੧੧੧੧
ਹਉਮੈ ਮਾਰਿ ਪਤੀਣੇ ਤਾਰਾ ਚੜਿਆ ਲੰਮਾ ॥ ੧ ॥ ਗੁਰਮੁਖਿ ਜਾਗਿ ਰਹੇ ਚੂਕੀ ਅਭਿਮਾਨੀ ਰਾਮ ॥ ਅਨਦਿਨੁ ਭੋਰੁ ਭਇਆ ਸਚਿ ਸਮਾਨੀ ਰਾਮ ॥ ਸਾਚਿ ਸਮਾਨੀ ਗੁਰਮੁਖਿ ਮਨਿ ਭਾਨੀ ਗੁਰਮੁਖਿ ਸਾਬਤੁ ਜਾਗੇ ॥ ਸਾਚੁ ਨਾਮੁ ਅੰਮ੍ਰਿਤੁ ਗੁਰਿ ਦੀਆ ਹਰਿ ਚਰਨੀ ਲਿਵ ਲਾਗੇ ॥ ਪ੍ਰਗਟੀ ਜੋਤਿ ਜੋਤਿ ਮਹਿ ਜਾਤਾ ਮਨਮੁਖਿ ਭਰਮਿ ਭੁਲਾਣੀ ॥ ਨਾਨਕ ਭੋਰੁ ਭਇਆ ਮਨੁ ਮਾਨਿਆ ਜਾਗਤ ਰੈਣਿ ਵਿਹਾਣੀ ॥ ੨ ॥ ਅਉਗਣ ਵੀਸਰਿਆ ਗੁਣੀ ਘਰੁ ਕੀਆ ਰਾਮ ॥ ਏਕੋ ਰਵਿ ਰਹਿਆ ਅਵਰੁ ਨ ਬੀਆ ਰਾਮ ॥ ਰਵਿ ਰਹਿਆ ਸੋਈ ਅਵਰੁ ਨ ਕੋਈ ਮਨ ਹੀ ਤੇ ਮਨੁ ਮਾਨਿਆ ॥ ਜਿਨਿ ਜਲ ਥਲ ਤ੍ਰਿਭਵਣ ਘਟੁ ਘਟੁ ਥਾਪਿਆ ਸੋ ਪ੍ਰਭੁ ਗੁਰਮੁਖਿ ਜਾਨਿਆ ॥ ਕਰਣ ਕਾਰਣ ਸਮਰਥ ਅਪਾਰਾ ਤ੍ਰਿਬਿਧਿ ਮੇਟਿ ਸਮਾਈ ॥ ਨਾਨਕ ਅਵਗਣ ਗੁਣਹ ਸਮਾਣੇ ਐਸੀ ਗੁਰਮਤਿ ਪਾਈ ॥ ੩ ॥ ਆਵਣ ਜਾਣ ਰਹੇ ਚੂਕਾ ਭੋਲਾ ਰਾਮ ॥ ਹਉਮੈ ਮਾਰਿ ਮਿਲੇ ਸਾਚਾ ਚੋਲਾ ਰਾਮ ॥ ਹਉਮੈ ਗੁਰਿ ਖੋਈ ਪਰਗਟੁ ਹੋਈ ਚੂਕੇ ਸੋਗ ਸੰਤਾਪੈ ॥ ਜੋਤੀ ਅੰਦਰਿ ਜੋਤਿ ਸਮਾਣੀ ਆਪੁ ਪਛਾਤਾ ਆਪੈ ॥ ਪੇਈਅੜੈ ਘਰਿ ਸਬਦਿ ਪਤੀਣੀ ਸਾਹੁਰੜੈ ਪਿਰ ਭਾਣੀ ॥ ਨਾਨਕ ਸਤਿਗੁਰਿ ਮੇਲਿ ਮਿਲਾਈ ਚੂਕੀ ਕਾਣਿ ਲੋਕਾਣੀ ॥ ੪ ॥ ੩ ॥ ਤੁਖਾਰੀ ਮਹਲਾ ੧ ॥ ਭੋਲਾਵੜੈ ਭੁਲੀ ਭੁਲਿ ਭੁਲਿ ਪਛੋਤਾਣੀ ॥ ਪਿਰਿ ਛੋਡਿਅੜੀ ਸੁਤੀ ਪਿਰ ਕੀ ਸਾਰ ਨ ਜਾਣੀ ॥ ਪਿਰਿ ਛੋਡੀ ਸੁਤੀ ਅਵਗਣਿ ਮੁਤੀ ਤਿਸੁ ਧਨ ਵਿਧਣ ਰਾਤੇ ॥ ਕਾਮਿ ਕ੍ਰੋਧਿ ਅਹੰਕਾਰਿ ਵਿਗੁਤੀ ਹਉਮੈ ਲਗੀ ਤਾਤੇ ॥ ਉਡਰਿ ਹੰਸੁ ਚਲਿਆ ਫੁਰਮਾਇਆ ਭਸਮੈ ਭਸਮ ਸਮਾਣੀ ॥ ਨਾਨਕ ਸਚੇ ਨਾਮ ਵਿਹੂਣੀ ਭੁਲਿ ਭੁਲਿ ਪਛੋਤਾਣੀ ॥ ੧ ॥ ਸੁਣਿ ਨਾਹ ਪਿਆਰੇ ਇਕ ਬੇਨੰਤੀ ਮੇਰੀ ॥ ਤੂ ਨਿਜ ਘਰਿ ਵਸਿਅੜਾ ਹਉ ਰੁਲਿ ਭਸਮੈ ਢੇਰੀ ॥ ਬਿਨੁ ਅਪਨੇ ਨਾਹੈ ਕੋਇ ਨ ਚਾਹੈ ਕਿਆ ਕਹੀਐ ਕਿਆ ਕੀਜੈ ॥ ਅੰਮ੍ਰਿਤ ਨਾਮੁ ਰਸਨ ਰਸੁ ਰਸਨਾ ਗੁਰ ਸਬਦੀ ਰਸੁ ਪੀਜੈ ॥ ਵਿਣੁ ਨਾਵੈ ਕੋ ਸੰਗਿ ਨ ਸਾਥੀ ਆਵੈ ਜਾਇ ਘਨੇਰੀ ॥ ਨਾਨਕ ਲਾਹਾ ਲੈ ਘਰਿ ਜਾਈਐ ਸਾਚੀ ਸਚੁ ਮਤਿ ਤੇਰੀ ॥ ੨ ॥ ਸਾਜਨ ਦੇਸਿ ਵਿਦੇਸੀਅੜੇ ਸਾਨੇਹੜੇ ਦੇਦੀ ॥ ਸਾਰਿ ਸਮਾਲੇ ਤਿਨ ਸਜਣਾ ਮੰਧ ਨੈਣ ਭਰੇਦੀ ॥ ਮੁੰਧ ਨੈਣ ਭਰੇਦੀ ਗੁਣ ਸਾਰੇਦੀ ਕਿਉ ਪ੍ਰਭ ਮਿਲਾ ਪਿਆਰੇ ॥ ਮਾਰਗੁ ਪੰਥੁ ਨ ਜਾਣਉ ਵਿਖੜਾ ਕਿਉ ਪਾਈਐ ਪਿਰੁ ਪਾਰੇ ॥ ਸਤਿਗੁਰ ਸਬਦੀ ਮਿਲੈ ਵਿਛੁੰਨੀ ਤਨੁ ਮਨੁ ਆਗੈ ਰਾਖੈ ॥ ਨਾਨਕ ਅੰਮ੍ਰਿਤ ਬਿਰਖੁ ਮਹਾ ਰਸ ਫਲਿਆ ਮਿਲਿ ਪ੍ਰੀਤਮ ਰਸੁ ਚਾਖੈ ॥ ੩ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥