੧੧੦੩
ਰਾਮੁ ਨ ਜਪਹੁ ਅਭਾਗੇ ॥ ੧ ॥ ਰਹਾਉ ॥ ਬੇਦ ਪੁਰਾਨ ਪੜੇ ਕਾ ਕਿਆ ਗੁਨੁ ਖਰ ਚੰਦਨ ਜਸ ਭਾਰਾ ॥ ਰਾਮ ਨਾਮ ਕੀ ਗਤਿ ਨਹੀ ਜਾਨੀ ਕੈਸੇ ਉਤਰਸਿ ਪਾਰਾ ॥ ੧ ॥ ਜੀਅ ਬਧਹੁ ਸੁ ਧਰਮੁ ਕਰਿ ਥਾਪਹੁ ਅਧਰਮੁ ਕਹਹੁ ਕਤ ਭਾਈ ॥ ਆਪਸ ਕਉ ਮੁਨਿਵਰ ਕਰਿ ਥਾਪਹੁ ਕਾ ਕਉ ਕਹਹੁ ਕਸਾਈ ॥ ੨ ॥ ਮਨ ਕੇ ਅੰਧੇ ਆਪਿ ਨ ਬੂਝਹੁ ਕਾਹਿ ਬੁਝਾਵਹੁ ਭਾਈ ॥ ਮਾਇਆ ਕਾਰਨ ਬਿਦਿਆ ਬੇਚਹੁ ਜਨਮੁ ਅਬਿਰਥਾ ਜਾਈ ॥ ੩ ॥ ਨਾਰਦ ਬਚਨ ਬਿਆਸੁ ਕਹਤ ਹੈ ਸੁਕ ਕਉ ਪੂਛਹੁ ਜਾਈ ॥ ਕਹਿ ਕਬੀਰ ਰਾਮੈ ਰਮਿ ਛੂਟਹੁ ਨਾਹਿ ਤ ਬੂਡੇ ਭਾਈ ॥ ੪ ॥ ੧ ॥ ਬਨਹਿ ਬਸੇ ਕਿਉ ਪਾਈਐ ਜਉ ਲਉ ਮਨਹੁ ਨ ਤਜਹਿ ਬਿਕਾਰ ॥ ਜਿਹ ਘਰੁ ਬਨੁ ਸਮਸਰਿ ਕੀਆ ਤੇ ਪੂਰੇ ਸੰਸਾਰ ॥ ੧ ॥ ਸਾਰ ਸੁਖੁ ਪਾਈਐ ਰਾਮਾ ॥ ਰੰਗਿ ਰਵਹੁ ਆਤਮੈ ਰਾਮ ॥ ੧ ॥ ਰਹਾਉ ॥ ਜਟਾ ਭਸਮ ਲੇਪਨ ਕੀਆ ਕਹਾ ਗੁਫਾ ਮਹਿ ਬਾਸੁ ॥ ਮਨੁ ਜੀਤੇ ਜਗੁ ਜੀਤਿਆ ਜਾਂ ਤੇ ਬਿਖਿਆ ਤੇ ਹੋਇ ਉਦਾਸੁ ॥ ੨ ॥ ਅੰਜਨੁ ਦੇਇ ਸਭੈ ਕੋਈ ਟੁਕੁ ਚਾਹਨ ਨਾਹਿ ਬਿਡਾਨੁ ॥ ਗਿਆਨ ਅੰਜਨੁ ਜਿਹ ਪਾਇਆ ਤੇ ਲੋਇਨ ਪਰਵਾਨੁ ॥ ੩ ॥ ਕਹਿ ਕਬੀਰ ਅਬ ਜਾਨਿਆ ਗੁਰਿ ਗਿਆਨੁ ਦੀਆ ਸਮਝਾਇ ॥ ਅੰਤਰਗਤਿ ਹਰਿ ਭੇਟਿਆ ਅਬ ਮੇਰਾ ਮਨੁ ਕਤਹੂ ਨ ਜਾਇ ॥ ੪ ॥ ੨ ॥ ਰਿਧਿ ਸਿਧਿ ਜਾ ਕਉ ਫੁਰੀ ਤਬ ਕਾਹੂ ਸਿਉ ਕਿਆ ਕਾਜ ॥ ਤੇਰੇ ਕਹਨੇ ਕੀ ਗਤਿ ਕਿਆ ਕਹਉ ਮੈ ਬੋਲਤ ਹੀ ਬਡ ਲਾਜ ॥ ੧ ॥ ਰਾਮੁ ਜਿਹ ਪਾਇਆ ਰਾਮ ॥ ਤੇ ਭਵਹਿ ਨ ਬਾਰੈ ਬਾਰ ॥ ੧ ॥ ਰਹਾਉ ॥ ਝੂਠਾ ਜਗੁ ਡਹਕੈ ਘਨਾ ਦਿਨ ਦੁਇ ਬਰਤਨ ਕੀ ਆਸ ॥ ਰਾਮ ਉਦਕੁ ਜਿਹ ਜਨ ਪੀਆ ਤਿਹਿ ਬਹੁਰਿ ਨ ਭਈ ਪਿਆਸ ॥ ੨ ॥ ਗੁਰ ਪ੍ਰਸਾਦਿ ਜਿਹ ਬੂਝਿਆ ਆਸਾ ਤੇ ਭਇਆ ਨਿਰਾਸੁ ॥ ਸਭੁ ਸਚੁ ਨਦਰੀ ਆਇਆ ਜਉ ਆਤਮ ਭਇਆ ਉਦਾਸੁ ॥ ੩ ॥ ਰਾਮ ਨਾਮ ਰਸੁ ਚਾਖਿਆ ਹਰਿ ਨਾਮਾ ਹਰ ਤਾਰਿ ॥ ਕਹੁ ਕਬੀਰ ਕੰਚਨੁ ਭਇਆ ਭ੍ਰਮੁ ਗਇਆ ਸਮੁਦ੍ਰੈ ਪਾਰਿ ॥ ੪ ॥ ੩ ॥ ਉਦਕ ਸਮੁੰਦ ਸਲਲ ਕੀ ਸਾਖਿਆ ਨਦੀ ਤਰੰਗ ਸਮਾਵਹਿਗੇ ॥ ਸੁੰਨਹਿ ਸੁੰਨੁ ਮਿਲਿਆ ਸਮਦਰਸੀ ਪਵਨ ਰੂਪ ਹੋਇ ਜਾਵਹਿਗੇ ॥ ੧ ॥ ਬਹੁਰਿ ਹਮ ਕਾਹੇ ਆਵਹਿਗੇ ॥ ਆਵਨ ਜਾਨਾ ਹੁਕਮੁ ਤਿਸੈ ਕਾ ਹੁਕਮੈ ਬੁਝਿ ਸਮਾਵਹਿਗੇ ॥ ੧ ॥ ਰਹਾਉ ॥ ਜਬ ਚੂਕੈ ਪੰਚ ਧਾਤੁ ਕੀ ਰਚਨਾ ਐਸੇ ਭਰਮੁ ਚੁਕਾਵਹਿਗੇ ॥ ਦਰਸਨੁ ਛੋਡਿ ਭਏ ਸਮਦਰਸੀ ਏਕੋ ਨਾਮੁ ਧਿਆਵਹਿਗੇ ॥ ੨ ॥ ਜਿਤ ਹਮ ਲਾਏ ਤਿਤ ਹੀ ਲਾਗੇ ਤੈਸੇ ਕਰਮ ਕਮਾਵਹਿਗੇ ॥ ਹਰਿ ਜੀ ਕ੍ਰਿਪਾ ਕਰੇ ਜਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥