੧੧੧੨
ਮਹਲਿ ਬੁਲਾਇੜੀਏ ਬਿਲਮੁ ਨ ਕੀਜੈ ॥ ਅਨਦਿਨੁ ਰਤੜੀਏ ਸਹਜਿ ਮਿਲੀਜੈ ॥ ਸੁਖਿ ਸਹਜਿ ਮਿਲੀਜੈ ਰੋਸੁ ਨ ਕੀਜੈ ਗਰਬੁ ਨਿਵਾਰਿ ਸਮਾਣੀ ॥ ਸਾਚੈ ਰਾਤੀ ਮਿਲੈ ਮਿਲਾਈ ਮਨਮੁਖਿ ਆਵਣ ਜਾਣੀ ॥ ਜਬ ਨਾਚੀ ਤਬ ਘੂਘਟੁ ਕੈਸਾ ਮਟੁਕੀ ਫੋੜਿ ਨਿਰਾਰੀ ॥ ਨਾਨਕ ਆਪੈ ਆਪੁ ਪਛਾਣੈ ਗੁਰਮੁਖਿ ਤਤੁ ਬੀਚਾਰੀ ॥ ੪ ॥ ੪ ॥ ਤੁਖਾਰੀ ਮਹਲਾ ੧ ॥ ਮੇਰੇ ਲਾਲ ਰੰਗੀਲੇ ਹਮ ਲਾਲਨ ਕੇ ਲਾਲੇ ॥ ਗੁਰਿ ਅਲਖੁ ਲਖਾਇਆ ਅਵਰੁ ਨ ਦੂਜਾ ਭਾਲੇ ॥ ਗੁਰਿ ਅਲਖੁ ਲਖਾਇਆ ਜਾ ਤਿਸੁ ਭਾਇਆ ਜਾ ਪ੍ਰਭਿ ਕਿਰਪਾ ਧਾਰੀ ॥ ਜਗਜੀਵਨੁ ਦਾਤਾ ਪੁਰਖੁ ਬਿਧਾਤਾ ਸਹਜਿ ਮਿਲੇ ਬਨਵਾਰੀ ॥ ਨਦਰਿ ਕਰਹਿ ਤੂ ਤਾਰਹਿ ਤਰੀਐ ਸਚੁ ਦੇਵਹੁ ਦੀਨ ਦਇਆਲਾ ॥ ਪ੍ਰਣਵਤਿ ਨਾਨਕ ਦਾਸਨਿ ਦਾਸਾ ਤੂ ਸਰਬ ਜੀਆ ਪ੍ਰਤਿਪਾਲਾ ॥ ੧ ॥ ਭਰਿਪੁਰਿ ਧਾਰਿ ਰਹੇ ਅਤਿ ਪਿਆਰੇ ॥ ਸਬਦੇ ਰਵਿ ਰਹਿਆ ਗੁਰ ਰੂਪਿ ਮੁਰਾਰੇ ॥ ਗੁਰ ਰੂਪ ਮੁਰਾਰੇ ਤਿਭਵਣ ਧਾਰੇ ਤਾ ਕਾ ਅੰਤੁ ਨ ਪਾਇਆ ॥ ਰੰਗੀ ਜਿਨਸੀ ਜੰਤ ਉਪਾਏ ਨਿਤ ਦੇਵੈ ਚੜੈ ਸਵਾਇਆ ॥ ਅਪਰੰਪਰੁ ਆਪੇ ਥਾਪਿ ਉਥਾਪੇ ਤਿਸੁ ਭਾਵੈ ਸੋ ਹੋਵੈ ॥ ਨਾਨਕ ਹੀਰਾ ਹੀਰੈ ਬੇਧਿਆ ਗੁਣ ਕੈ ਹਾਰਿ ਪਰੋਵੈ ॥ ੨ ॥ ਗੁਣ ਗੁਣਹਿ ਸਮਾਣੇ ਮਸਤਕਿ ਨਾਮ ਨੀਸਾਣੋ ॥ ਸਚਿ ਸਾਚਿ ਸਮਾਇਆ ਚੂਕਾ ਆਵਣ ਜਾਣੋ ॥ ਸਚੁ ਸਾਚਿ ਪਛਾਤਾ ਸਾਚੈ ਰਾਤਾ ਸਾਚੁ ਮਿਲੈ ਮਨਿ ਭਾਵੈ ॥ ਸਾਚੇ ਊਪਰਿ ਅਵਰੁ ਨ ਦੀਸੈ ਸਾਚੇ ਸਾਚਿ ਸਮਾਵੈ ॥ ਮੋਹਨਿ ਮੋਹਿ ਲੀਆ ਮਨੁ ਮੇਰਾ ਬੰਧਨ ਖੋਲਿ ਨਿਰਾਰੇ ॥ ਨਾਨਕ ਜੋਤੀ ਜੋਤਿ ਸਮਾਣੀ ਜਾ ਮਿਲਿਆ ਅਤਿ ਪਿਆਰੇ ॥ ੩ ॥ ਸਚ ਘਰੁ ਖੋਜਿ ਲਹੇ ਸਾਚਾ ਗੁਰ ਥਾਨੋ ॥ ਮਨਮੁਖਿ ਨਹ ਪਾਈਐ ਗੁਰਮੁਖਿ ਗਿਆਨੋ ॥ ਦੇਵੈ ਸਚੁ ਦਾਨੋ ਸੋ ਪਰਵਾਨੋ ਸਦ ਦਾਤਾ ਵਡ ਦਾਣਾ ॥ ਅਮਰੁ ਅਜੋਨੀ ਅਸਥਿਰੁ ਜਾਪੈ ਸਾਚਾ ਮਹਲੁ ਚਿਰਾਣਾ ॥ ਦੋਤਿ ਉਚਾਪਤਿ ਲੇਖੁ ਨ ਲਿਖੀਐ ਪ੍ਰਗਟੀ ਜੋਤਿ ਮੁਰਾਰੀ ॥ ਨਾਨਕ ਸਾਚਾ ਸਾਚੈ ਰਾਚਾ ਗੁਰਮੁਖਿ ਤਰੀਐ ਤਾਰੀ ॥ ੪ ॥ ੫ ॥ ਤੁਖਾਰੀ ਮਹਲਾ ੧ ॥ ਏ ਮਨ ਮੇਰਿਆ ਤੂ ਸਮਝੁ ਅਚੇਤ ਇਆਣਿਆ ਰਾਮ ॥ ਏ ਮਨ ਮੇਰਿਆ ਛਡਿ ਅਵਗਣ ਗੁਣੀ ਸਮਾਣਿਆ ਰਾਮ ॥ ਬਹੁ ਸਾਦ ਲੁਭਾਣੇ ਕਿਰਤ ਕਮਾਣੇ ਵਿਛੁੜਿਆ ਨਹੀ ਮੇਲਾ ॥ ਕਿਉ ਦੁਤਰੁ ਤਰੀਐ ਜਮ ਡਰਿ ਮਰੀਐ ਜਮ ਕਾ ਪੰਥੁ ਦੁਹੇਲਾ ॥ ਮਨਿ ਰਾਮੁ ਨਹੀ ਜਾਤਾ ਸਾਝ ਪ੍ਰਭਾਤਾ ਅਵਘਟਿ ਰੁਧਾ ਕਿਆ ਕਰੇ ॥ ਬੰਧਨਿ ਬਾਧਿਆ ਇਨ ਬਿਧਿ ਛੂਟੈ ਗੁਰਮੁਖਿ ਸੇਵੈ ਨਰਹਰੇ ॥ ੧ ॥ ਏ ਮਨ ਮੇਰਿਆ ਤੂ ਛੋਡਿ ਆਲ ਜੰਜਾਲਾ ਰਾਮ ॥ ਏ ਮਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥