੧੧੨
ਦੂਜੈ ਲਾਗੀ ਮਹਲੁ ਨ ਪਾਏ ॥ ਅਨਦਿਨੁ ਜਲਦੀ ਫਿਰੈ ਦਿਨੁ ਰਾਤੀ ਬਿਨੁ ਪਿਰ ਬਹੁ ਦੁਖੁ ਪਾਵਣਿਆ ॥ ੨ ॥ ਦੇਹੀ ਜਾਤਿ ਨ ਆਗੈ ਜਾਏ ॥ ਜਿਥੈ ਲੇਖਾ ਮੰਗੀਐ ਤਿਥੈ ਛੁਟੈ ਸਚੁ ਕਮਾਏ ॥ ਸਤਿਗੁਰੁ ਸੇਵਨਿ ਸੇ ਅਨਵੰਤੈ ਐਥੈ ਓਥੈ ਨਾਮਿ ਸਮਾਵਣਿਆ ॥ ੩ ॥ ਭੈ ਭਾਇ ਸੀਗਾਰੁ ਬਣਾਏ ॥ ਗੁਰ ਪਰਸਾਦੀ ਮਹਲੁ ਘਰੁ ਪਾਏ ॥ ਅਨਦਿਨੁ ਸਦਾ ਰਵੈ ਦਿਨੁ ਰਾਤੀ ਮਜੀਠੈ ਰੰਗੁ ਬਣਾਵਣਿਆ ॥ ੪ ॥ ਸਭਨਾ ਪਿਰੁ ਵਸੈ ਸਦਾ ਨਾਲੇ ॥ ਗੁਰ ਪਰਸਾਦੀ ਕੋ ਨਦਰਿ ਨਿਹਾਲੇ ॥ ਮੇਰਾ ਪ੍ਰਭੁ ਅਤਿ ਊਚੋ ਊਚਾ ਕਰਿ ਕਿਰਪਾ ਆਪਿ ਮਿਲਾਵਣਿਆ ॥ ੫ ॥ ਮਾਇਆ ਮੋਹਿ ਇਹੁ ਜਗੁ ਸੁਤਾ ॥ ਨਾਮੁ ਵਿਸਾਰਿ ਅੰਤਿ ਵਿਗੁਤਾ ॥ ਜਿਸ ਤੇ ਸੁਤਾ ਸੋ ਜਾਗਾਏ ਗੁਰਮਤਿ ਸੋਝੀ ਪਾਵਣਿਆ ॥ ੬ ॥ ਅਪਿਉ ਪੀਐ ਸੋ ਭਰਮੁ ਗਵਾਏ ॥ ਗੁਰ ਪਰਸਾਦਿ ਮੁਕਤਿ ਗਤਿ ਪਾਏ ॥ ਭਗਤੀ ਰਤਾ ਸਦਾ ਬੈਰਾਗੀ ਆਪੁ ਮਾਰਿ ਮਿਲਾਵਣਿਆ ॥ ੭ ॥ ਆਪਿ ਉਪਾਏ ਧੰਧੈ ਲਾਏ ॥ ਲਖ ਚਉਰਾਸੀ ਰਿਜਕੁ ਆਪਿ ਅਪੜਾਏ ॥ ਨਾਨਕ ਨਾਮੁ ਧਿਆਇ ਸਚਿ ਰਾਤੇ ਜੋ ਤਿਸੁ ਭਾਵੈ ਸੁ ਕਾਰ ਕਰਾਵਣਿਆ ॥ ੮ ॥ ੪ ॥ ੫ ॥ ਮਾਝ ਮਹਲਾ ੩ ॥ ਅੰਦਰਿ ਹੀਰਾ ਲਾਲੁ ਬਣਾਇਆ ॥ ਗੁਰ ਕੈ ਸਬਦਿ ਪਰਖਿ ਪਰਖਾਇਆ ॥ ਜਿਨ ਸਚੁ ਪਲੈ ਸਚੁ ਵਖਾਣਹਿ ਸਚੁ ਕਸਵਟੀ ਲਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਗੁਰ ਕੀ ਬਾਣੀ ਮੰਨਿ ਵਸਾਵਣਿਆ ॥ ਅੰਜਨ ਮਾਹਿ ਨਿਰੰਜਨੁ ਪਾਇਆ ਜੋਤੀ ਜੋਤਿ ਮਿਲਾਵਣਿਆ ॥ ੧ ॥ ਰਹਾਉ ॥ ਇਸ ਕਾਇਆ ਅੰਦਰਿ ਬਹੁਤੁ ਪਸਾਰਾ ॥ ਨਾਮੁ ਨਿਰੰਜਨੁ ਅਤਿ ਅਗਮ ਅਪਾਰਾ ॥ ਗੁਰਮੁਖਿ ਹੋਵੈ ਸੋਈ ਪਾਏ ਆਪੇ ਬਖਸਿ ਮਿਲਾਵਣਿਆ ॥ ੨ ॥ ਮੇਰਾ ਠਾਕੁਰੁ ਸਚੁ ਦ੍ਰਿੜਾਏ ॥ ਗੁਰ ਪਰਸਾਦੀ ਸਚਿ ਚਿਤੁ ਲਾਏ ॥ ਸਚੋ ਸਚੁ ਵਰਤੈ ਸਭਨੀ ਥਾਈ ਸਚੇ ਸਚਿ ਸਮਾਵਣਿਆ ॥ ੩ ॥ ਵੇਪਰਵਾਹੁ ਸਚੁ ਮੇਰਾ ਪਿਆਰਾ ॥ ਕਿਲਵਿਖ ਆਵਗਣ ਕਾਟਣਹਾਰਾ ॥ ਪ੍ਰੇਮ ਪ੍ਰੀਤਿ ਸਦਾ ਧਿਆਈਐ ਭੈ ਭਾਇ ਭਗਤਿ ਦ੍ਰਿੜਾਵਣਿਆ ॥ ੪ ॥ ਤੇਰੀ ਭਗਤਿ ਸਚੀ ਜੇ ਸਚੇ ਭਾਵੈ ॥ ਆਪੇ ਦੇਇ ਨ ਪਛੋਤਾਵੈ ॥ ਸਭਨਾ ਜੀਆ ਕਾ ਏਕੋ ਦਾਤਾ ਸਬਦੇ ਮਾਰਿ ਜਿਵਾਵਣਿਆ ॥ ੫ ॥ ਹਰਿ ਤੁਧੁ ਬਾਝਹੁ ਮੈ ਕੋਈ ਨਾਹੀ ॥ ਹਰਿ ਤੁਧੈ ਸੇਵੀ ਤੈ ਤੁਧੁ ਸਾਲਾਹੀ ॥ ਆਪੇ ਮੇਲਿ ਲੈਹੁ ਪ੍ਰਭ ਸਾਚੇ ਪੂਰੈ ਕਰਮਿ ਤੂੰ ਪਾਵਣਿਆ ॥ ੬ ॥ ਮੈ ਹੋਰੁ ਨ ਕੋਈ ਤੁਧੈ ਜੇਹਾ ॥ ਤੇਰੀ ਨਦਰੀ ਸੀਝਸਿ ਦੇਹਾ ॥ ਅਨਦਿਨੁ ਸਾਰਿ ਸਮਾਲਿ ਹਰਿ ਰਾਖਹਿ ਗੁਰਮੁਖਿ ਸਹਜਿ ਸਮਾਵਣਿਆ ॥ ੭ ॥ ਤੁਧੁ ਜੇਵਡੁ ਮੈ ਹੋਰੁ ਨ ਕੋਈ ॥ ਤੁਧੁ ਆਪੇ ਸਿਰਜੀ ਆਪੇ ਗੋਈ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥