੧੧੧੮
ਕੇਦਾਰਾ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਮੇਰੇ ਮਨ ਰਾਮ ਨਾਮ ਨਿਤ ਗਾਵੀਐ ਰੇ ॥ ਅਗਮ ਅਗੋਚਰੁ ਨ ਜਾਈ ਹਰਿ ਲਖਿਆ ਗੁਰੁ ਪੂਰਾ ਮਿਲੈ ਲਖਾਵੀਐ ਰੇ ॥ ਰਹਾਉ ॥ ਜਿਸੁ ਆਪੇ ਕਿਰਪਾ ਕਰੇ ਮੇਰਾ ਸੁਆਮੀ ਤਿਸੁ ਜਨ ਕਉ ਹਰਿ ਲਿਵ ਲਾਵੀਐ ਰੇ ॥ ਸਭੁ ਕੋ ਭਗਤਿ ਕਰੇ ਹਰਿ ਕੇਰੀ ਹਰਿ ਭਾਵੈ ਸੋ ਥਾਇ ਪਾਵੀਐ ਰੇ ॥ ੧ ॥ ਹਰਿ ਹਰਿ ਨਾਮੁ ਅਮੋਲਕੁ ਹਰਿ ਪਹਿ ਹਰਿ ਦੇਵੈ ਤਾ ਨਾਮੁ ਧਿਆਵੀਐ ਰੇ ॥ ਜਿਸ ਨੋ ਨਾਮੁ ਦੇਇ ਮੇਰਾ ਸੁਆਮੀ ਤਿਸੁ ਲੇਖਾ ਸਭੁ ਛਡਾਵੀਐ ਰੇ ॥ ੨ ॥ ਹਰਿ ਨਾਮੁ ਅਰਾਧਹਿ ਸੇ ਧੰਨੁ ਜਨ ਕਹੀਅਹਿ ਤਿਨ ਮਸਤਕਿ ਭਾਗੁ ਧੁਰਿ ਲਿਖਿ ਪਾਵੀਐ ਰੇ ॥ ਤਿਨ ਦੇਖੇ ਮੇਰਾ ਮਨੁ ਬਿਗਸੈ ਜਿਉ ਸੁਤੁ ਮਿਲਿ ਮਾਤ ਗਲਿ ਲਾਵੀਐ ਰੇ ॥ ੩ ॥ ਹਮ ਬਾਰਿਕ ਹਰਿ ਪਿਤਾ ਪ੍ਰਭ ਮੇਰੇ ਮੋ ਕਉ ਦੇਹੁ ਮਤੀ ਜਿਤੁ ਹਰਿ ਪਾਵੀਐ ਰੇ ॥ ਜਿਉ ਬਛੁਰਾ ਦੇਖਿ ਗਊ ਸੁਖੁ ਮਾਨੈ ਤਿਉ ਨਾਨਕ ਹਰਿ ਗਲਿ ਲਾਵੀਐ ਰੇ ॥ ੪ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥