਬਿਆ ਢਲਿ ਪਬਣਿ ਜਿਉ ਜੁੰਮਿਓ ॥ ੨ ॥ ਮਃ ੫ ॥ ਭੋਰੇ ਭੋਰੇ ਰੂਹੜੇ ਸੇਵੇਦੇ ਆਲਕੁ ॥ ਮੁਦਤਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥