੧੧੨੩
ਬਖਾਨਿਆ ॥ ਭਗਤਿ ਵਛਲੁ ਸੁਨਿ ਅੰਚਲੋੁ ਗਹਿਆ ਘਟਿ ਘਟਿ ਪੂਰ ਸਮਾਨਿਆ ॥ ਸੁਖ ਸਾਗਰੋੁ ਪਾਇਆ ਸਹਜ ਸੁਭਾਇਆ ਜਨਮ ਮਰਨ ਦੁਖ ਹਾਰੇ ॥ ਕਰੁ ਗਹਿ ਲੀਨੇ ਨਾਨਕ ਦਾਸ ਅਪਨੇ ਰਾਮ ਨਾਮ ਉਰਿ ਹਾਰੇ ॥ ੪ ॥ ੧ ॥

ਰਾਗੁ ਕੇਦਾਰਾ ਬਾਣੀ ਕਬੀਰ ਜੀਉ ਕੀ ੴ ਸਤਿਗੁਰ ਪ੍ਰਸਾਦਿ ॥
ਉਸਤਤਿ ਨਿੰਦਾ ਦੋਊ ਬਿਬਰਜਿਤ ਤਜਹੁ ਮਾਨੁ ਅਭਿਮਾਨਾ ॥ ਲੋਹਾ ਕੰਚਨੁ ਸਮ ਕਰਿ ਜਾਨਹਿ ਤੇ ਮੂਰਤਿ ਭਗਵਾਨਾ ॥ ੧ ॥ ਤੇਰਾ ਜਨੁ ਏਕੁ ਆਧੁ ਕੋਈ ॥ ਕਾਮੁ ਕ੍ਰੋਧੁ ਲੋਭੁ ਮੋਹੁ ਬਿਬਰਜਿਤ ਹਰਿ ਪਦੁ ਚੀਨੈੑ ਸੋਈ ॥ ੧ ॥ ਰਹਾਉ ॥ ਰਜ ਗੁਣ ਤਮ ਗੁਣ ਸਤ ਗੁਣ ਕਹੀਐ ਇਹ ਤੇਰੀ ਸਭ ਮਾਇਆ ॥ ਚਉਥੇ ਪਦ ਕਉ ਜੋ ਨਰੁ ਚੀਨੈੑ ਤਿਨੑ ਹੀ ਪਰਮ ਪਦੁ ਪਾਇਆ ॥ ੨ ॥ ਤੀਰਥ ਬਰਤ ਨੇਮ ਸੁਚਿ ਸੰਜਮ ਸਦਾ ਰਹੈ ਨਿਹਕਾਮਾ ॥ ਤ੍ਰਿਸਨਾ ਅਰੁ ਮਾਇਆ ਭ੍ਰਮੁ ਚੂਕਾ ਚਿਤਵਤ ਆਤਮਰਾਮਾ ॥ ੩ ॥ ਜਿਹ ਮੰਦਰਿ ਦੀਪਕੁ ਪਰਗਾਸਿਆ ਅੰਧਕਾਰੁ ਤਹ ਨਾਸਾ ॥ ਨਿਰਭਉ ਪੂਰਿ ਰਹੇ ਭ੍ਰਮੁ ਭਾਗਾ ਕਹਿ ਕਬੀਰ ਜਨ ਦਾਸਾ ॥ ੪ ॥ ੧ ॥ ਕਿਨਹੀ ਬਨਜਿਆ ਕਾਂਸੀ ਤਾਂਬਾ ਕਿਨਹੀ ਲਉਗ ਸੁਪਾਰੀ ॥ ਸੰਤਹੁ ਬਨਜਿਆ ਨਾਮੁ ਗੋਬਿਦ ਕਾ ਐਸੀ ਖੇਪ ਹਮਾਰੀ ॥ ੧ ॥ ਹਰਿ ਕੇ ਨਾਮ ਕੇ ਬਿਆਪਾਰੀ ॥ ਹੀਰਾ ਹਾਥਿ ਚੜਿਆ ਨਿਰਮੋਲਕੁ ਛੂਟਿ ਗਈ ਸੰਸਾਰੀ ॥ ੧ ॥ ਰਹਾਉ ॥ ਸਾਚੇ ਲਾਏ ਤਉ ਸਚ ਲਾਗੇ ਸਾਚੇ ਕੇ ਬਿਉਹਾਰੀ ॥ ਸਾਚੀ ਬਸਤੁ ਕੇ ਭਾਰ ਚਲਾਏ ਪਹੁਚੇ ਜਾਇ ਭੰਡਾਰੀ ॥ ੨ ॥ ਆਪਹਿ ਰਤਨ ਜਵਾਹਰ ਮਾਨਿਕ ਆਪੈ ਹੈ ਪਾਸਾਰੀ ॥ ਆਪੈ ਦਹ ਦਿਸ ਆਪ ਚਲਾਵੈ ਨਿਹਚਲੁ ਹੈ ਬਿਆਪਾਰੀ ॥ ੩ ॥ ਮਨੁ ਕਰਿ ਬੈਲੁ ਸੁਰਤਿ ਕਰਿ ਪੈਡਾ ਗਿਆਨ ਗੋਨਿ ਭਰਿ ਡਾਰੀ ॥ ਕਹਤੁ ਕਬੀਰੁ ਸੁਨਹੁ ਰੇ ਸੰਤਹੁ ਨਿਬਹੀ ਖੇਪ ਹਮਾਰੀ ॥ ੪ ॥ ੨ ॥ ਰੀ ਕਲਵਾਰਿ ਗਵਾਰਿ ਮੂਢ ਮਤਿ ਉਲਟੋ ਪਵਨੁ ਫਿਰਾਵਉ ॥ ਮਨੁ ਮਤਵਾਰ ਮੇਰ ਸਰ ਭਾਠੀ ਅੰਮ੍ਰਿਤ ਧਾਰ ਚੁਆਵਉ ॥ ੧ ॥ ਬੋਲਹੁ ਭਈਆ ਰਾਮ ਕੀ ਦੁਹਾਈ ॥ ਪੀਵਹੁ ਸੰਤ ਸਦਾ ਮਤਿ ਦੁਰਲਭ ਸਹਜੇ ਪਿਆਸ ਬੁਝਾਈ ॥ ੧ ॥ ਰਹਾਉ ॥ ਭੈ ਬਿਚਿ ਭਾਉ ਭਾਇ ਕੋਊ ਬੂਝਹਿ ਹਰਿ ਰਸੁ ਪਾਵੈ ਭਾਈ ॥ ਜੇਤੇ ਘਟ ਅੰਮ੍ਰਿਤੁ ਸਭ ਹੀ ਮਹਿ ਭਾਵੈ ਤਿਸਹਿ ਪੀਆਈ ॥ ੨ ॥ ਨਗਰੀ ਏਕੈ ਨਉ ਦਰਵਾਜੇ ਧਾਵਤੁ ਬਰਜਿ ਰਹਾਈ ॥ ਤ੍ਰਿਕੁਟੀ ਛੂਟੈ ਦਸਵਾ ਦਰੁ ਖੂਲੈੑ ਤਾ ਮਨੁ ਖੀਵਾ ਭਾਈ ॥ ੩ ॥ ਅਭੈ ਪਦ ਪੂਰਿ ਤਾਪ ਤਹ ਨਾਸੇ ਕਹਿ ਕਬੀਰ ਬੀਚਾਰੀ ॥ ਉਬਟ ਚਲੰਤੇ ਇਹੁ ਮਦੁ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥