੧੧੦੬
ਰਾਗੁ ਮਾਰੂ ਬਾਣੀ ਜੈਦੇਉ ਜੀਉ ਕੀ ੴ ਸਤਿਗੁਰ ਪ੍ਰਸਾਦਿ ॥
ਚੰਦ ਸਤ ਭੇਦਿਆ ਨਾਦ ਸਤ ਪੂਰਿਆ ਸੂਰ ਸਤ ਖੋੜਸਾ ਦਤੁ ਕੀਆ ॥ ਅਬਲ ਬਲੁ ਤੋੜਿਆ ਅਚਲ ਚਲੁ ਥਪਿਆ ਅਘੜੁ ਘੜਿਆ ਤਹਾ ਅਪਿਉ ਪੀਆ ॥ ੧ ॥ ਮਨ ਆਦਿ ਗੁਣ ਆਦਿ ਵਖਾਣਿਆ ॥ ਤੇਰੀ ਦੁਬਿਧਾ ਦ੍ਰਿਸਟਿ ਸੰਮਾਨਿਆ ॥੧ ॥ ਰਹਾਉ ॥ ਅਰਧਿ ਕਉ ਅਰਧਿਆ ਅਰਪਿ ਕਉ ਸਰਪਿਆ ਸਲਲ ਕਉ ਸਲਲਿ ਸੰਮਾਨਿ ਆਇਆ ॥ ਬਦਤਿ ਜੈਦੇਉ ਜੈਦੇਵ ਕਉ ਰੰਮਿਆ ਬ੍ਰਹਮੁ ਨਿਰਬਾਣੁ ਲਿਵ ਲੀਣੁ ਪਾਇਆ ॥ ੨ ॥ ੧ ॥ ਕਬੀਰੁ ॥ ਮਾਰੂ ॥ ਰਾਮੁ ਸਿਮਰੁ ਪਛੁਤਾਹਿਗਾ ਮਨ ॥ ਪਾਪੀ ਜੀਅਰਾ ਲੋਭੁ ਕਰਤੁ ਹੈ ਆਜੁ ਕਾਲਿ ਉਠਿ ਜਾਹਿਗਾ ॥ ੧ ॥ ਰਹਾਉ ॥ ਲਾਲਚ ਲਾਗੇ ਜਨਮੁ ਗਵਾਇਆ ਮਾਇਆ ਭਰਮ ਭੁਲਾਹਿਗਾ ॥ ਧਨ ਜੋਬਨ ਕਾ ਗਰਬੁ ਨ ਕੀਜੈ ਕਾਗਦ ਜਿਉ ਗਲਿ ਜਾਹਿਗਾ ॥ ੧ ॥ ਜਉ ਜਮੁ ਆਇ ਕੇਸ ਗਹਿ ਪਟਕੈ ਤਾ ਦਿਨ ਕਿਛੁ ਨ ਬਸਾਹਿਗਾ ॥ ਸਿਮਰਨੁ ਭਜਨੁ ਦਇਆ ਨਹੀ ਕੀਨੀ ਤਉ ਮੁਖਿ ਚੋਟਾ ਖਾਹਿਗਾ ॥ ੨ ॥ ਧਰਮਰਾਇ ਜਬ ਲੇਖਾ ਮਾਗੈ ਕਿਆ ਮੁਖੁ ਲੇ ਕੇ ਜਾਹਿਗਾ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਸਾਧਸੰਗਤਿ ਤਰਿ ਜਾਂਹਿਗਾ ॥ ੩ ॥ ੧ ॥

ਰਾਗੁ ਮਾਰੂ ਬਾਣੀ ਰਵਿਦਾਸ ਜੀਉ ਕੀ ੴ ਸਤਿਗੁਰ ਪ੍ਰਸਾਦਿ ॥
ਐਸੀ ਲਾਲ ਤੁਝ ਬਿਨੁ ਕਉਨੁ ਕਰੈ ॥ ਗਰੀਬ ਨਿਵਾਜੁ ਗੁਸਈਆ ਮੇਰਾ ਮਾਥੈ ਛਤ੍ਰੁ ਧਰੈ ॥ ੧ ॥ ਰਹਾਉ ॥ ਜਾ ਕੀ ਛੋਤਿ ਜਗਤ ਕਉ ਲਾਗੈ ਤਾ ਪਰ ਤੁਹੀਂ. ਢਰੈ ॥ ਨੀਚਹ ਊਚ ਕਰੈ ਮੇਰਾ ਗੋਬਿੰਦੁ ਕਾਹੂ ਤੇ ਨ ਡਰੈ ॥ ੧ ॥ ਨਾਮਦੇਵ ਕਬੀਰੁ ਤਿਲੋਚਨੁ ਸਧਨਾ ਸੈਨੁ ਤਰੈ ॥ ਕਹਿ ਰਵਿਦਾਸੁ ਸੁਨਹੁ ਰੇ ਸੰਤਹੁ ਹਰਿ ਜੀਉ ਤੇ ਸਭੈ ਸਰੈ ॥ ੨ ॥ ੧ ॥ ਮਾਰੂ ॥ ਸੁਖ ਸਾਗਰ ਸੁਰਿਤਰੁ ਚਿੰਤਾਮਨਿ ਕਾਮਧੇਨ ਬਸਿ ਜਾ ਕੇ ਰੇ ॥ ਚਾਰਿ ਪਦਾਰਥ ਅਸਟ ਮਹਾ ਸਿਧਿ ਨਵ ਨਿਧਿ ਕਰ ਤਲ ਤਾ ਕੈ ॥ ੧ ॥ ਹਰਿ ਹਰਿ ਹਰਿ ਨ ਜਪਸਿ ਰਸਨਾ ॥ ਅਵਰ ਸਭ ਛਾਡਿ ਬਚਨ ਰਚਨਾ ॥ ੧ ॥ ਰਹਾਉ ॥ ਨਾਨਾ ਖਿਆਨ ਪੁਰਾਨ ਬੇਦ ਬਿਧਿ ਚਉਤੀਸ ਅਛਰ ਮਾਹੀ ॥ ਬਿਆਸ ਬੀਚਾਰਿ ਕਹਿਓ ਪਰਮਾਰਥੁ ਰਾਮ ਨਾਮ ਸਰਿ ਨਾਹੀ ॥ ੨ ॥ ਸਹਜ ਸਮਾਧਿ ਉਪਾਧਿ ਰਹਤ ਹੋਇ ਬਡੇ ਭਾਗਿ ਲਿਵ ਲਾਗੀ ॥ ਕਹਿ ਰਵਿਦਾਸ ਉਦਾਸ ਦਾਸ ਮਤਿ ਜਨਮ ਮਰਨ ਭੈ ਭਾਗੀ ॥ ੩ ॥ ੨ ॥ ੧੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥