੧੧੨੦
ਹਰਿ ਕੇ ਦਰਸਨ ਕੋ ਮਨਿ ਚਾਉ ॥ ਕਰਿ ਕਿਰਪਾ ਸਤਸੰਗਿ ਮਿਲਾਵਹੁ ਤੁਮ ਦੇਵਹੁ ਅਪਨੋ ਨਾਉ ॥ ਰਹਾਉ ॥ ਕਰਉ ਸੇਵਾ ਸਤ ਪੁਰਖ ਪਿਆਰੇ ਜਤ ਸੁਨੀਐ ਤਤ ਮਨਿ ਰਹਸਾਉ ॥ ਵਾਰੀ ਫੇਰੀ ਸਦਾ ਘੁਮਾਈ ਕਵਨੁ ਅਨੂਪੁ ਤੇਰੋ ਠਾਉ ॥ ੧ ॥ ਸਰਬ ਪ੍ਰਤਿਪਾਲਹਿ ਸਗਲ ਸਮਾਲਹਿ ਸਗਲਿਆ ਤੇਰੀ ਛਾਉ ॥ ਨਾਨਕ ਕੇ ਪ੍ਰਭ ਪੁਰਖ ਬਿਧਾਤੇ ਘਟਿ ਘਟਿ ਤੁਝਹਿ ਦਿਖਾਉ ॥ ੨ ॥ ੨ ॥ ੪ ॥ ਕੇਦਾਰਾ ਮਹਲਾ ੫ ॥ ਪ੍ਰਿਅ ਕੀ ਪ੍ਰੀਤਿ ਪਿਆਰੀ ॥ ਮਗਨ ਮਨੈ ਮਹਿ ਚਿਤਵਉ ਆਸਾ ਨੈਨਹੁ ਤਾਰ ਤੁਹਾਰੀ ॥ ਰਹਾਉ ॥ ਓਇ ਦਿਨ ਪਹਰ ਮੂਰਤ ਪਲ ਕੈਸੇ ਓਇ ਪਲ ਘਰੀ ਕਿਹਾਰੀ ॥ ਖੂਲੇ ਕਪਟ ਧਪਟ ਬੁਝਿ ਤ੍ਰਿਸਨਾ ਜੀਵਉ ਪੇਖਿ ਦਰਸਾਰੀ ॥ ੧ ॥ ਕਉਨੁ ਸੁ ਜਤਨੁ ਉਪਾਉ ਕਿਨੇਹਾ ਸੇਵਾ ਕਉਨ ਬੀਚਾਰੀ ॥ ਮਾਨੁ ਅਭਿਮਾਨੁ ਮੋਹੁ ਤਜਿ ਨਾਨਕ ਸੰਤਹ ਸੰਗਿ ਉਧਾਰੀ ॥ ੨ ॥ ੩ ॥ ੫ ॥ ਕੇਦਾਰਾ ਮਹਲਾ ੫ ॥ ਹਰਿ ਹਰਿ ਹਰਿ ਗੁਨ ਗਾਵਹੁ ॥ ਕਰਹੁ ਕ੍ਰਿਪਾ ਗੋਪਾਲ ਗੋਬਿਦੇ ਅਪਨਾ ਨਾਮੁ ਜਪਾਵਹੁ ॥ ਰਹਾਉ ॥ ਕਾਢਿ ਲੀਏ ਪ੍ਰਭ ਆਨ ਬਿਖੈ ਤੇ ਸਾਧਸੰਗਿ ਮਨੁ ਲਾਵਹੁ ॥ ਭ੍ਰਮੁ ਭਉ ਮੋਹੁ ਕਟਿਓ ਗੁਰ ਬਚਨੀ ਅਪਨਾ ਦਰਸੁ ਦਿਖਾਵਹੁ ॥ ੧ ॥ ਸਭ ਕੀ ਰੇਨ ਹੋਇ ਮਨੁ ਮੇਰਾ ਅਹੁੰਬੁਧਿ ਤਜਾਵਹੁ ॥ ਅਪਨੀ ਭਗਤਿ ਦੇਹਿ ਦਇਆਲਾ ਵਡਭਾਗੀ ਨਾਨਕ ਹਰਿ ਪਾਵਹੁ ॥ ੨ ॥ ੪ ॥ ੬ ॥ ਕੇਦਾਰਾ ਮਹਲਾ ੫ ॥ ਹਰਿ ਬਿਨੁ ਜਨਮੁ ਅਕਾਰਥ ਜਾਤ ॥ ਤਜਿ ਗੋਪਾਲ ਆਨ ਰੰਗਿ ਰਾਚਤ ਮਿਥਿਆ ਪਹਿਰਤ ਖਾਤ ॥ ਰਹਾਉ ॥ ਧਨੁ ਜੋਬਨੁ ਸੰਪੈ ਸੁਖ ਭੋੁਗਵੈ ਸੰਗਿ ਨ ਨਿਬਹਤ ਮਾਤ ॥ ਮ੍ਰਿਗ ਤ੍ਰਿਸਨਾ ਦੇਖਿ ਰਚਿਓ ਬਾਵਰ ਦ੍ਰੁਮ ਛਾਇਆ ਰੰਗਿ ਰਾਤ ॥ ੧ ॥ ਮਾਨ ਮੋਹ ਮਹਾ ਮਦ ਮੋਹਤ ਕਾਮ ਕ੍ਰੋਧ ਕੈ ਖਾਤ ॥ ਕਰੁ ਗਹਿ ਲੇਹੁ ਦਾਸ ਨਾਨਕ ਕਉ ਪ੍ਰਭ ਜੀਉ ਹੋਇ ਸਹਾਤ ॥ ੨ ॥ ੫ ॥ ੭ ॥ ਕੇਦਾਰਾ ਮਹਲਾ ੫ ॥ ਹਰਿ ਬਿਨੁ ਕੋਇ ਨ ਚਾਲਸਿ ਸਾਥ ॥ ਦੀਨਾਨਾਥ ਕਰੁਣਾਪਤਿ ਸੁਆਮੀ ਅਨਾਥਾ ਕੇ ਨਾਥ ॥ ਰਹਾਉ ॥ ਸੁਤ ਸੰਪਤਿ ਬਿਖਿਆ ਰਸ ਭੋੁਗਵਤ ਨਹ ਨਿਬਹਤ ਜਮ ਕੈ ਪਾਥ ॥ ਨਾਮੁ ਨਿਧਾਨੁ ਗਾਉ ਗੁਨ ਗੋਬਿੰਦ ਉਧਰੁ ਸਾਗਰ ਕੇ ਖਾਤ ॥ ੧ ॥ ਸਰਨਿ ਸਮਰਥ ਅਕਥ ਅਗੋਚਰ ਹਰਿ ਸਿਮਰਤ ਦੁਖ ਲਾਥ ॥ ਨਾਨਕ ਦੀਨ ਧੂਰਿ ਜਨ ਬਾਂਛਤ ਮਿਲੈ ਲਿਖਤ ਧੁਰਿ ਮਾਥ ॥ ੨ ॥ ੬ ॥ ੮ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥