੧੧੨੫
ਰਾਗੁ ਭੈਰਉ ਮਹਲਾ ੧ ਘਰੁ ੧ ਚਉਪਦੇ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
ਤੁਝ ਤੇ ਬਾਹਰਿ ਕਿਛੂ ਨ ਹੋਇ ॥ ਤੂ ਕਰਿ ਕਰਿ ਦੇਖਹਿ ਜਾਣਹਿ ਸੋਇ ॥ ੧ ॥ ਕਿਆ ਕਹੀਐ ਕਿਛੁ ਕਹੀ ਨ ਜਾਇ ॥ ਜੋ ਕਿਛੁ ਅਹੈ ਸਭ ਤੇਰੀ ਰਜਾਇ ॥ ੧ ॥ ਰਹਾਉ ॥ ਜੋ ਕਿਛੁ ਕਰਣਾ ਸੁ ਤੇਰੈ ਪਾਸਿ ॥ ਕਿਸੁ ਆਗੈ ਕੀਚੈ ਅਰਦਾਸਿ ॥ ੨ ॥ ਆਖਣੁ ਸੁਣਨਾ ਤੇਰੀ ਬਾਣੀ ॥ ਤੂ ਆਪੇ ਜਾਣਹਿ ਸਰਬ ਵਿਡਾਣੀ ॥ ੩ ॥ ਕਰੇ ਕਰਾਏ ਜਾਣੈ ਆਪਿ ॥ ਨਾਨਕ ਦੇਖੈ ਥਾਪਿ ਉਥਾਪਿ ॥ ੪ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥