੧੧੧੩
ਮੇਰਿਆ ਹਰਿ ਸੇਵਹੁ ਪੁਰਖੁ ਨਿਰਾਲਾ ਰਾਮ ॥ ਹਰਿ ਸਿਮਰਿ ਏਕੰਕਾਰੁ ਸਾਚਾ ਸਭੁ ਜਗਤੁ ਜਿੰਨਿ ਉਪਾਇਆ ॥ ਪਉਣੁ ਪਾਣੀ ਅਗਨਿ ਬਾਧੇ ਖੇਲੁ ਜਗਤਿ ਦਿਖਾਇਆ ॥ ਆਚਾਰਿ ਤੂ ਵਿਚਾਰਿ ਆਪੇ ਹਰਿ ਨਾਮੁ ਸੰਜਮ ਜਪ ਤਪੋ ॥ ਸਖਾ ਸੈਨੁ ਪਿਆਰੁ ਪ੍ਰੀਤਮੁ ਨਾਮੁ ਹਰਿ ਕਾ ਜਪੁ ਜਪੋ ॥ ੨ ॥ ਏ ਮਨ ਮੇਰਿਆ ਤੂ ਥਿਰੁ ਰਹੁ ਚੋਟ ਨ ਖਾਵਹੀ ਰਾਮ ॥ ਏ ਮਨ ਮੇਰਿਆ ਗੁਣ ਗਾਵਹਿ ਸਹਜਿ ਸਮਾਵਹੀ ਰਾਮ ॥ ਗੁਣ ਗਾਇ ਰਾਮ ਰਸਾਇ ਰਸੀਅਹਿ ਗੁਰ ਗਿਆਨ ਅੰਜਨੁ ਸਾਰਹੇ ॥ ਤ੍ਰੈ ਕੋਲ ਦੀਪਕੁ ਸਬਦਿ ਚਾਨਣੁ ਪੰਚ ਦੂਤ ਸੰਘਾਰਹੇ ॥ ਭੈ ਕਾਟਿ ਨਿਰਭਉ ਤਰਹਿ ਦੁਤਰੁ ਗੁਰਿ ਮਿਲਿਐ ਕਾਰਜ ਸਾਰਏ ॥ ਰੂਪੁ ਰੰਗੁ ਪਿਆਰੁ ਹਰਿ ਸਿਉ ਹਰਿ ਆਪਿ ਕਿਰਪਾ ਧਾਰਏ ॥ ੩ ॥ ਏ ਮਨ ਮੇਰਿਆ ਤੂ ਕਿਆ ਲੈ ਆਇਆ ਕਿਆ ਲੈ ਜਾਇਸੀ ਰਾਮ ॥ ਏ ਮਨ ਮੇਰਿਆ ਤਾ ਛੁਟਸੀ ਜਾ ਭਰਮੁ ਚੁਕਾਇਸੀ ਰਾਮ ॥ ਧਨੁ ਸੰਚਿ ਹਰਿ ਹਰਿ ਨਾਮ ਵਖਰੁ ਗੁਰ ਸਬਦਿ ਭਾਉ ਪਛਾਣਹੇ ॥ ਮੈਲੁ ਪਰਹਰਿ ਸਬਦਿ ਨਿਰਮਲੁ ਮਹਲੁ ਘਰੁ ਸਚੁ ਜਾਣਹੇ ॥ ਪਤਿ ਨਾਮੁ ਪਾਵਹਿ ਘਰਿ ਸਿਧਾਵਹਿ ਝੋਲਿ ਅੰਮ੍ਰਿਤੁ ਪੀ ਰਸੋ ॥ ਹਰਿ ਨਾਮੁ ਧਿਆਈਐ ਸਬਦਿ ਰਸੁ ਪਾਈਐ ਵਡਭਾਗਿ ਜਪੀਐ ਹਰਿ ਜਸੋ ॥ ੪ ॥ ਏ ਮਨ ਮੇਰਿਆ ਬਿਨੁ ਪਉੜੀਆ ਮੰਦਰਿ ਕਿਉ ਚੜੈ ਰਾਮ ॥ ਏ ਮਨ ਮੇਰਿਆ ਬਿਨੁ ਬੇੜੀ ਪਾਰਿ ਨ ਅੰਬੜੈ ਰਾਮ ॥ ਪਾਰਿ ਸਾਜਨੁ ਅਪਾਰੁ ਪ੍ਰੀਤਮੁ ਗੁਰ ਸਬਦ ਸੁਰਤਿ ਲੰਘਾਵਏ ॥ ਮਿਲਿ ਸਾਧਸੰਗਤਿ ਕਰਹਿ ਰਲੀਆ ਫਿਰਿ ਨ ਪਛੋਤਾਵਏ ॥ ਕਰਿ ਦਇਆ ਦਾਨੁ ਦਇਆਲ ਸਾਚਾ ਹਰਿ ਨਾਮ ਸੰਗਤਿ ਪਾਵਓ ॥ ਨਾਨਕੁ ਪਇਅੰਪੈ ਸੁਣਹੁ ਪ੍ਰੀਤਮ ਗੁਰ ਸਬਦਿ ਮਨੁ ਸਮਝਾਵਉ ॥ ੫ ॥ ੬ ॥

ਤੁਖਾਰੀ ਛੰਤ ਮਹਲਾ ੪ ੴ ਸਤਿਗੁਰ ਪ੍ਰਸਾਦਿ ॥
ਅੰਤਰਿ ਪਿਰੀ ਪਿਆਰੁ ਕਿਉ ਪਿਰ ਬਿਨੁ ਜੀਵੀਐ ਰਾਮ ॥ ਜਬ ਲਗੁ ਦਰਸੁ ਨ ਹੋਇ ਕਿਉ ਅੰਮ੍ਰਿਤੁ ਪੀਵੀਐ ਰਾਮ ॥ ਕਿਉ ਅੰਮ੍ਰਿਤੁ ਪੀਵੀਐ ਹਰਿ ਬਿਨੁ ਜੀਵੀਐ ਤਿਸੁ ਬਿਨੁ ਰਹਨੁ ਨ ਜਾਏ ॥ ਅਨਦਿਨੁ ਪ੍ਰਿਉ ਪ੍ਰਿਉ ਕਰੇ ਦਿਨੁ ਰਾਤੀ ਪਿਰ ਬਿਨੁ ਪਿਆਸ ਨ ਜਾਏ ॥ ਅਪਣੀ ਕ੍ਰਿਪਾ ਕਰਹੁ ਹਰਿ ਪਿਆਰੇ ਹਰਿ ਹਰਿ ਨਾਮੁ ਸਦ ਸਾਰਿਆ ॥ ਗੁਰ ਕੈ ਸਬਦਿ ਮਿਲਿਆ ਮੈ ਪ੍ਰੀਤਮੁ ਹਉ ਸਤਿਗੁਰ ਵਿਟਹੁ ਵਾਰਿਆ ॥ ੧ ॥ ਜਬ ਦੇਖਾਂ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥