੧੧੦੪
ਅਪਨੀ ਤੌ ਗੁਰ ਕੇ ਸਬਦਿ ਸਮਾਵਹਿਗੇ ॥ ੩ ॥ ਜੀਵਤ ਮਰਹੁ ਮਰਹੁ ਫੁਨਿ ਜੀਵਹੁ ਪੁਨਰਪਿ ਜਨਮੁ ਨ ਹੋਈ ॥ ਕਹੁ ਕਬੀਰ ਜੋ ਨਾਮਿ ਸਮਾਨੇ ਸੁੰਨ ਰਹਿਆ ਲਿਵ ਸੋਈ ॥ ੪ ॥ ੪ ॥ ਜਉ ਤੁਮੑ ਮੋ ਕਉ ਦੂਰਿ ਕਰਤ ਹਉ ਤਉ ਤੁਮ ਮੁਕਤਿ ਬਤਾਵਹੁ ॥ ਏਕ ਅਨੇਕ ਹੋਇ ਰਹਿਓ ਸਗਲ ਮਹਿ ਅਬ ਕੈਸੇ ਭਰਮਾਵਹੁ ॥ ੧ ॥ ਰਾਮ ਮੋ ਕਉ ਤਾਰਿ ਕਹਾਂ ਲੈ ਜਈ ਹੈ ॥ ਸੋਧਉ ਮੁਕਤਿ ਕਹਾ ਦੇਉ ਕੈਸੀ ਕਰਿ ਪ੍ਰਸਾਦੁ ਮੋਹਿ ਪਾਈ ਹੈ ॥ ੧ ॥ ਰਹਾਉ ॥ ਤਾਰਨ ਤਰਨੁ ਤਬੈ ਲਗੁ ਕਹੀਐ ਜਬ ਲਗੁ ਤਤੁ ਨ ਜਾਨਿਆ ॥ ਅਬ ਤਉ ਬਿਮਲ ਭਏ ਘਟ ਹੀ ਮਹਿ ਕਹਿ ਕਬੀਰ ਮਨੁ ਮਾਨਿਆ ॥ ੨ ॥ ੫ ॥ ਜਿਨਿ ਗੜ ਕੋਟ ਕੀਏ ਕੰਚਨ ਕੇ ਛੋਡਿ ਗਇਆ ਸੋ ਰਾਵਨੁ ॥ ੧ ॥ ਕਾਹੇ ਕੀਜਤੁ ਹੈ ਮਨਿ ਭਾਵਨੁ ॥ ਜਬ ਜਮੁ ਆਇ ਕੇਸ ਤੇ ਪਕਰੈ ਤਹ ਹਰਿ ਕੋ ਨਾਮੁ ਛਡਾਵਨ ॥ ੧ ॥ ਰਹਾਉ ॥ ਕਾਲੁ ਅਕਾਲੁ ਖਸਮ ਕਾ ਕੀਨਾੑ ਇਹੁ ਪਰਪੰਚੁ ਬਧਾਵਨੁ ॥ ਕਹਿ ਕਬੀਰ ਤੇ ਅੰਤੇ ਮੁਕਤੇ ਜਿਨੑ ਹਿਰਦੈ ਰਾਮ ਰਸਾਇਨੁ ॥ ੨ ॥ ੬ ॥ ਦੇਹੀ ਗਾਵਾ ਜੀਉ ਧਰ ਮਹਤਉ ਬਸਹਿ ਪੰਚ ਕਿਰਸਾਨਾ ॥ ਨੈਨੂ ਨਕਟੂ ਸ੍ਰਵਨੂ ਰਸਪਤਿ ਇੰਦ੍ਰੀ ਕਹਿਆ ਨ ਮਾਨਾ ॥ ੧ ॥ ਬਾਬਾ ਅਬ ਨ ਬਸਉ ਇਹ ਗਾਉ ॥ ਘਰੀ ਘਰੀ ਕਾ ਲੇਖਾ ਮਾਗੈ ਕਾਇਥੁ ਚੇਤੂ ਨਾਉ ॥ ੧ ॥ ਰਹਾਉ ॥ ਧਰਮਰਾਇ ਜਬ ਲੇਖਾ ਮਾਗੈ ਬਾਕੀ ਨਿਕਸੀ ਭਾਰੀ ॥ ਪੰਚ ਕ੍ਰਿਸਾਨਵਾ ਭਾਗਿ ਗਏ ਲੈ ਬਾਧਿਓ ਜੀਉ ਦਰਬਾਰੀ ॥ ੨ ॥ ਕਹੈ ਕਬੀਰੁ ਸੁਨਹੁ ਰੇ ਸੰਤਹੁ ਖੇਤ ਹੀ ਕਰਹੁ ਨਿਬੇਰਾ ॥ ਅਬ ਕੀ ਬਾਰ ਬਖਸਿ ਬੰਦੇ ਕਉ ਬਹੁਰਿ ਨ ਭਉਜਲਿ ਫੇਰਾ ॥ ੩ ॥ ੭ ॥

ਰਾਗੁ ਮਾਰੂ ਬਾਣੀ ਕਬੀਰ ਜੀਉ ਕੀ ੴ ਸਤਿਗੁਰ ਪ੍ਰਸਾਦਿ ॥
ਅਨਭਉ ਕਿਨੈ ਨ ਦੇਖਿਆ ਬੈਰਾਗੀਅੜੇ ॥ ਬਿਨੁ ਭੈ ਅਨਭਉ ਹੋਇ ਵਣਾਹੰਬੈ ॥ ੧ ॥ ਸਹੁ ਹਦੂਰਿ ਦੇਖੈ ਤਾਂ ਭਉ ਪਵੈ ਬੈਰਾਗੀਅੜੇ ॥ ਹੁਕਮੈ ਬੂਝੈ ਤ ਨਿਰਭਉ ਹੋਇ ਵਣਾਹੰਬੈ ॥ ੨ ॥ ਹਰਿ ਪਾਖੰਡੁ ਨ ਕੀਜਈ ਬੈਰਾਗੀਅੜੇ ॥ ਪਾਖੰਡਿ ਰਤਾ ਸਭੁ ਲੋਕੁ ਵਣਾਹੰਬੈ ॥ ੩ ॥ ਤ੍ਰਿਸਨਾ ਪਾਸੁ ਨ ਛੋਡਈ ਬੈਰਾਗੀਅੜੈ ॥ ਮਮਤਾ ਜਾਲਿਆ ਪਿੰਡੁ ਵਣਾਹੰਬੈ ॥ ੪ ॥ ਚਿੰਤਾ ਜਾਲਿ ਤਨੁ ਜਾਲਿਆ ਬੈਰਾਗੀਅੜੇ ॥ ਜੇ ਮਨੁ ਮਿਰਤਕੁ ਹੋਇ ਵਣਾਹੰਬੈ ॥ ੫ ॥ ਸਤਿਗੁਰ ਬਿਨੁ ਬੈਰਾਗੁ ਨ ਹੋਵਈ ਬੈਰਾਗੀਅੜੇ ॥ ਜੇ ਲੋਚੈ ਸਭੁ ਕੋਇ ਵਣਾਹੰਬੈ ॥ ੬ ॥ ਕਰਮੁ ਹੋਵੈ ਸਤਿਗੁਰੁ ਮਿਲੈ ਬੈਰਾਗੀਅੜੈ ॥ ਸਹਜੇ ਪਾਵੈ ਸੋਇ ਵਣਾਹੰਬੈ ॥ ੭ ॥ ਕਹੁ ਕਬੀਰ ਇਕ ਬੇਨਤੀ ਬੈਰਾਗੀਅੜੇ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥