੧੧੧੯
ਮਿਲਿ ਸਤਸੰਗਤਿ ਕੀਜੈ ਹਰਿ ਗੋਸਟਿ ਸਾਧੂ ਸਿਉ ਗੋਸਟਿ ਹਰਿ ਪ੍ਰੇਮ ਰਸਾਇਣਿ ਰਾਮ ਨਾਮੁ ਰਸਾਇਣੁ ਹਰਿ ਰਾਮ ਨਾਮ ਰਾਮ ਰਮਹੁ ਰੇ ॥ ੧ ॥ ਅੰਤਰ ਕਾ ਅਭਿਮਾਨੁ ਜੋਰੁ ਤੂ ਕਿਛੁ ਕਿਛੁ ਕਿਛੁ ਜਾਨਤਾ ਇਹੁ ਦੂਰਿ ਕਰਹੁ ਆਪਨ ਗਹੁ ਰੇ ॥ ਜਨ ਨਾਨਕ ਕਉ ਹਰਿ ਦਇਆਲ ਹੋਹੁ ਸੁਆਮੀ ਹਰਿ ਸੰਤਨ ਕੀ ਧੂਰਿ ਕਰਿ ਰਹੇ ॥ ੨ ॥ ੧ ॥ ੨ ॥

ਕੇਦਾਰਾ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਮਾਈ ਸੰਤਸੰਗਿ ਜਾਗੀ ॥ ਪ੍ਰਿਅ ਰੰਗ ਦੇਖੈ ਜਪਤੀ ਨਾਮੁ ਨਿਧਾਨੀ ॥ ਰਹਾਉ ॥ ਦਰਸਨ ਪਿਆਸ ਲੋਚਨ ਤਾਰ ਲਾਗੀ ॥ ਬਿਸਰੀ ਤਿਆਸ ਬਿਡਾਨੀ ॥ ੧ ॥ ਅਬ ਗੁਰੁ ਪਾਇਓ ਹੈ ਸਹਜ ਸੁਖਦਾਇਕ ਦਰਸਨੁ ਪੇਖਤ ਮਨੁ ਲਪਟਾਨੀ ॥ ਦੇਖਿ ਦਮੋਦਰ ਰਹਸੁ ਮਨਿ ਉਪਜਿਓ ਨਾਨਕ ਪ੍ਰਿਅ ਅੰਮ੍ਰਿਤ ਬਾਨੀ ॥ ੨ ॥ ੧ ॥

ਕੇਦਾਰਾ ਮਹਲਾ ੫ ਘਰੁ ੩ ੴ ਸਤਿਗੁਰ ਪ੍ਰਸਾਦਿ ॥
ਦੀਨ ਬਿਨਉ ਸੁਨੁ ਦਇਆਲ ॥ ਪੰਚ ਦਾਸ ਤੀਨਿ ਦੋਖੀ ਏਕ ਮਨੁ ਅਨਾਥ ਨਾਥ ॥ ਰਾਖੁ ਹੋ ਕਿਰਪਾਲ ॥ ਰਹਾਉ ॥ ਅਨਿਕ ਜਤਨ ਗਵਨੁ ਕਰਉ ॥ ਖਟੁ ਕਰਮ ਜੁਗਤਿ ਧਿਆਨੁ ਧਰਉ ॥ ਉਪਾਵ ਸਗਲ ਕਰਿ ਹਾਰਿਓ ਨਹ ਨਹ ਹੁਟਹਿ ਬਿਕਰਾਲ ॥ ੧ ॥ ਸਰਣਿ ਬੰਦਨ ਕਰੁਣਾ ਪਤੇ ॥ ਭਵ ਹਰਣ ਹਰਿ ਹਰਿ ਹਰਿ ਹਰੇ ॥ ਏਕ ਤੂਹੀ ਦੀਨ ਦਇਆਲ ॥ ਪ੍ਰਭ ਚਰਨ ਨਾਨਕ ਆਸਰੋ ॥ ਉਧਰੇ ਭ੍ਰਮ ਮੋਹ ਸਾਗਰ ॥ ਲਗਿ ਸੰਤਨਾ ਪਗ ਪਾਲ ॥ ੨ ॥ ੧ ॥ ੨ ॥

ਕੇਦਾਰਾ ਮਹਲਾ ੫ ਘਰੁ ੪ ੴ ਸਤਿਗੁਰ ਪ੍ਰਸਾਦਿ ॥
ਸਰਨੀ ਆਇਓ ਨਾਥ ਨਿਧਾਨ ॥ ਨਾਮ ਪ੍ਰੀਤਿ ਲਾਗੀ ਮਨ ਭੀਤਰਿ ਮਾਗਨ ਕਉ ਹਰਿ ਦਾਨ ॥ ੧ ॥ ਰਹਾਉ ॥ ਸੁਖਦਾਈ ਪੂਰਨ ਪਰਮੇਸੁਰ ਕਰਿ ਕਿਰਪਾ ਰਾਖਹੁ ਮਾਨ ॥ ਦੇਹੁ ਪ੍ਰੀਟਿ ਸਾਧੂ ਸੰਗਿ ਸੁਆਮੀ ਹਰਿ ਗੁਨ ਰਸਨ ਬਖਾਨ ॥ ੧ ॥ ਗੋਪਾਲ ਦਇਆਲ ਗੋਬਿਦ ਦਮੋਦਰ ਨਿਰਮਲ ਕਥਾ ਗਿਆਨ ॥ ਨਾਨਕ ਕਉ ਹਰਿ ਕੈ ਰੰਗਿ ਰਾਗਹੁ ਚਰਨ ਕਮਲ ਸੰਗਿ ਧਿਆਨ ॥ ੨ ॥ ੧ ॥ ੩ ॥ ਕੇਦਾਰਾ ਮਹਲਾ ੫ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥