੧੧੨੧
ਕੇਦਾਰਾ ਮਹਲਾ ੫ ਘਰੁ ੫ ੴ ਸਤਿਗੁਰ ਪ੍ਰਸਾਦਿ ॥
ਬਿਸਰਤ ਨਾਹਿ ਮਨ ਤੇ ਹਰੀ ॥ ਅਬ ਇਹ ਪ੍ਰੀਤਿ ਮਹਾ ਪ੍ਰਬਲ ਭਈ ਆਨ ਬਿਖੈ ਜਰੀ ॥ ਰਹਾਉ ॥ ਬੂੰਦ ਕਹਾ ਤਿਆਗਿ ਚਾਤ੍ਰਿਕ ਮੀਨ ਰਹਤ ਨ ਘਰੀ ॥ ਗੁਨ ਗੋਪਾਲ ਉਚਾਰੁ ਰਸਨਾ ਟੇਵ ਏਹ ਪਰੀ ॥ ੧ ॥ ਮਹਾ ਨਾਦ ਕੁਰੰਕ ਮੋਹਿਓ ਬੇਧਿ ਤੀਖਨ ਸਰੀ ॥ ਪ੍ਰਭ ਚਰਨ ਕਮਲ ਰਸਾਲ ਨਾਨਕ ਗਾਠਿ ਬਾਧਿ ਧਰੀ ॥ ੨ ॥ ੧ ॥ ੯ ॥ ਕੇਦਾਰਾ ਮਹਲਾ ੫ ॥ ਪ੍ਰੀਤਮ ਬਸਤ ਰਿਦ ਮਹਿ ਖੋਰ ॥ ਭਰਮ ਭੀਤਿ ਨਿਵਾਰਿ ਠਾਕੁਰ ਗਹਿ ਲੇਹੁ ਅਪਨੀ ਓਰ ॥ ੧ ॥ ਰਹਾਉ ॥ ਅਧਿਕ ਗਰਤ ਸੰਸਾਰ ਸਾਗਰ ਕਰਿ ਦਇਆ ਚਾਰਹੁ ਧੋਰ ॥ ਸੰਤਸੰਗਿ ਹਰਿ ਚਇਨ ਬੋਹਿਥ ਉਧਰਤੇ ਲੈ ਮੋਰ ॥ ੧ ॥ ਗਰਭ ਕੁੰਟ ਮਹਿ ਜਿਨਹਿ ਧਾਰਿਓ ਨਹੀ ਬਿਖੈ ਬਨ ਮਹਿ ਹੋਰ ॥ ਹਰਿ ਸਕਤ ਸਰਨ ਸਮਰਥ ਨਾਨਕ ਆਨ ਨਹੀ ਨਿਹੋਰ ॥ ੨ ॥ ੨ ॥ ੧੦॥ ਕੇਦਾਰਾ ਮਹਲਾ ੫ ॥ ਰਸਨਾ ਰਾਮ ਨਾਮ ਬਖਾਨੁ ॥ ਗੁਨ ਗੋਪਾਲ ਉਚਾਰੁ ਦਿਨ ਰੈਨਿ ਭਏ ਕਲਮਲ ਹਾਨ ॥ ਰਹਾਉ ॥ ਤਿਆਗਿ ਚਲਨਾ ਸਗਲ ਸੰਪਤ ਕਾਲੁ ਸਿਰ ਪਰਿ ਜਾਨੁ ॥ ਮਿਥਨ ਨੋਹ ਦੁਰੰਤ ਆਸਾ ਝੂਠੁ ਸਰਪਰ ਮਾਨੁ ॥ ੧ ॥ ਸਤਿ ਪੁਰਖ ਅਕਾਲ ਮੂਰਤਿ ਰਿਦੈ ਧਾਰਹੁ ਧਿਆਨੁ ॥ ਨਾਮੁ ਨਿਧਾਨੁ ਲਾਭੁ ਨਾਨਕ ਬਸਤੁ ਇਹ ਪਰਵਾਨੁ ॥ ੨ ॥ ੩ ॥ ੧੧ ॥ ਕੇਦਾਰਾ ਮਹਲਾ ੫ ॥ ਹਰਿ ਕੇ ਨਾਮ ਕੋ ਆਧਾਰੁ ॥ ਕਲਿ ਕਲੇਸ ਨ ਕਛੁ ਬਿਆਪੈ ਸੰਤਸੰਗਿ ਬਿਉਹਾਰੁ ॥ ਰਹਾਉ ॥ ਕਰਿ ਅਨੁਗ੍ਰਹੁ ਆਪਿ ਰਾਖਿਓ ਨਹ ਉਪਜਤਉ ਬੇਕਾਰੁ ॥ ਜਿਸੁ ਪਰਾਪਤਿ ਹੋਇ ਸਿਮਰੈ ਤਿਸੁ ਦਹਤ ਨਹ ਸੰਸਾਰੁ ॥ ੧ ॥ ਸੁਖ ਮੰਗਲ ਆਨੰਦ ਹਰਿ ਹਰਿ ਪ੍ਰਭ ਚਰਨ ਅੰਮ੍ਰਿਤ ਸਾਰੁ ॥ ਨਾਨਕ ਦਾਸ ਸਰਨਾਗਤੀ ਤੇਰੇ ਸੰਤਨਾ ਕੀ ਛਾਰੁ ॥ ੨ ॥ ੪ ॥ ੧੨ ॥ ਕੇਦਾਰਾ ਮਹਲਾ ੫ ॥ ਹਰਿ ਕੇ ਨਾਮ ਬਿਨੁ ਧ੍ਰਿਗੁ ਸ੍ਰੋਤ ॥ ਜੀਵਨ ਰੂਪ ਬਿਸਾਰਿ ਜੀਵਹਿ ਤਿਹ ਕਤ ਜੀਵਨ ਹੋਤ ॥ ਰਹਾਉ ॥ ਖਾਤ ਪੀਤ ਅਨੇਕ ਬਿੰਜਨ ਜੈਸੇ ਭਾਰ ਬਾਹਕ ਖੋਤ ॥ ਆਠ ਪਹਰ ਮਹਾ ਸ੍ਰਮੁ ਪਾਇਆ ਜੈਸੇ ਬਿਰਖ ਜੰਤੀ ਜੋਤ ॥ ੧ ॥ ਤਜਿ ਗੋੁਪਾਲ ਜਿ ਆਨ ਲਾਗੇ ਸੇ ਬਹੁ ਪ੍ਰਕਾਰੀ ਰੋਤ ॥ ਕਰ ਜੋਰਿ ਨਾਨਕ ਦਾਨੁ ਮਾਗੈ ਹਰਿ ਰਖਉ ਕੰਠਿ ਪਰੋਤ ॥ ੨ ॥ ੫ ॥ ੧੩ ॥ ਕੇਦਾਰਾ ਮਹਲਾ ੫ ॥ ਸੰਤਹ ਧੂਰਿ ਲੇ ਮੁਖਿ ਮਲੀ ॥ ਗੁਣਾ ਅਚੁਤ ਸਦਾ ਪੂਰਨ ਨਹ ਦੋਖ ਬਿਆਪਹਿ ਕਲੀ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥