੧੧੨੨
ਰਹਾਉ ॥ ਗੁਰ ਬਚਨਿ ਕਾਰਜ ਸਰਬ ਪੂਰਨ ਈਤ ਊਤ ਨ ਹਲੀ ॥ ਪ੍ਰਭ ਏਕ ਅਨਿਕ ਸਰਬਤ ਪੂਰਨ ਬਿਖੈ ਅਗਨਿ ਨ ਜਲੀ ॥ ੧ ॥ ਗਹਿ ਭੁਜਾ ਲੀਨੋ ਦਾਸੁ ਅਪਨੋ ਜੋਤਿ ਜੋਤੀ ਰਲੀ ॥ ਪ੍ਰਭ ਚਰਨ ਸਰਨ ਅਨਾਥੁ ਆਇਓ ਨਾਨਕ ਹਰਿ ਸੰਗਿ ਚਲੀ ॥ ੨ ॥ ੬ ॥ ੧੪ ॥ ਕੇਦਾਰਾ ਮਹਲਾ ੫ ॥ ਹਰਿ ਕੇ ਨਾਮ ਕੀ ਮਨ ਰੁਚੈ ॥ ਕੋਟਿ ਸਾਂਤਿ ਅਨੰਦ ਪੂਰਨ ਜਲਤ ਛਾਤੀ ਬੁਝੈ ॥ ਰਹਾਉ ॥ ਸੰਤ ਮਾਰਗਿ ਚਲਤ ਪ੍ਰਾਨੀ ਪਤਿਤ ਉਧਰੇ ਮੁਚੈ ॥ ਰੇਨੁ ਜਨ ਕੀ ਲਗੀ ਮਸਤਕਿ ਅਨਿਕ ਤੀਰਥ ਸੁਚੈ ॥ ੧ ॥ ਚਰਨ ਕਮਲ ਧਿਆਨ ਭੀਤਰਿ ਘਟਿ ਘਟਹਿ ਸੁਆਮੀ ਸੁਝੈ ॥ ਸਰਨਿ ਦੇਵ ਅਪਾਰ ਨਾਨਕ ਬਹੁਰਿ ਜਮੁ ਨਹੀ ਲੁਝੈ ॥ ੨ ॥ ੭ ॥ ੧੫ ॥

ਕੇਦਾਰਾ ਛੰਤ ਮਹਲਾ ੫ ੴ ਸਤਿਗੁਰ ਪ੍ਰਸਾਦਿ ॥
ਮਿਲੁ ਮੇਰੇ ਪ੍ਰੀਤਮ ਪਿਆਰਿਆ ॥ ਰਹਾਉ ॥ ਪੂਰਿ ਰਹਿਆ ਸਰਬਤ੍ਰ ਮੈ ਸੋ ਪੁਰਖੁ ਬਿਧਾਤਾ ॥ ਮਾਰਗੁ ਪ੍ਰਭ ਕਾ ਹਰਿ ਕੀਆ ਸੰਤਨ ਸੰਗਿ ਜਾਤਾ ॥ ਸੰਤਨ ਸੰਗਿ ਜਾਤਾ ਪੁਰਖੁ ਬਿਧਾਤਾ ਘਟਿ ਘਟਿ ਨਦਰਿ ਨਿਹਾਲਿਆ ॥ ਜੋ ਸਰਨੀ ਆਵੈ ਸਰਬ ਸੁਖ ਪਾਵੈ ਤਿਲੁ ਨਹੀ ਭੰਨੈ ਘਾਲਿਆ ॥ ਹਰਿ ਗੁਣ ਨਿਧਿ ਗਾਏ ਸਹਜ ਸੁਭਾਏ ਪ੍ਰੇਮ ਮਹਾ ਰਸ ਮਾਤਾ ॥ ਨਾਨਕ ਦਾਸ ਤੇਰੀ ਸਰਣਾਈ ਤੂ ਪੂਰਨ ਪੁਰਖੁ ਬਿਧਾਤਾ ॥ ੧ ॥ ਹਰਿ ਪ੍ਰੇਮ ਭਗਤਿ ਜਨ ਬੇਧਿਆ ਸੇ ਆਨ ਕਤ ਜਾਹੀ ॥ ਮੀਨੁ ਬਿਛੋਹਾ ਨਾ ਸਹੈ ਜਲ ਬਿਨੁ ਮਹਿ ਪਾਹੀ ॥ ਹਰਿ ਬਿਨੁ ਕਿਉ ਰਹੀਐ ਦੂਖ ਕਿਨਿ ਸਹੀਐ ਚਾਤ੍ਰਿਕ ਬੂੰਦ ਪਿਆਸਿਆ ॥ ਕਬ ਰੈਨਿ ਬਿਹਾਵੈ ਚਕਵੀ ਸੁਖੁ ਪਾਵੈ ਸੂਰਜ ਕਿਰਣਿ ਪ੍ਰਗਾਸਿਆ ॥ ਹਰਿ ਦਰਸਿ ਮਨੁ ਲਾਗਾ ਦਿਨਸੁ ਸਭਾਗਾ ਅਨਦਿਨੁ ਹਰਿ ਗੁਣ ਗਾਹੀ ॥ ਨਾਨਕ ਦਾਸੁ ਕਹੈ ਬੇਨੰਤੀ ਕਤ ਹਰਿ ਬਿਨੁ ਪ੍ਰਾਣ ਟਿਕਾਹੀ ॥ ੨ ॥ ਸਾਸ ਬਿਨਾ ਜਿਉ ਦੇਹੁਰੀ ਕਤ ਸੋਭਾ ਪਾਵੈ ॥ ਦਰਸ ਬਿਹੂਨਾ ਸਾਧ ਜਨੁ ਖਿਨੁ ਟਿਕਣੁ ਨ ਆਵੈ ॥ ਹਰਿ ਬਿਨੁ ਜੋ ਰਹਣਾ ਨਰਕੁ ਸੋ ਸਹਣਾ ਚਰਨ ਕਮਲ ਮਨੁ ਬੇਧਿਆ ॥ ਹਰਿ ਰਸਿਕ ਬੈਰਾਗੀ ਨਾਮਿ ਲਿਵ ਲਾਗੀ ਕਤਹੁ ਨ ਜਾਇ ਨਿਖੇਧਿਆ ॥ ਹਰਿ ਸਿਉ ਜਾਇ ਮਿਲਣਾ ਸਾਧਸੰਗਿ ਰਹਣਾ ਸੋ ਸੁਖੁ ਅੰਕਿ ਨ ਮਾਵੈ ॥ ਹੋਹੁ ਕ੍ਰਿਪਾਲ ਨਾਨਕ ਕੇ ਸੁਆਮੀ ਹਰਿ ਚਰਨਹ ਸੰਗਿ ਸਮਾਵੈ ॥ ੩ ॥ ਖੋਜਤ ਖੋਜਤ ਪ੍ਰਭ ਮਿਲੇ ਹਰਿ ਕਰੁਣਾ ਧਾਰੇ ॥ ਨਿਰਗੁਣੁ ਨੀਚੁ ਅਨਾਥੁ ਮੈ ਨਹੀ ਦੋਖ ਬੀਚਾਰੇ ॥ ਨਹੀ ਦੋਖ ਬੀਚਾਰੇ ਪੂਰਨ ਸੁਖ ਸਾਰੇ ਪਾਵਨ ਬਿਰਦੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥