੧੧੦੫
ਮੋ ਕਉ ਭਉਜਲੁ ਪਾਰਿ ਉਤਾਰਿ ਵਣਾਹੰਬੈ ॥ ੮ ॥ ੧ ॥ ੮ ॥ ਰਾਜਨ ਕਉਨ ਤੁਮਾਰੈ ਆਵੈ ॥ ਐਸੋ ਭਾਉ ਬਿਦਰ ਕੋ ਦੇਖਿਓ ਓਹੁ ਗਰੀਬੁ ਮੋਹਿ ਭਾਵੈ ॥ ੧ ॥ ਰਹਾਉ ॥ ਹਸਤੀ ਦੇਖਿ ਭਰਮ ਤੇ ਭੂਲਾ ਸ੍ਰੀ ਭਗਵਾਨੁ ਨ ਜਾਨਿਆ ॥ ਤੁਮਰੋ ਦੂਧੁ ਬਿਦਰ ਕੋ ਪਾਨੋੑ ਅੰਮ੍ਰਿਤੁ ਕਰਿ ਮੈ ਮਾਨਿਆ ॥ ੧ ॥ ਖੀਰ ਸਮਾਨਿ ਸਾਗੁ ਮੈ ਪਾਇਆ ਗੁਨ ਗਾਵਤ ਰੈਨਿ ਬਿਹਾਨੀ ॥ ਕਬੀਰ ਕੋ ਠਾਕੁਰੁ ਅਨਦ ਬਿਨੋਦੀ ਜਾਤਿ ਨ ਕਾਹੂ ਕੀ ਮਾਨੀ ॥ ੨ ॥ ੯ ॥ ਸਲੋਕ ਕਬੀਰ ॥ ਗਗਨ ਦਮਾਮਾ ਬਾਜਿਓ ਪਰਿਓ ਨੀਸਾਨੈ ਘਾਉ ॥ ਖੇਤੁ ਜੁ ਮਾਂਡਿਓ ਸੂਰਮਾ ਅਬ ਜੂਝਨ ਕੋ ਦਾਉ ॥ ੧ ॥ ਸੂਰਾ ਸੋ ਪਹਿਚਾਨੀਐ ਜੁ ਲਰੈ ਦੀਨ ਕੇ ਹੇਤ ॥ ਪੁਰਜਾ ਪੁਰਜਾ ਕਟਿ ਮਰੈ ਕਬਹੂ ਨ ਛਾਡੈ ਖੇਤੁ ॥ ੨ ॥ ੨ ॥
ਕਬੀਰ ਕਾ ਸਬਦੁ
ਰਾਗੁ ਮਾਰੂ ਬਾਣੀ ਨਾਮਦੇਉ ਜੀ ਕੀ ੴ ਸਤਿਗੁਰ ਪ੍ਰਸਾਦਿ ॥
ਚਾਰਿ ਮੁਕਤਿ ਚਾਰੈ ਸਿਧਿ ਮਿਲਿ ਕੈ ਦੂਲਹ ਪ੍ਰਭ ਕੀ ਸਰਨਿ ਪਰਿਓ ॥ ਮੁਕਤਿ ਭਇਓ ਚਉਹੂੰ ਜੁਗ ਜਾਨਿਓ ਜਸੁ ਕੀਰਤਿ ਮਾਥੇ ਛਤ੍ਰੁ ਧਰਿਓ ॥ ੧ ॥ ਰਾਜਾ ਰਾਮ ਜਪਤ ਕੋ ਕੋ ਨ ਤਰਿਓ ॥ ਗੁਰ ਉਪਦੇਸਿ ਸਾਧ ਕੀ ਸੰਗਤਿ ਭਗਤੁ ਭਗਤੁ ਤਾ ਕੋ ਨਾਮੁ ਪਰਿਓ ॥ ੧ ॥ ਰਹਾਉ ॥ ਸੰਖ ਚਕ੍ਰ ਮਾਲਾ ਤਿਲਕੁ ਬਿਰਾਜਿਤ ਦੇਖਿ ਪ੍ਰਤਾਪੁ ਜਮੁ ਡਰਿਓ ॥ ਨਿਰਭਉ ਭਏ ਰਾਮ ਬਲ ਗਰਜਿਤ ਜਨਮ ਮਰਨ ਸੰਤਾਪ ਹਿਰਿਓ ॥ ੨ ॥ ਅੰਬਰੀਕ ਕਉ ਦੀਓ ਅਭੈ ਪਦੁ ਰਾਜੁ ਭਭੀਖਨ ਅਧਿਕ ਕਰਿਓ ॥ ਨਉ ਨਿਧਿ ਠਾਕੁਰਿ ਦਈ ਸੁਦਾਮੈ ਧ੍ਰੂਅ ਅਟਲੁ ਅਜਹੂ ਨ ਟਰਿਓ ॥ ੩ ॥ ਭਗਤ ਹੇਤਿ ਮਾਰਿਓ ਹਰਨਾਖਸੁ ਨਰਸਿੰਘ ਰੂਪ ਹੋਇ ਦੇਹ ਧਰਿਓ ॥ ਨਾਮਾ ਕਹੈ ਭਗਤਿ ਬਸਿ ਕੇਸਵ ਅਜਹੂੰ ਬਲਿ ਕੇ ਦੁਆਰ ਖਰੋ ॥ ੪ ॥ ੧ ॥ ਮਾਰੂ ਕਬੀਰ ਜੀਉ ॥ ਦੀਨੁ ਬਿਸਾਰਿਓ ਰੇ ਦਿਵਾਨੇ ਦੀਨੁ ਬਿਸਾਰਿਓ ਰੇ ॥ ਪੇਟੁ ਭਰਿਓ ਪਸੂਆ ਜਿਉ ਸੋਇਓ ਮਨੁਖੁ ਜਨਮੁ ਹੈ ਹਾਰਿਓ ॥ ੧ ॥ ਰਹਾਉ ॥ ਸਾਧਸੰਗਤਿ ਕਬਹੂ ਨਹੀ ਕੀਨੀ ਰਚਿਓ ਧੰਧੈ ਝੂਠ ॥ ਸੁਆਨ ਸੂਕਰ ਬਾਇਸ ਜਿਵੈ ਭਟਕਤੁ ਚਾਲਿਓ ਊਠਿ ॥ ੧ ॥ ਆਪਸ ਕਉ ਦੀਰਘੁ ਕਰਿ ਜਾਨੈ ਅਉਰਨ ਕਉ ਲਗਮਾਤ ॥ ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ ॥ ੨ ॥ ਕਾਮੀ ਕ੍ਰੋਧੀ ਚਾਤੁਰੀ ਬਾਜੀਗਰ ਬੇਕਾਮ ॥ ਨਿੰਦਾ ਕਰਤੇ ਜਨਮੁ ਸਿਰਾਨੋ ਕਬਹੂ ਨ ਸਿਮਰਿਓ ਰਾਮੁ ॥ ੩ ॥ ਕਹਿ ਕਬੀਰ ਚੇਤੈ ਨਹੀ ਮੂਰਖ ਮੁਗਧੁ ਗਵਾਰੁ ॥ ਰਾਮ ਨਾਮੁ ਜਾਨਿਓ ਨਹੀ ਕੈਸੇ ਉਤਰਸਿ ਪਾਰਿ ॥ ੪ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥