੧੧੦
ਮਾਝ ਮਹਲਾ ੩ ਘਰੁ ੧ ॥ ਕਰਮੁ ਹੋਵੈ ਸਤਿਗੁਰੂ ਲਾਏ ॥ ਸੇਵਾ ਸੁਰਤਿ ਸਬਦਿ ਚਿਤੁ ਲਾਏ ॥ ਹਉਮੈ ਮਾਰਿ ਸਦਾ ਸੁਖੁ ਪਾਇਆ ਮਾਇਆ ਮੋਹੁ ਚੁਕਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਸਤਿਗੁਰ ਕੈ ਬਲਿਹਾਰਣਿਆ ॥ ਗੁਰਮਤੀ ਪਰਗਾਸੁ ਹੋਆ ਜੀ ਅਨਦਿਨੁ ਹਰਿ ਗੁਣ ਗਾਵਣਿਆ ॥ ੧ ॥ ਰਹਾਉ ॥ ਤਨੁ ਮਨੁ ਖੋਜੇ ਤਾ ਨਾਉ ਪਾਏ ॥ ਧਾਵਤੁ ਰਾਖੈ ਠਾਕਿ ਰਹਾਏ ॥ ਗੁਰ ਕੀ ਬਾਣੀ ਅਨਦਿਨੁ ਗਾਵੈ ਸਹਜੇ ਭਗਤਿ ਕਰਾਵਣਿਆ ॥ ੨ ॥ ਇਸੁ ਕਾਇਆ ਅੰਦਰਿ ਵਸਤੁ ਅਸੰਖਾ ॥ ਗੁਰਮੁਖਿ ਸਾਚੁ ਮਿਲੈ ਤਾ ਵੇਖਾ ॥ ਨਉ ਦਰਵਾਜੇ ਦਸਵੈ ਮੁਕਤਾ ਅਨਹਦ ਸਬਦੁ ਵਜਾਵਣਿਆ ॥ ੩ ॥ ਸਚਾ ਸਾਹਿਬੁ ਸਚੀ ਨਾਈ ॥ ਗੁਰ ਪਰਸਾਦੀ ਮੰਨਿ ਵਸਾਈ ॥ ਅਨਦਿਨੁ ਸਦਾ ਰਹੈ ਰੰਗਿ ਰਾਤਾ ਦਰਿ ਸਚੈ ਸੋਝੀ ਪਾਵਣਿਆ ॥ ੪ ॥ ਪਾਪ ਪੁਨੰ ਕੀ ਸਾਰ ਨ ਜਾਣੀ ॥ ਦੂਜੈ ਲਾਗੀ ਭਰਮਿ ਭੁਲਾਣੀ ॥ ਅਗਿਆਨੀ ਅੰਧਾ ਮਗੁ ਨ ਜਾਣੈ ਫਿਰਿ ਫਿਰਿ ਆਵਣ ਜਾਵਣਿਆ ॥ ੫ ॥ ਗੁਰ ਸੇਵਾ ਤੇ ਸਦਾ ਸੁਖੁ ਪਾਇਆ ॥ ਹਉਮੈ ਮੇਰਾ ਠਾਕਿ ਰਹਾਇਆ ॥ ਗੁਰ ਸਾਖੀ ਮਿਟਿਆ ਅੰਧਿਆਰਾ ਬਜਰ ਕਪਾਟ ਖੁਲਾਵਣਿਆ ॥ ੬ ॥ ਹਉਮੈ ਮਾਰਿ ਮੰਨਿ ਵਸਾਇਆ ॥ ਗੁਰ ਚਰਣੀ ਸਦਾ ਚਿਤੁ ਲਾਇਆ ॥ ਗੁਰ ਕਿਰਪਾ ਤੇ ਮਨੁ ਤਨੁ ਨਿਰਮਲੁ ਨਿਰਮਲ ਨਾਮੁ ਧਿਆਵਣਿਆ ॥ ੭ ॥ ਜੀਵਣੁ ਮਰਣਾ ਸਭੁ ਤੁਧੈ ਤਾਈ ॥ ਜਿਸੁ ਬਖਸੇ ਤਿਸੁ ਦੇ ਵਡਿਆਈ ॥ ਨਾਨਕ ਨਾਮੁ ਧਿਆਇ ਸਦਾ ਤੂੰ ਜੰਮਣੁ ਮਰਣੁ ਸਵਾਰਣਿਆ ॥ ੮ ॥ ੧ ॥ ੨ ॥ ਮਾਝ ਮਹਲਾ ੩ ॥ ਮੇਰਾ ਪ੍ਰਭੁ ਨਿਰਮਲੁ ਅਗਮ ਅਪਾਰਾ ॥ ਬਿਨੁ ਤਕੜੀ ਤੋਲੈ ਸੰਸਾਰਾ ॥ ਗੁਰਮੁਖਿ ਹੋਵੈ ਸੋਈ ਬੂਝੈ ਗੁਣ ਕਹਿ ਗੁਣੀ ਸਮਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਹਰਿ ਕਾ ਨਾਮੁ ਮੰਨਿ ਵਸਾਵਣਿਆ ॥ ਜੋ ਸਚਿ ਲਾਗੇ ਸੇ ਅਨਦਿਨੁ ਜਾਗੇ ਦਰਿ ਸਚੈ ਸੋਭਾ ਪਾਵਣਿਆ ॥ ੧ ॥ ਰਹਾਉ ॥ ਆਪਿ ਸੁਣੈ ਤੈ ਆਪੇ ਵੇਖੈ ॥ ਜਿਸ ਨੋ ਣਦਰਿ ਕਰੇ ਸੋਈ ਜਨੁ ਲੇਖੈ ॥ ਆਪੇ ਲਾਇ ਲਏ ਸੋ ਲਾਗੈ ਗੁਰਮੁਖਿ ਸਚੁ ਕਮਾਵਣਿਆ ॥ ੨ ॥ ਜਿਸੁ ਆਪਿ ਭੁਲਾਏ ਸੁ ਕਿਥੈ ਹਥੁ ਪਾਏ ॥ ਪੂਰਬਿ ਲਿਖਿਆ ਸੁ ਮੇਟਣਾ ਨ ਜਾਏ ॥ ਜਿਨ ਸਤਿਗੁਰੁ ਮਿਲਿਆ ਸੇ ਵਡਭਾਗੀ ਪੂਰੈ ਕਰਮਿ ਮਿਲਾਵਣਿਆ ॥ ੩ ॥ ਪੇਈਅੜੈ ਧਨ ਅਨਦਿਨੁ ਸੁਤੀ ॥ ਕੰਤਿ ਵਿਸਾਰੀ ਅਵਗਣਿ ਮੁਤੀ ॥ ਅਨਦਿਨੁ ਸਦਾ ਫਿਰੈ ਬਿਲਲਾਦੀ ਬਿਨੁ ਪਿਰ ਨੀਦ ਨ ਪਾਵਣਿਆ ॥ ੪ ॥ ਪੇਈਅੜੈ ਸੁਖਦਾਤਾ ਜਾਤਾ ॥ ਹਉਮੈ ਮਾਰਿ ਗੁਰ ਸਬਦਿ ਪਛਾਤਾ ॥ ਸੇਜ ਸੁਹਾਵੀ ਸਦਾ ਪਿਰੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥