੧੧੧
ਰਾਵੇ ਸਚੁ ਸੀਗਾਰੁ ਬਣਾਵਣਿਆ ॥ ੫ ॥ ਲਖ ਚਉਰਾਸੀਹ ਜੀਅ ਉਪਾਏ ॥ ਜਿਸ ਨੋ ਨਦਰਿ ਕਰੇ ਤਿਸੁ ਗੁਰੂ ਮਿਲਾਏ ॥ ਕਿਲਬਿਖ ਕਾਟਿ ਸਦਾ ਜਨ ਨਿਰਮਲ ਦਰਿ ਸਚੈ ਨਾਮਿ ਸੁਹਾਵਣਿਆ ॥ ੬ ॥ ਲੇਖਾ ਮਾਗੈ ਤਾ ਕਿਨਿ ਦੀਐ ॥ ਸੁਖੁ ਨਾਹੀ ਫੁਨਿ ਦੂਐ ਤੀਐ ॥ ਆਪੇ ਬਖਸਿ ਲਏ ਪ੍ਰਭੁ ਸਾਚਾ ਆਪੇ ਬਖਸਿ ਮਿਲਾਵਣਿਆ ॥ ੭ ॥ ਆਪਿ ਕਰੇ ਤੈ ਆਪਿ ਕਰਾਏ ॥ ਪੂਰੇ ਗੁਰ ਕੈ ਸਬਦਿ ਮਿਲਾਏ ॥ ਨਾਨਕ ਨਾਮੁ ਮਿਲੈ ਵਡਿਆਈ ਆਪੇ ਮੇਲਿ ਮਿਲਾਵਣਿਆ ॥ ੮ ॥ ੨ ॥ ੩ ॥ ਮਾਝ ਮਹਲਾ ੩ ॥ ਇਕੋ ਆਪਿ ਫਿਰੈ ਪਰਛੰਨਾ ॥ ਗੁਰਮੁਖਿ ਵੇਖਾ ਤਾ ਇਹੁ ਮੰਨੁ ਭਿੰਨਾ ॥ ਤ੍ਰਿਸਨਾ ਤਜਿ ਸਹਜ ਸੁਖੁ ਪਾਇਆ ਏਕੋ ਮੰਨਿ ਵਸਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਇਕਸੁ ਸਿਉ ਚਿਤੁ ਲਾਵਣਿਆ ॥ ਗੁਰਮਤੀ ਮਨੁ ਇਕਤੁ ਘਰਿ ਆਇਆ ਸਚੈ ਰੰਗਿ ਰੰਗਾਵਣਿਆ ॥ ੧ ॥ ਰਹਾਉ ॥ ਇਹੁ ਜਗੁ ਭੂਲਾ ਤੈਂ ਆਪਿ ਭੁਲਾਇਆ ॥ ਇਕੁ ਵਿਸਾਰਿ ਦੂਜੈ ਲੋਭਾਇਆ ॥ ਅਨਦਿਨੁ ਸਦਾ ਫਿਰੈ ਭ੍ਰਮਿ ਭੂਲਾ ਬਿਨੁ ਨਾਵੈ ਦੁਖੁ ਪਾਵਣਿਆ ॥ ੨ ॥ ਜੋ ਰੰਗਿ ਰਾਤੇ ਕਰਮ ਬਿਧਾਤੇ ॥ ਗੁਰ ਸੇਵਾ ਤੇ ਜੁਗ ਚਾਰੇ ਜਾਤੇ ॥ ਜਿਸ ਨੋ ਆਪਿ ਦੇਇ ਵਡਿਆਈ ਹਰਿ ਕੈ ਨਾਮਿ ਸਮਾਵਣਿਆ ॥ ੩ ॥ ਮਾਇਆ ਮੋਹਿ ਹਰਿ ਚੇਤੈ ਨਾਹੀ ॥ ਜਮ ਪੂਰਿ ਬਧਾ ਦੁਖ ਸਹਾਹੀ ॥ ਅੰਨਾ ਬੋਲਾ ਕਿਛੁ ਨਦਰਿ ਨ ਆਵੈ ਮਨਮੁਖ ਪਾਪਿ ਪਚਾਵਣਿਆ ॥ ੪ ॥ ਇਕਿ ਰੰਗਿ ਰਾਤੇ ਜੋ ਤੁਧੁ ਆਪਿ ਲਿਵ ਲਾਏ ॥ ਭਾਇ ਭਗਤਿ ਤੇਰੈ ਮਨਿ ਭਾਏ ॥ ਸਤਿਗੁਰੁ ਸੇਵਨਿ ਸਦਾ ਸੁਖਦਾਤਾ ਸਭ ਇਛਾ ਆਪਿ ਪੁਜਾਵਣਿਆ ॥ ੫ ॥ ਹਰਿ ਜੀਉ ਤੇਰੀ ਸਦਾ ਸਰਣਾਈ ॥ ਆਪੇ ਬਖਸਿਹਿ ਦੇ ਵਡਿਆਈ ॥ ਜਮਕਾਲੁ ਤਿਸੁ ਨੇੜਿ ਨ ਆਵੈ ਜੋ ਹਰਿ ਹਰਿ ਨਾਮੁ ਧਿਆਵਣਿਆ ॥ ੬ ॥ ਅਨਦਿਨੁ ਰਾਤੇ ਜੋ ਹਰਿ ਭਾਏ ॥ ਮੇਰੈ ਪ੍ਰਭਿ ਮੇਲੇ ਮੇਲਿ ਮਿਲਾਏ ॥ ਸਦਾ ਸਦਾ ਸਚੇ ਤੇਰੀ ਸਰਣਾਈ ਤੂੰ ਆਪੇ ਸਚੁ ਬੁਝਾਵਣਿਆ ॥ ੭ ॥ ਜਿਨ ਸਚੁ ਜਾਤਾ ਸੇ ਸਚਿ ਸਮਾਣੇ ॥ ਹਰਿ ਗੁਣ ਗਾਵਹਿ ਸਚੁ ਵਖਾਣੇ ॥ ਨਾਨਕ ਨਾਮਿ ਰਤੇ ਬੈਰਾਗੀ ਨਿਜ ਘਰਿ ਤਾੜੀ ਲਾਵਣਿਆ ॥ ੮ ॥ ੩ ॥ ੪ ॥ ਮਾਝ ਮਹਲਾ ੩ ॥ ਸਬਦਿ ਮਰੈ ਸੁ ਮੁਆ ਜਾਪੈ ॥ ਕਾਲੁ ਨ ਚਾਪੈ ਦੁਖੁ ਨ ਸੰਤਾਪੈ ॥ ਜੋਤੀ ਵਿਚਿ ਮਿਲਿ ਜੋਤਿ ਸਮਾਣੀ ਸੁਣਿ ਮਨ ਸਚਿ ਸਮਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਹਰਿ ਕੈ ਨਾਇ ਸੋਭਾ ਪਾਵਣਿਆ ॥ ਸਤਿਗੁਰੁ ਸੇਵਿ ਸਚਿ ਚਿਤੁ ਲਾਇਆ ਗੁਰਮਤੀ ਸਹਜਿ ਸਮਾਵਣਿਆ ॥ ੧ ॥ ਰਹਾਉ ॥ ਕਾਇਆ ਕਚੀ ਕਚਾ ਚੀਰੁ ਹੰਢਾਏ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥