੧੧੨੬
ਸਿਰਿ ਕਾਲੋ ॥ ਰੂਪੁ ਰੰਗੁ ਰਹਸੁ ਨਹੀ ਸਾਚਾ ਕਿਉ ਛੋਡੈ ਜਮ ਜਾਲੋ ॥ ੧ ॥ ਪ੍ਰਾਣੀ ਹਰਿ ਜਪਿ ਜਨਮੁ ਗਇਓ ॥ ਸਾਚ ਸਬਦ ਬਿਨੁ ਕਬਹੁ ਨ ਛੂਟਸਿ ਬਿਰਥਾ ਜਨਮੁ ਭਇਓ ॥ ੧ ॥ ਰਹਾਉ ॥ ਤਨ ਮਹਿ ਕਾਮੁ ਕ੍ਰੋਧੁ ਹਉ ਮਮਤਾ ਕਠਿਨ ਪੀਰ ਅਤਿ ਭਾਰੀ ॥ ਗੁਰਮੁਖਿ ਰਾਮ ਜਪਹੁ ਰਸੁ ਰਸਨਾ ਇਨ ਬਿਧਿ ਤਰੁ ਤੂ ਤਾਰੀ ॥ ੨ ॥ ਬਹਰੇ ਕਰਨ ਅਕਲਿ ਭਈ ਹੋਛੀ ਸਬਦ ਸਹਜੁ ਨਹੀ ਬੂਝਿਆ ॥ ਜਨਮੁ ਪਦਾਰਥੁ ਮਨਮੁਖਿ ਹਾਰਿਆ ਬਿਨੁ ਗੁਰ ਅੰਧੁ ਨ ਸੂਝਿਆ ॥ ੩ ॥ ਰਹੈ ਉਦਾਸੁ ਆਸ ਨਿਰਾਸਾ ਸਹਜ ਧਿਆਨਿ ਬੈਰਾਗੀ ॥ ਪ੍ਰਣਵਤਿ ਨਾਨਕ ਗੁਰਮੁਖਿ ਛੂਟਸਿ ਰਾਮ ਨਾਮਿ ਲਿਵ ਲਾਗੀ ॥ ੪ ॥ ੨ ॥ ੩ ॥ ਭੈਰਉ ਮਹਲਾ ੧ ॥ ਭੂੰਡੀ ਚਾਲ ਚਰਣ ਕਰ ਖਿਸਰੇ ਤੁਚਾ ਦੇਹ ਕੁਮਲਾਨੀ ॥ ਨੇਤ੍ਰੀ ਧੁੰਧਿ ਕਰਨ ਭਏ ਬਹਰੇ ਮਨਮੁਖਿ ਨਾਮੁ ਨ ਜਾਨੀ ॥ ੧ ॥ ਅੰਧੁਲੇ ਕਿਆ ਪਾਇਆ ਜਗ ਆਇ ॥ ਰਾਮੁ ਰਿਦੈ ਨਹੀ ਗੁਰ ਕੀ ਸੇਵਾ ਚਾਲੇ ਮੂਲੁ ਗਵਾਇ ॥ ੧ ॥ ਰਹਾਉ ॥ ਜਿਹਵਾ ਰੰਗਿ ਨਹੀ ਹਰਿ ਰਾਤੀ ਜਬ ਬੋਲੈ ਤਬ ਫੀਕੇ ॥ ਸੰਤ ਜਨਾ ਕੀ ਨਿੰਦਾ ਵਿਆਪਸਿ ਪਸੂ ਭਏ ਕਦੇ ਹੋਹਿ ਨ ਨੀਕੇ ॥ ੨ ॥ ਅੰਮ੍ਰਿਤ ਕਾ ਰਸੁ ਵਿਰਲੀ ਪਾਇਆ ਸਤਿਗੁਰ ਮੇਲਿ ਮਿਲਾਏ ॥ ਜਬ ਲਗੁ ਸਬਦ ਭੇਦੁ ਨਹੀ ਆਇਆ ਤਬ ਲਗੁ ਕਾਲੁ ਸੰਤਾਏ ॥ ੩ ॥ ਅਨ ਕੋ ਦਰੁ ਘਰੁ ਕਬਹੂ ਨ ਜਾਨਸਿ ਏਕੋ ਦਰੁ ਸਚਿਆਰਾ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਨਾਨਕੁ ਕਹੈ ਵਿਚਾਰਾ ॥ ੪ ॥ ੩ ॥ ੪ ॥ ਭੈਰਉ ਮਹਲਾ ੧ ॥ ਸਗਲੀ ਰੈਣਿ ਸੋਵਤ ਗਲਿ ਫਾਹੀ ਦਿਨਸੁ ਜੰਜਾਲਿ ਗਵਾਇਆ ॥ ਖਿਨੁ ਪਲੁ ਘੜੀ ਨਹੀ ਪ੍ਰਭੁ ਜਾਨਿਆ ਜਿਨਿ ਇਹੁ ਜਗਤੁ ਉਪਾਇਆ ॥ ੧ ॥ ਮਨ ਰੇ ਕਿਉ ਛੂਟਸਿ ਦੁਖੁ ਭਾਰੀ ॥ ਕਿਆ ਲੇ ਆਵਸਿ ਕਿਆ ਲੇ ਜਾਵਸਿ ਰਾਮ ਜਪਹੁ ਗੁਣਕਾਰੀ ॥ ੧ ॥ ਰਹਾਉ ॥ ਊਂਧਉ ਕਵਲੁ ਮਨਮੁਖ ਮਤਿ ਹੋਛੀ ਮਨਿ ਅੰਧੈ ਸਿਰਿ ਧੰਧਾ ॥ ਕਾਲੁ ਬਿਕਾਲੁ ਸਦਾ ਸਿਰਿ ਤੇਰੈ ਬਿਨੁ ਨਾਵੈ ਗਲਿ ਫੰਧਾ ॥ ੨ ॥ ਡਗਰੀ ਚਾਲ ਨੇਤ੍ਰ ਫੁਨਿ ਅੰਧੁਲੇ ਸਬਦ ਸੁਰਤਿ ਨਹੀ ਭਾਈ ॥ ਸਾਸਤ੍ਰ ਬੇਦ ਤ੍ਰੈ ਗੁਣ ਹੈ ਮਾਇਆ ਅੰਧੁਲਉ ਧੰਧੁ ਕਮਾਈ ॥ ੩ ॥ ਖੋਇਓ ਮੂਲੁ ਲਾਭੁ ਕਹ ਪਾਵਸਿ ਦੁਰਮਤਿ ਗਿਆਨ ਵਿਹੂਣੇ ॥ ਸਬਦੁ ਬੀਚਾਰਿ ਰਾਮ ਰਸੁ ਚਾਖਿਆ ਨਾਨਕ ਸਾਚੀ ਪਤੀਣੇ ॥ ੪ ॥ ੪ ॥ ੫ ॥ ਭੈਰਉ ਮਹਲਾ ੧ ॥ ਗੁਰ ਕੈ ਸੰਗਿ ਰਹੈ ਦਿਨੁ ਰਾਤੀ ਰਾਮੁ ਰਸਨਿ ਰੰਗਿ ਰਾਤਾ ॥ ਅਵਰੁ ਨ ਜਾਣਸਿ ਸਬਦੁ ਪਛਾਣਸਿ ਅੰਤਰਿ ਜਾਣਿ ਪਛਾਤਾ ॥ ੧ ॥ ਸੋ ਜਨੁ ਐਸਾ ਮੈ ਮਨਿ ਭਾਵੈ ॥ ਆਪੁ ਮਾਰਿ ਅਪਰੰਪਰਿ ਰਾਤਾ ਗੁਰ ਕੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥