੧੧੨੪
ਪਾਇਆ ਜੈਸੇ ਖੋਂਦ ਖੁਮਾਰੀ ॥ ੪ ॥ ੩ ॥ ਕਾਮ ਕ੍ਰੋਧੁ ਤ੍ਰਿਸਨਾ ਕੇ ਲੀਨੇ ਗਤਿ ਨਹੀ ਏਕੈ ਜਾਨੀ ॥ ਫੂਟੀ ਆਖੈ ਕਛੂ ਨ ਸੂਝੈ ਬੂਡਿ ਮੂਏ ਬਿਨੁ ਪਾਨੀ ॥ ੧ ॥ ਚਲਤ ਕਤ ਟੇਢੇ ਟੇਢੇ ਟੇਢੇ ॥ ਅਸਤਿ ਚਰਮ ਬਿਸਟਾ ਕੇ ਮੂੰਦੇ ਦੁਰਗੰਧ ਹੀ ਕੇ ਬੇਢੇ ॥ ੧ ॥ ਰਹਾਉ ॥ ਰਾਮ ਨ ਜਪਹੁ ਕਵਨ ਭ੍ਰਮ ਭੂਲੇ ਤੁਮ ਤੇ ਕਾਲੁ ਨ ਦੂਰੇ ॥ ਅਨਿਕ ਜਤਨ ਕਰਿ ਇਹੁ ਤਨੁ ਰਾਖਹੁ ਰਹੈ ਅਵਸਥਾ ਪੂਰੇ ॥ ੨ ॥ ਆਪਨ ਕੀਆ ਕਛੂ ਨ ਹੋਵੈ ਕਿਆ ਕੋ ਕਰੈ ਪਰਾਨੀ ॥ ਜਾ ਤਿਸੁ ਭਾਵੈ ਸਤਿਗੁਰੁ ਭੇਟੈ ਏਕੋ ਨਾਮੁ ਬਖਾਨੀ ॥ ੩ ॥ ਬਲੂਆ ਕੇ ਘਰੂਆ ਮਹਿ ਬਸਤੇ ਫੁਲਵਤ ਦੇਹ ਅਇਆਨੇ ॥ ਕਹੁ ਕਬੀਰ ਜਿਹ ਰਾਮੁ ਨ ਚੇਤਿਓ ਬੂਡੇ ਬਹੁਤੁ ਸਿਆਨੇ ॥ ੪ ॥ ੪ ॥ ਟੇਢੀ ਪਾਗ ਟੇਢੇ ਚਲੇ ਲਾਗੇ ਬੀਰੇ ਖਾਨ ॥ ਭਾਉ ਭਗਤਿ ਸਿਉ ਕਾਜੁ ਨ ਕਛੂਐ ਮੇਰੋ ਕਾਮੁ ਦੀਵਾਨ ॥ ੧ ॥ ਰਾਮੁ ਬਿਸਾਰਿਓ ਹੈ ਅਭਿਮਾਨਿ ॥ ਕਨਿਕ ਕਾਮਨੀ ਮਹਾ ਸੁੰਦਰੀ ਪੇਖਿ ਪੇਖਿ ਸਚੁ ਮਾਨਿ ॥ ੧ ॥ ਰਹਾਉ ॥ ਲਾਲਚ ਝੂਠ ਬਿਕਾਰ ਮਹਾ ਮਦ ਇਹ ਬਿਧਿ ਅਉਧ ਬਿਹਾਨਿ ॥ ਕਹਿ ਕਬੀਰ ਅੰਤ ਕੀ ਬੇਰ ਆਇ ਲਾਗੋ ਕਾਲੁ ਨਿਦਾਨਿ ॥ ੨ ॥ ੫ ॥ ਚਾਰਿ ਦਿਨ ਅਪਨੀ ਨਉਬਤਿ ਚਲੇ ਬਜਾਇ ॥ ਇਤਨਕੁ ਖਟੀਆ ਗਠੀਆ ਮਟੀਆ ਸੰਗਿ ਨ ਕਛੁ ਲੈ ਜਾਇ ॥ ੧ ॥ ਰਹਾਉ ॥ ਦਿਹਰੀ ਬੈਠੀ ਮਿਹਰੀ ਰੋਵੈ ਦੂਆਰੈ ਲਉ ਸੰਗਿ ਮਾਇ ॥ ਮਰਹਟ ਲਗਿ ਸਭੁ ਲੋਗੁ ਕੁਟੰਬੁ ਮਿਲਿ ਹੰਸੁ ਇਕੇਲਾ ਜਾਇ ॥ ੧ ॥ ਵੈ ਸੁਤ ਵੈ ਬਿਤ ਵੈ ਪੁਰ ਪਾਟਨ ਬਹੁਰਿ ਨ ਦੇਖੈ ਆਇ ॥ ਕਹਤੁ ਕਬੀਰੁ ਰਾਮੁ ਕੀ ਨ ਸਿਮਰਹੁ ਜਨਮੁ ਅਕਾਰਥੁ ਜਾਇ ॥ ੨ ॥ ੬ ॥

ਰਾਗੁ ਕੇਦਾਰਾ ਬਾਣੀ ਰਵਿਦਾਸ ਜੀਉ ਕੀ ੴ ਸਤਿਗੁਰ ਪ੍ਰਸਾਦਿ ॥
ਖਟੁ ਕਰਮ ਕੁਲ ਸੰਜੁਗਤੁ ਹੈ ਹਰਿ ਭਗਤਿ ਹਿਰਦੈ ਨਾਹਿ ॥ ਚਰਨਾਰਬਿੰਦ ਨ ਕਥਾ ਭਾਵੈ ਸੁਪਚ ਤੁਲਿ ਸਮਾਨਿ ॥ ੧ ॥ ਰੇ ਚਿਤ ਚੇਤਿ ਚੇਤ ਅਚੇਤ ॥ ਕਾਹੇ ਨ ਬਾਲਮੀਕਹਿ ਦੇਖ ॥ ਕਿਸੁ ਜਾਤਿ ਤੇ ਕਿਹ ਪਦਹਿ ਅਮਰਿਓ ਰਾਮ ਭਗਤਿ ਬਿਸੇਖ ॥ ੧ ॥ ਰਹਾਉ ॥ ਸੁਆਨ ਸਤ੍ਰੁ ਅਜਾਤੁ ਸਭ ਤੇ ਕ੍ਰਿਸ੍ਨ ਲਾਵੈ ਹੇਤੁ ॥ ਲੋਗੁ ਬਪੁਰਾ ਕਿਆ ਸਰਾਹੈ ਤੀਨਿ ਲੋਕ ਪ੍ਰਵੇਸ ॥ ੨ ॥ ਅਜਾਮਲੁ ਪਿੰਗੁਲਾ ਲੁਭਤੁ ਕੁੰਚਰੁ ਗਏ ਹਰਿ ਕੈ ਪਾਸਿ ॥ ਐਸੇ ਦੁਰਮਤਿ ਨਿਸਤਰੇ ਤੂ ਕਿਉ ਨ ਤਰਹਿ ਰਵਿਦਾਸ ॥ ੩ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥