੧੦੯੮
ਤਿਤੈ ਲਗਦੀਆ ਨਹ ਖਿੰਜੋਤਾੜਾ ॥ ਜੋ ਇਛੀ ਸੋ ਫਲੁ ਪਾਇਦਾ ਗੁਰਿ ਅੰਦਰਿ ਵਾੜਾ ॥ ਗੁਰੁ ਨਾਨਕੁ ਤੁਠਾ ਭਾਇਰਹੁ ਹਰਿ ਵਸਦਾ ਨੇੜਾ ॥ ੧੦ ॥ ਡਖਣੇ ਮਃ ੫ ॥ ਜਾ ਮੂੰ ਆਵਹਿ ਚਿਤਿ ਤੂ ਤਾ ਹਭੇ ਸੁਖ ਲਹਾਉ ॥ ਨਾਨਕ ਮਨ ਹੀ ਮੰਝਿ ਰੰਗਾਵਲਾ ਪਿਰੀ ਤਹਿਜਾ ਨਾਉ ॥ ੧ ॥ ਮਃ ੫ ॥ ਕਪੜ ਭੋਗ ਵਿਕਾਰ ਏ ਹਭੇ ਹੀ ਛਾਰ ॥ ਖਾਕੁ ਲੋੁੜੇਦਾ ਤੰਨਿ ਖੇ ਜੋ ਰਤੇ ਦੀਦਾਰ ॥ ੨ ॥ ਮਃ ੫ ॥ ਕਿਆ ਤਕਹਿ ਬਿਆ ਪਾਸ ਕਰ ਹੀਅੜੇ ਹਿਕੁ ਅਧਾਰੁ ॥ ਥੀਉ ਸੰਤਨ ਕੀ ਰੇਣੁ ਜਿਤੁ ਲਭੀ ਸੁਖ ਦਾਤਾਰੁ ॥ ੩ ॥ ਪਉੜੀ ॥ ਵਿਣ ਕਰਮਾ ਹਰਿ ਜੀਉ ਨ ਪਾਈਐ ਬਿਨੁ ਸਤਿਗੁਰ ਮਨੂਆ ਨ ਲਗੈ ॥ ਧਰਮੁ ਧੀਰਾ ਕਲਿ ਅੰਦਰੇ ਇਹੁ ਪਾਪੀ ਮੂਲਿ ਨ ਤਗੈ ॥ ਅਹਿ ਕਰੁ ਕਰੇ ਸੁ ਅਹਿ ਕਰੁ ਪਾਏ ਇਕ ਘੜੀ ਮੁਹਤੁ ਨ ਲਗੈ ॥ ਚਾਰੇ ਜੁਗ ਮੈ ਸੋਧਿਆ ਵਿਣੁ ਸੰਗਤਿ ਅਹੰਕਾਰੁ ਨ ਭਗੈ ॥ ਹਉਮੈ ਮੂਲਿ ਨ ਛੁਟਈ ਵਿਣੁ ਸਾਧੂ ਸਤਸੰਗੈ ॥ ਤਿਚਰੁ ਥਾਹ ਨ ਪਾਵਈ ਜਿਚਰੁ ਸਾਹਿਬ ਸਿਉ ਮਨ ਭੰਗੈ ॥ ਜਿਨਿ ਜਨਿ ਗੁਰਮੁਖਿ ਸੇਵਿਆ ਤਿਸੁ ਘਰਿ ਦੀਬਾਣੁ ਅਭਗੈ ॥ ਹਰਿ ਕਿਰਪਾ ਤੇ ਸੁਖੁ ਪਾਇਆ ਗੁਰ ਸਤਿਗੁਰ ਚਰਣੀ ਲਗੈ ॥ ੧੧ ॥ ਡਖਣੇ ਮਃ ੫ ॥ ਲੋੜੀਦੇ ਹਭ ਜਾਇ ਸੋ ਮੀਰਾ ਮੀਰੰਨ ਸਿਰਿ ॥ ਹਠ ਮੰਝਾਹੂ ਸੋ ਧਣੀ ਚਉਦੋ ਮੁਖਿ ਅਲਾਇ ॥ ੧ ॥ ਮਃ ੫ ॥ ਮਾਣਿਕੂ ਮੋਹਿ ਮਾਉ ਡਿੰਨਾ ਧਣੀ ਅਪਾਹਿ ॥ ਹਿਆਉ ਮਹਿਜਾ ਠੰਢੜਾ ਮੁਖਹੁ ਸਚੁ ਅਲਾਇ ॥ ੨ ॥ ਮਃ ੫ ॥ ਮੂ ਥੀਆਊ ਸੇਜ ਨੈਣਾ ਪਿਰੀ ਵਿਛਾਵਣਾ ॥ ਜੇ ਡੇਖੈ ਹਿਕ ਵਾਰ ਤਾ ਸੁਖ ਕੀਮਾਹੂ ਬਾਹਰੇ ॥ ੩ ॥ ਪਉੜੀ ॥ ਮਨੁ ਲੋਚੈ ਹਰਿ ਮਿਲਣ ਕਉ ਕਿਉ ਦਰਸਨੁ ਪਾਈਆ ॥ ਮੈ ਲਖ ਵਿੜਤੇ ਸਾਹਿਬਾ ਜੇ ਬਿੰਦ ਬੋੁਲਾਇਆ ॥ ਮੈ ਚਾਰੇ ਕੁੰਡਾ ਭਾਲੀਆ ਤੁਧੁ ਜੇਵਡੁ ਨ ਸਾਈਆ ॥ ਮੈ ਦਸਿਹੁ ਮਾਰਗੁ ਸੰਤਹੋ ਕਿਉ ਪ੍ਰਭੂ ਮਿਲਾਈਆ ॥ ਮਨੁ ਅਰਪਿਹੁ ਹਉਮੈ ਤਜਹੁ ਇਤੁ ਪੰਖਿ ਜੁਲਾਈਆ ॥ ਨਿਤ ਸੇਵਿਹੁ ਸਾਹਿਬੁ ਆਪਣਾ ਸਤਸੰਗਿ ਮਿਲਾਈਆ ॥ ਸਭੇ ਆਸਾ ਪੂਰੀਆ ਗੁਰ ਮਹਲਿ ਬੁਲਾਈਆ ॥ ਤੁਧੁ ਜੇਵਡੁ ਹੋਰੁ ਨ ਸੁਝਈ ਮੇਰੇ ਮਿਤ੍ਰ ਗੋੁਸਾਈਆ ॥ ੧੨ ॥ ਡਖਣੇ ਮਃ ੫ ॥ ਮੂ ਥੀਆਊ ਤਖਤੁ ਪਿਰੀ ਮਹਿੰਜੇ ਪਾਤਿਸਾਹ ॥ ਪਾਵ ਮਿਲਾਵੇ ਕੋਲਿ ਕਵਲ ਜਿਵੈ ਬਿਗਸਾਵਦੋ ॥ ੧ ॥ ਮਃ ੫ ॥ ਪਿਰੀਆ ਸੰਦੜੀ ਭੁਖ ਮੂ ਲਾਵਣ ਥੀ ਵਿਥਰਾ ॥ ਜਾਣੁ ਮਿਠਾਈ ਇਖ ਬੇਈ ਪੀੜੇ ਨਾ ਹੁਟੈ ॥ ੨ ॥ ਮਃ ੫ ॥ ਠਗਾ ਨੀਹੁਮ ਤ੍ਰੋੜਿ ਜਾਣੁ ਗੰਧ੍ਰਬਾ ਨਗਰੀ ॥ ਸੁਖ ਘਟਾਊ ਡੂਇ ਇਸੁ ਪੰਧਾਣੂ ਘਰ ਘਣੇ ॥ ੩ ॥ ਪਉੜੀ ॥ ਅਕਲ ਕਲਾ ਨਹ ਪਾਈਐ ਪ੍ਰਭੁ ਅਲਖ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥