੧੧੧੫
ਤਿਨ ਕੇ ਪਾਪ ਦੋਖ ਸਭਿ ਬਿਨਸੇ ਜਿਨ ਮਨਿ ਚਿਤਿ ਇਕੁ ਅਰਾਧਿਆ ॥ ਤਿਨ ਕਾ ਜਨਮੁ ਸਫਲਿਓ ਸਭੁ ਕੀਆ ਕਰਤੈ ਜਿਨ ਗੁਰ ਬਚਨੀ ਸਚੁ ਭਾਖਿਆ ॥ ਤੇ ਧੰਨੁ ਜਨ ਵਡ ਪੁਰਖ ਪੂਰੇ ਜੋ ਗੁਰਮਤਿ ਹਰਿ ਜਪਿ ਭਉ ਬਿਖਮੁ ਤਰੇ ॥ ਸੇਵਕ ਜਨ ਸੇਵਹਿ ਤੇ ਪਰਵਾਣੁ ਜਿਨ ਸੇਵਿਆ ਗੁਰਮਤਿ ਹਰੇ ॥ ੩ ॥ ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥ ਹਮਰੈ ਹਾਥਿ ਕਿਛੁ ਨਾਹਿ ਜਾ ਤੂ ਮੇਲਹਿ ਤਾ ਹਉ ਆਇ ਮਿਲਾ ॥ ਜਿਨ ਕਉ ਤੂ ਹਰਿ ਮੇਲਹਿ ਸੁਆਮੀ ਸਭੁ ਤਿਨ ਕਾ ਲੇਖਾ ਛੁਟਕਿ ਗਇਆ ॥ ਤਿਨ ਕੀ ਗਣਤ ਨ ਕਰਿਅਹੁ ਕੋ ਭਾਈ ਜੋ ਗੁਰ ਬਚਨੀ ਹਰਿ ਮੇਲਿ ਲਇਆ ॥ ਨਾਨਕ ਦਇਆਲੁ ਹੋਆ ਤਿਨ ਊਪਰਿ ਜਿਨ ਗੁਰ ਕਾ ਭਾਣਾ ਮੰਨਿਆ ਭਲਾ ॥ ਤੂ ਅੰਤਰਜਾਮੀ ਹਰਿ ਆਪਿ ਜਿਉ ਤੂ ਚਲਾਵਹਿ ਪਿਆਰੇ ਹਉ ਤਿਵੈ ਚਲਾ ॥ ੪ ॥ ੨ ॥ ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥ ਤਿਨ ਤੂ ਧਿਆਇਆ ਮੇਰਾ ਰਾਮੁ ਜਿਨ ਕੈ ਧੁਰਿ ਲੇਖੁ ਮਾਥੁ ॥ ਜਿਨ ਕਉ ਧੁਰਿ ਹਰਿ ਲਿਖਿਆ ਸੁਆਮੀ ਤਿਨ ਹਰਿ ਹਰਿ ਨਾਮੁ ਅਰਾਧਿਆ ॥ ਤਿਨ ਕੇ ਪਾਪ ਇਕ ਨਿਮਖ ਸਭਿ ਲਾਥੇ ਜਿਨ ਗੁਰ ਬਚਨੀ ਹਰਿ ਜਾਪਿਆ ॥ ਧਨੁ ਧੰਨੁ ਤੇ ਜਨ ਜਿਨ ਹਰਿ ਨਾਮੁ ਜਪਿਆ ਤਿਨ ਦੇਖੇ ਹਉ ਭਇਆ ਸਨਾਥੁ ॥ ਤੂ ਜਗਜੀਵਨੁ ਜਗਦੀਸੁ ਸਭ ਕਰਤਾ ਸ੍ਰਿਸਟਿ ਨਾਥੁ ॥ ੧ ॥ ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥ ਜਿਨ ਜਪਿਆ ਹਰਿ ਮਨਿ ਚੀਤਿ ਹਰਿ ਜਪਿ ਜਪਿ ਮੁਕਤੁ ਘਣੀ ॥ ਜਿਨ ਜਪਿਆ ਹਰਿ ਤੇ ਮੁਕਤਿ ਪ੍ਰਾਣੀ ਤਿਨ ਕੇ ਊਜਲ ਮੁਖ ਹਰਿ ਦੁਆਰਿ ॥ ਓਇ ਹਲਤਿ ਪਲਤਿ ਜਨ ਭਏ ਸੁਹੇਲੇ ਹਰਿ ਰਾਖਿ ਲੀਏ ਰਖਨਹਾਰਿ ॥ ਹਰਿ ਸੰਤਸੰਗਤਿ ਜਨ ਸੁਣਹੁ ਭਾਈ ਗੁਰਮੁਖਿ ਹਰਿ ਸੇਵਾ ਸਫਲ ਬਣੀ ॥ ਤੂ ਜਲਿ ਥਲਿ ਮਹੀਅਲਿ ਭਰਪੂਰਿ ਸਭ ਊਪਰਿ ਸਾਚੁ ਧਣੀ ॥ ੨ ॥ ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥ ਵਣਿ ਤ੍ਰਿਣਿ ਤ੍ਰਿਭਵਣਿ ਸਭ ਸ੍ਰਿਸਟਿ ਮੁਖਿ ਹਰਿ ਹਰਿ ਨਾਮੁ ਚਵਿਆ ॥ ਸਭਿ ਚਵਹਿ ਹਰਿ ਹਰਿ ਨਾਮੁ ਕਰਤੇ ਅਸੰਖ ਅਗਣਤ ਹਰਿ ਧਿਆਵਏ ॥ ਸੋ ਧੰਨੁ ਧਨੁ ਹਰਿ ਸੰਤੁ ਸਾਧੂ ਜੋ ਹਰਿ ਪ੍ਰਭ ਕਰਤੇ ਭਾਵਏ ॥ ਸੋ ਸਫਲੁ ਦਰਸਨੁ ਦੇਹੁ ਕਰਤੇ ਜਿਸੁ ਹਰਿ ਹਿਰਦੇ ਨਾਮੁ ਸਦ ਚਵਿਆ ॥ ਤੂ ਥਾਨ ਥਨੰਤਰਿ ਹਰਿ ਏਕੁ ਹਰਿ ਏਕੋ ਏਕੁ ਰਵਿਆ ॥ ੩ ॥ ਤੇਰੀ ਭਗਤਿ ਭੰਡਾਰ ਅਸੰਖ ਜਿਸੁ ਤੂ ਦੇਵਹਿ ਮੇਰੇ ਸੁਆਮੀ ਤਿਸੁ ਮਿਲਹਿ ॥ ਜਿਸ ਕੈ ਮਸਤਕਿ ਗੁਰ ਹਾਥੁ ਤਿਸੁ ਹਿਰਦੈ ਹਰਿ ਗੁਣ ਟਿਕਹਿ ॥ ਹਰਿ ਗੁਣ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥