੧੧੦੮
੪ ॥ ਚੇਤ ਬਸੰਤੁ ਭਲਾ ਭਵਰ ਸੁਹਾਵੜੇ ॥ ਬਨ ਫੂਲੇ ਮੰਝ ਬਾਰਿ ਮੈ ਪਿਰੁ ਘਰਿ ਬਾਹੁੜੈ ॥ ਪਿਰੁ ਘਰਿ ਨਹੀ ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ ॥ ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ ॥ ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ ॥ ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ ॥ ੫ ॥ ਵੈਸਾਖੁ ਭਲਾ ਸਾਖਾ ਵੇਸ ਕਰੇ ॥ ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥ ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥ ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ ॥ ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ ॥ ਨਾਨਕ ਵੈਸਾਖੀਂ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥ ੬ ॥ ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ ॥ ਥਲ ਤਾਪਹਿ ਸਰ ਭਾਰ ਸਾਧਨ ਬਿਨਉ ਕਰੈ ॥ ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ ॥ ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ ॥ ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ ॥ ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ ॥ ੭ ॥ ਆਸਾੜੁ ਭਲਾ ਸੂਰਜੁ ਗਗਨਿ ਤਪੈ ॥ ਧਰਤੀ ਦੂਖ ਸਹੈ ਸੋਖੈ ਅਗਨਿ ਭਖੈ ॥ ਅਗਨਿ ਰਸੁ ਸੋਖੈ ਮਰੀਐ ਧੋਖੈ ਭੀ ਸੋ ਕਿਰਤੁ ਨ ਹਾਰੇ ॥ ਰਥੁ ਫਿਰੈ ਛਾਇਆ ਧਨ ਤਾਕੈ ਟੀਡੁ ਲਵੈ ਮੰਝਿ ਬਾਰੇ ॥ ਅਵਗਣ ਬਾਧਿ ਚਲੀ ਦੁਖੁ ਆਗੈ ਸੁਖੁ ਤਿਸੁ ਸਾਚੁ ਸਮਾਲੇ ॥ ਨਾਨਕ ਜਿਸ ਨੋ ਇਹ ਮਨੁ ਦੀਆ ਮਰਣੁ ਜੀਵਣੁ ਪ੍ਰਭ ਨਾਲੇ ॥ ੮ ॥ ਸਾਵਣਿ ਸਰਸ ਮਨਾ ਘਣ ਵਰਸਹਿ ਰੁਤਿ ਆਏ ॥ ਮੈ ਮਨਿ ਤਨਿ ਸਹੁ ਭਾਵੈ ਪਿਰ ਪਰਦੇਸਿ ਸਿਧਾਏ ॥ ਪਿਰੁ ਘਰਿ ਮਹੀ ਆਵੈ ਮਰੀਐ ਹਾਵੈ ਦਾਮਨਿ ਚਮਕਿ ਡਰਾਏ ॥ ਸੇਜ ਇਕੇਲੀ ਖਰੀ ਦੁਹੇਲੀ ਮਰਣੁ ਭਇਆ ਦੁਖੁ ਮਾਏ ॥ ਹਰਿ ਬਿਨੁ ਨੀਦ ਭੂਖ ਕਹੁ ਕੈਸੀ ਕਾਪੜੁ ਤਨਿ ਨ ਸੁਖਾਵਏ ॥ ਨਾਨਕ ਸਾ ਸੋਹਾਗਣਿ ਕੰਤੀ ਪਿਰ ਕੈ ਅੰਕਿ ਸਮਾਵਏ ॥ ੯ ॥ ਭਾਦਉ ਭਰਮਿ ਭੁਲੀ ਭਰਿ ਜੋਬਨਿ ਪਛੁਤਾਣੀ ॥ ਜਲ ਥਲ ਨੀਰਿ ਭਰੇ ਬਰਸ ਰੁਤੇ ਰੰਗੁ ਮਾਣੀ ॥ ਬਰਸੈ ਨਿਸਿ ਕਾਲੀ ਕਿਉ ਸੁਖੁ ਬਾਲੀ ਦਾਦਰ ਮੋਰ ਲਵੰਤੇ ॥ ਪ੍ਰਿਉ ਪ੍ਰਿਉ ਚਵੈ ਬਬੀਹਾ ਬੋਲੇ ਭੁਇਅੰਗਮ ਫਿਰਹਿ ਡਸੰਤੇ ॥ ਮਛਰ ਡੰਗ ਸਾਇਰ ਭਰ ਸੁਭਰ ਬਿਨੁ ਹਰਿ ਕਿਉ ਸੁਖੁ ਪਾਈਐ ॥ ਨਾਨਕ ਪੂਛਿ ਚਲਉ ਗੁਰ ਅਪੁਨੇ ਜਹ ਪ੍ਰਭੁ ਤਹ ਹੀ ਜਾਈਐ ॥ ੧੦ ॥ ਅਸੁਨਿ ਆਉ ਪਿਰਾ ਸਾਧਨ ਝੂਰਿ ਮੁਈ ॥ ਤਾ ਮਿਲਿਐ ਪ੍ਰਭ ਮੇਲੇ ਦੁਜੈ ਭਾਇ ਖੁਈ ॥ ਝੂਠਿ ਵਿਗੁਤੀ ਤਾ ਪਿਰ ਮੁਤੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥