੧੧੧੭
ਸਤਿਗੁਰ ਪਿਛੈ ਪਈ ॥ ਜਾਗਾਤੀਆ ਉਪਾਵ ਸਿਆਣਪ ਕਰਿ ਵੀਚਾਰੁ ਡਿਠਾ ਭੰਨਿ ਬੋਲਕਾ ਸਭਿ ਉਠਿ ਗਇਆ ॥ ਤ੍ਰਿਤੀਆ ਆਏ ਸੁਰਸਰੀ ਤਹ ਕਉਤਕੁ ਚਲਤੁ ਭਇਆ ॥ ੫ ॥ ਮਿਲਿ ਆਏ ਨਗਰ ਮਹਾਜਨਾ ਗੁਰ ਸਤਿਗੁਰ ਓਟ ਗਹੀ ॥ ਗੁਰੁ ਸਤਿਗੁਰੁ ਗੁਰੁ ਗੋਵਿਦੁ ਪੁਛਿ ਸਿਮ੍ਰਿਤਿ ਕੀਤਾ ਸਹੀ ॥ ਸਿਮ੍ਰਿਤਿ ਸਾਸਤ੍ਰ ਸਭਨੀ ਸਹੀ ਕੀਤਾ ਸੁਕਿ ਪ੍ਰਹਿਲਾਦਿ ਸ੍ਰੀਰਾਮਿ ਕਰਿ ਗੁਰ ਗੋਵਿਦੁ ਧਿਆਇਆ ॥ ਦੇਹੀ ਨਗਰਿ ਕੋਟਿ ਪੰਚ ਹੋਰ ਵਟਵਾਰੇ ਤਿਨ ਕਾ ਥਾਉ ਥੇਹੁ ਗਵਾਇਆ ॥ ਕੀਰਤਨ ਪੁਰਾਣ ਨਿਤ ਪੰਨੁ ਹੋਵਹਿ ਗੁਰ ਬਚਨਿ ਨਾਨਕਿ ਹਰਿ ਭਗਤਿ ਲਹੀ ॥ ਮਿਲਿ ਆਏ ਨਗਰ ਮਹਾਜਨਾ ਗੁਰ ਸਤਿਗੁਰ ਓਟ ਗਹੀ ॥ ੬ ॥ ੪ ॥ ੧੦ ॥

ਤੁਖਾਰੀ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਘੋਲਿ ਘੁਮਾਈ ਲਾਲਨਾ ਗੁਰਿ ਮਨੁ ਦੀਨਾ ॥ ਸੁਣਿ ਸਬਦੁ ਤੁਮਾਰਾ ਮੇਰਾ ਮਨੁ ਭੀਨਾ ॥ ਇਹੁ ਮਨੁ ਭੀਨਾ ਜਿਉ ਜਲ ਮੀਨਾ ਲਾਗਾ ਰੰਗੁ ਮੁਰਾਰਾ ॥ ਕੀਮਤਿ ਕਹੀ ਨ ਜਾਈ ਠਾਕੁਰ ਤੇਰਾ ਮਹਲੁ ਅਪਾਰਾ ॥ ਸਗਲ ਗੁਣਾ ਕੇ ਦਾਤੇ ਸੁਆਮੀ ਬਿਨਉ ਸੁਨਹ ਇਕ ਦੀਨਾ ॥ ਦੇਹੁ ਦਰਸੁ ਨਾਨਕ ਬਲਿਹਾਰੀ ਜੀਅੜਾ ਬਲਿ ਬਲਿ ਕੀਨਾ ॥ ੧ ॥ ਇਹੁ ਤਨੁ ਮਨੁ ਤੇਰਾ ਸਭਿ ਗੁਣ ਤੇਰੇ ॥ ਖੰਨੀਐ ਵੰਞਾ ਦਰਸਨ ਤੇਰੇ ॥ ਦਰਸਨ ਤੇਰੇ ਸੁਣਿ ਪ੍ਰਭ ਮੇਰੇ ਨਿਮਖ ਦ੍ਰਿਸਟਿ ਪੇਖਿ ਜੀਵਾ ॥ ਅੰਮ੍ਰਿਤ ਨਾਮੁ ਸੁਨੀਜੈ ਤੇਰਾ ਕਿਰਪਾ ਕਰਹਿ ਤ ਪੀਵਾ ॥ ਆਸ ਪਿਆਸੀ ਪਿਰ ਕੈ ਤਾਈ ਜਿਉ ਚਾਤ੍ਰਿਕੁ ਬੂੰਦੇਰੇ ॥ ਕਹੁ ਨਾਨਕ ਜੀਆੜਾ ਬਲਿਹਾਰੀ ਦੇਹੁ ਦਰਸੁ ਪ੍ਰਭ ਮੇਰੇ ॥ ੨ ॥ ਤੂ ਸਾਚਾ ਸਾਹਿਬੁ ਸਾਹੁ ਅਮਿਤਾ ॥ ਤੂ ਪ੍ਰੀਤਮੁ ਪਿਆਰਾ ਪ੍ਰਾਨ ਹਿਤ ਚਿਤਾ ॥ ਪ੍ਰਾਨ ਸੁਖਦਾਤਾ ਗੁਰਮੁਖਿ ਜਾਤਾ ਸਗਲ ਰੰਗ ਬਨਿ ਆਏ ॥ ਸੋਈ ਕਰਮੁ ਕਮਾਵੈ ਪ੍ਰਾਣੀ ਜੇਹਾ ਤੂ ਫੁਰਮਾਏ ॥ ਜਾ ਕਉ ਕ੍ਰਿਪਾ ਕਰੀ ਜਗਦੀਸੁਰਿ ਤਿਨਿ ਸਾਧਸੰਗਿ ਮਨੁ ਜਿਤਾ ॥ ਕਹੁ ਨਾਨਕ ਜੀਅੜਾ ਬਲਿਹਾਰੀ ਜੀਉ ਪਿੰਡੁ ਤਉ ਦਿਤਾ ॥ ੩ ॥ ਨਿਰਗੁਣੁ ਰਾਖਿ ਲੀਆ ਸੰਤਨ ਕਾ ਸਦਕਾ ॥ ਸਤਿਗੁਰਿ ਢਾਕਿ ਲੀਆ ਮੋਹਿ ਪਾਪੀ ਪੜਦਾ ॥ ਢਾਕਨਹਾਰੇ ਪ੍ਰਭੂ ਹਮਾਰੇ ਜੀਅ ਪ੍ਰਾਨ ਸੁਖਦਾਤੇ ॥ ਅਬਿਨਾਸੀ ਅਬਿਗਤ ਸੁਆਮੀ ਪੂਰਨ ਪੁਰਖ ਬਿਧਾਤੇ ॥ ਉਸਤਤਿ ਕਹਨੁ ਨ ਜਾਇ ਤੁਮਾਰੀ ਕਉਣੁ ਕਹੈ ਤੂ ਕਦ ਕਾ ॥ ਨਾਨਕ ਦਾਸੁ ਤਾ ਕੈ ਬਲਿਹਾਰੀ ਮਿਲੈ ਨਾਮੁ ਹਰਿ ਨਿਮਕਾ ॥ ੪ ॥ ੧ ॥ ੧੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥