੧੧੦੭
ਤੁਖਾਰੀ ਛੰਤ ਮਹਲਾ ੧ ਬਾਰਹ ਮਾਹਾ ੴ ਸਤਿਗੁਰ ਪ੍ਰਸਾਦਿ ॥
ਤੂ ਸੁਣਿ ਕਿਰਤ ਕਰੰਮਾ ਪੁਰਬਿ ਕਮਾਇਆ ॥ ਸਿਰਿ ਸਿਰਿ ਸੁਖ ਸਹੰਮਾ ਦੇਹਿ ਸੁ ਤੂ ਭਲਾ ॥ ਹਰਿ ਰਚਨਾ ਤੇਰੀ ਕਿਆ ਗਤਿ ਮੇਰੀ ਹਰਿ ਬਿਨੁ ਘੜੀ ਨ ਜੀਵਾ ॥ ਪ੍ਰਿਅ ਬਾਝੁ ਦੁਹੇਲੀ ਕੋਇ ਨ ਬੇਲੀ ਗੁਰਮੁਖਿ ਅੰਮ੍ਰਿਤੁ ਪੀਵਾਂ ॥ ਰਚਨਾ ਰਾਚਿ ਰਹੇ ਨਿਰੰਕਾਰੀ ਪ੍ਰਭ ਮਨਿ ਕਰਮ ਸੁਕਰਮਾ ॥ ਨਾਨਕ ਪੰਥੁ ਨਿਹਾਲੇ ਸਾਧਨ ਤੂ ਸੁਣਿ ਆਤਮਰਾਮਾ ॥ ੧ ॥ ਬਾਬੀਹਾ ਪ੍ਰਿਉ ਬੋਲੇ ਕੋਕਿਲ ਬਾਣੀਆ ॥ ਸਾਧਨ ਸਭਿ ਰਸੁ ਚੋਲੈ ਅੰਕਿ ਸਮਾਣੀਆ ॥ ਹਰਿ ਅੰਕਿ ਸਮਾਣੀ ਜਾ ਪ੍ਰਭ ਭਾਣੀ ਸਾ ਸੋਹਾਗਣਿ ਨਾਰੇ ॥ ਨਵ ਘਰ ਥਾਪਿ ਮਹਲਾ ਘਰੁ ਊਚਉ ਨਿਜ ਘਰਿ ਵਾਸੁ ਮੁਰਾਰੇ ॥ ਸਬ ਤੇਰੀ ਤੂ ਮੇਰਾ ਪ੍ਰੀਤਮੁ ਨਿਸਿ ਬਾਸੁਰ ਰੰਗਿ ਰਾਵੈ ॥ ਨਾਨਕ ਪ੍ਰਿਉ ਪ੍ਰਿਉ ਚਵੈ ਬਬੀਹਾ ਕੋਕਿਲ ਸਬਦਿ ਸੁਹਾਵੈ ॥ ੨ ॥ ਤੂ ਸੁਣਿ ਹਰਿ ਰਸ ਭਿੰਨੇ ਪ੍ਰੀਤਮ ਆਪਣੇ ॥ ਮਨਿ ਤਨਿ ਰਵਤ ਰਵੰਨੇ ਘੜੀ ਨ ਬੀਸਰੈ ॥ ਕਿਉ ਘੜੀ ਬਿਸਾਰੀ ਹਉ ਬਲਿਹਾਰੀ ਹਉ ਜੀਵਾ ਗੁਣ ਗਾਏ ॥ ਨਾ ਕੋਈ ਮੇਰਾ ਹਉ ਕਿਸੁ ਕੇਰਾ ਹਰਿ ਬਿਨੁ ਰਹਣੁ ਨ ਜਾਏ ॥ ਓਟ ਗਹੀ ਹਰਿ ਚਰਣ ਨਿਵਾਸੇ ਭਏ ਪਵਿਤ੍ਰ ਸਰੀਰਾ ॥ ਨਾਨਕ ਦ੍ਰਿਸਟਿ ਦੀਰਘ ਸੁਖੁ ਪਾਵੈ ਗੁਰ ਸਬਦੀ ਮਨੁ ਧੀਰਾ ॥ ੩ ॥ ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ ॥ ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ ॥ ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਊਭੀ ਗੁਣ ਸਾਰੀ ॥ ਘਰਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ ॥ ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ ॥ ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥