੧੧੦੨
ਸੁਖਦਾਇਕ ॥ ਗਿਆਨੁ ਰਾਸਿ ਨਾਮੁ ਧਨੁ ਸਉਪਿਓਨੁ ਇਸੁ ਸਉਦੇ ਲਾਇਕ ॥ ਸਾਝੀ ਗੁਰ ਨਾਲਿ ਬਹਾਲਿਆ ਸਰਬ ਸੁਖ ਪਾਇਕ ॥ ਮੈ ਨਾਲਹੁ ਕਦੇ ਨ ਵਿਛੁੜੈ ਹਰਿ ਪਿਤਾ ਸਭਨਾ ਗਲਾ ਲਾਇਕ ॥ ੨੧ ॥ ਸਲੋਕ ਡਖਣੇ ਮਃ ੫ ॥ ਨਾਨਕ ਕਚੜਿਆ ਸਿਉ ਤੋੜਿ ਢੂਢਿ ਸਜਣ ਸੰਤ ਪਕਿਆ ॥ ਓਇ ਜੀਵੰਦੇ ਵਿਛੁੜਹਿ ਓਇ ਮੁਇਆ ਨ ਜਾਹੀ ਛੋੜਿ ॥ ੧ ॥ ਮਃ ੫ ॥ ਨਾਨਕ ਬਿਜੁਲੀਆ ਚਮਕੰਨਿ ਘੁਰਨਿੑ ਘਟਾ ਅਤਿ ਕਾਲੀਆ ॥ ਬਰਸਨਿ ਮੇਘ ਅਪਾਰ ਨਾਨਕ ਸੰਗਮਿ ਪਿਰੀ ਸੁਹੰਦੀਆ ॥ ੨ ॥ ਮਃ ੫ ॥ ਜਲ ਥਲ ਨੀਰਿ ਭਰੇ ਸੀਤਲ ਪਵਣ ਝੁਲਾਰਦੇ ॥ ਸੇਜੜੀਆ ਸੋਇੰਨ ਹੀਰੇ ਲਾਲ ਜੜੰਦੀਆ ॥ ਸੁਭਰ ਕਪੜ ਭੋਗ ਨਾਨਕ ਪਿਰੀ ਵਿਹੂਣੀ ਤਤੀਆ ॥ ੩ ॥ ਪਉੜੀ ॥ ਕਾਰਣੁ ਕਰਤੈ ਜੋ ਕੀਆ ਸੋਈ ਹੈ ਕਰਣਾ ॥ ਜੇ ਸਉ ਧਾਵਹਿ ਪ੍ਰਾਣੀਆ ਪਾਵਹਿ ਧੁਰਿ ਲਹਣਾ ॥ ਬਿਨੁ ਕਰਮਾ ਕਿਛੂ ਨ ਲਭਈ ਜੇ ਫਿਰਹਿ ਸਭ ਧਰਣਾ ॥ ਗੁਰ ਮਿਲਿ ਭਉ ਗੋਵਿੰਦ ਕਾ ਭੈ ਡਰੁ ਦੂਰਿ ਕਰਣਾ ॥ ਭੈ ਤੇ ਬੈਰਾਗੁ ਊਪਜੈ ਹਰਿ ਖੋਜਤ ਫਿਰਣਾ ॥ ਖੋਜਤ ਖੋਜਤ ਸਹਜੁ ਉਪਜਿਆ ਫਿਰਿ ਜਨਮਿ ਨ ਮਰਣਾ ॥ ਹਿਆਇ ਕਮਾਇ ਧਿਆਇਆ ਪਾਇਆ ਸਾਧ ਸਰਣਾ ॥ ਬੋਹਿਥੁ ਨਾਨਕ ਦੇਉ ਗੁਰੁ ਜਿਸੁ ਹਰਿ ਚੜਾਏ ਤਿਸੁ ਭਉਜਲੁ ਤਰਣਾ ॥ ੨੨ ॥ ਸਲੋਕ ਮਃ ੫ ॥ ਪਹਿਲਾ ਮਰਣੁ ਕਬੂਲਿ ਜੀਵਣ ਕੀ ਛਡਿ ਆਸ ॥ ਹੋਹੁ ਸਭਾਨਾ ਕੀ ਰੇਣੁਕਾ ਤਉ ਆਉ ਹਮਾਰੈ ਪਾਸਿ ॥ ੧ ॥ ਮਃ ੫ ॥ ਮੂਆ ਜੀਵੰਦਾ ਪੇਖੁ ਜੀਵੰਦੇ ਮਰਿ ਜਾਨਿ ॥ ਜਿਨਾੑ ਮੁਹਬਤਿ ਇਕ ਸਿਉ ਤੇ ਮਾਣਸ ਪਰਧਾਨ ॥ ੨ ॥ ਮਃ ੫ ॥ ਜਿਸੁ ਮਨਿ ਵਸੈ ਪਾਰਬ੍ਰਹਮੁ ਨਿਕਟਿ ਨ ਆਵੈ ਪੀਰ ॥ ਭੁਖ ਤਿਖ ਤਿਸੁ ਨ ਵਿਆਪਈ ਜਮੁ ਨਹੀ ਆਵੈ ਨੀਰ ॥ ੩ ॥ ਪਉੜੀ ॥ ਕੀਮਤਿ ਕਹਣੁ ਨ ਜਾਈਐ ਸਚੁ ਸਾਹ ਅਡੋਲੈ ॥ ਸਿਧ ਸਾਧਿਕ ਗਿਆਨੀ ਧਿਆਨੀਆ ਕਉਣੁ ਤੁਧੁਨੋ ਤੋਲੈ ॥ ਭੰਨਣ ਘੜਣ ਸਮਰਥੁ ਹੈ ਓਪਤਿ ਸਭ ਪਰਲੈ ॥ ਕਰਣ ਕਾਰਣ ਸਮਰਥੁ ਹੈ ਘਟਿ ਘਟਿ ਸਭ ਬੋਲੈ ॥ ਰਿਜਕੁ ਸਮਾਹੇ ਸਭਸੈ ਕਿਆ ਮਾਣਸੁ ਡੋਲੈ ॥ ਗਹਿਰ ਗਭੀਰੁ ਅਥਾਹੁ ਤੂ ਗੁਣ ਗਿਆਨ ਅਮੋਲੈ ॥ ਸੋਈ ਕੰਮੁ ਕਮਾਵਣਾ ਕੀਆ ਧੁਰਿ ਮਉਲੈ ॥ ਤੁਧਹੁ ਬਾਹਰਿ ਕਿਛੁ ਨਹੀ ਨਾਨਕੁ ਗੁਣ ਬੋਲੈ ॥ ੨੩ ॥ ੧ ॥ ੨ ॥

ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ੴ ਸਤਿਗੁਰ ਪ੍ਰਸਾਦਿ ॥
ਪਡੀਆ ਕਵਨ ਕੁਮਤਿ ਤੁਮ ਲਾਗੇ ॥ ਬੂਡਹੁਗੇ ਪਰਵਾਰ ਸਕਲ ਸਿਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥