੧੧੨੭
ਕਾਰ ਕਮਾਵੈ ॥ ੧ ॥ ਰਹਾਉ ॥ ਅੰਤਰਿ ਬਾਹਰਿ ਪੁਰਖੁ ਨਿਰੰਜਨੁ ਆਦਿ ਪੁਰਖੁ ਆਦੇਸੋ ॥ ਘਟ ਘਟ ਅੰਤਰਿ ਸਰਬ ਨਿਰੰਤਰਿ ਰਵਿ ਰਹਿਆ ਸਚੁ ਵੇਸੋ ॥ ੨ ॥ ਸਾਚਿ ਰਤੇ ਸਚੁ ਅੰਮ੍ਰਿਤੁ ਜਿਹਵਾ ਮਿਥਿਆ ਮੈਲੁ ਨ ਰਾਈ ॥ ਨਿਰਮਲ ਨਾਮੁ ਅੰਮ੍ਰਿਤ ਰਸੁ ਚਾਖਿਆ ਸਬਦਿ ਰਤੇ ਪਤਿ ਪਾਈ ॥ ੩ ॥ ਗੁਣੀ ਗੁਣੀ ਮਿਲਿ ਲਾਹਾ ਪਾਵਸਿ ਗੁਰਮੁਖਿ ਨਾਮਿ ਵਡਾਈ ॥ ਸਗਲੇ ਦੂਖ ਮਿਟਹਿ ਗੁਰ ਸੇਵਾ ਨਾਨਕ ਨਾਮੁ ਸਖਾਈ ॥ ੪ ॥ ੫ ॥ ੬ ॥ ਭੈਰਉ ਮਹਲਾ ੧ ॥ ਹਿਰਦੈ ਨਾਮੁ ਸਰਬ ਧਨੁ ਧਾਰਣੁ ਗੁਰ ਪਰਸਾਦੀ ਪਾਈਐ ॥ ਅਮਰ ਪਦਾਰਥ ਤੇ ਕਿਰਤਾਰਥ ਸਹਜ ਧਿਆਨਿ ਲਿਵ ਲਾਈਐ ॥ ੧ ॥ ਮਨ ਰੇ ਰਾਮ ਭਗਤਿ ਚਿਤੁ ਲਾਈਐ ॥ ਗੁਰਮੁਖਿ ਰਾਮ ਨਾਮੁ ਜਪਿ ਹਿਰਦੈ ਸਹਜ ਸੇਤੀ ਘਰਿ ਜਾਈਏ ॥ ੧ ॥ ਰਹਾਉ ॥ ਭਰਮੁ ਭੇਦੁ ਭਉ ਕਬਹੁ ਨ ਛੂਟਸਿ ਆਵਤ ਜਾਤ ਨ ਜਾਨੀ ॥ ਬਿਨੁ ਹਰਿ ਨਾਮ ਕੋ ਮੁਕਤਿ ਨ ਪਾਵਸਿ ਡੂਬਿ ਮੁਏ ਬਿਨੁ ਪਾਨੀ ॥ ੨ ॥ ਧੰਧਾ ਕਰਤ ਸਗਲੀ ਪਤਿ ਖੋਵਸਿ ਭਰਮੁ ਨ ਮਿਟਸਿ ਗਵਾਰਾ ॥ ਬਿਨੁ ਗੁਰ ਸਬਦ ਮੁਕਤਿ ਨਹੀ ਕਬ ਹੀ ਅੰਧੁਲੇ ਧੰਧੁ ਪਾਸਾਰਾ ॥ ੩ ॥ ਅਕੁਲ ਨਿਰੰਜਨ ਸਿਉ ਮਨੁ ਮਾਨਿਆ ਮਨ ਹੀ ਤੇ ਮਨੁ ਮੂਆ ॥ ਅੰਤਰਿ ਬਾਹਰਿ ਏਕੋ ਜਾਨਿਆ ਨਾਨਕ ਅਵਰੁ ਨ ਦੂਆ ॥ ੪ ॥ ੬ ॥ ੭ ॥ ਭੈਰਉ ਮਹਲਾ ੧ ॥ ਜਗਨ ਹੋਮ ਪੁੰਨ ਤਪ ਪੂਜਾ ਦੇਹ ਦੁਖੀ ਨਿਤ ਦੂਖ ਸਹੈ ॥ ਰਾਮ ਨਾਮ ਬਿਨੁ ਮੁਕਤਿ ਨ ਪਾਵਸਿ ਮੁਕਤਿ ਨਾਮਿ ਗੁਰਮੁਖਿ ਲਹੈ ॥ ੧ ॥ ਰਾਮ ਨਾਮ ਬਿਨੁ ਬਿਰਥੇ ਜਗਿ ਜਨਮਾ ॥ ਬਿਖੁ ਖਾਵੈ ਬਿਖੁ ਬੋਲੀ ਬੋਲੈ ਬਿਨੁ ਨਾਵੈ ਨਿਹਫਲੁ ਮਰਿ ਭ੍ਰਮਨਾ ॥ ੧ ॥ ਰਹਾਉ ॥ ਪੁਸਤਕ ਪਾਠ ਬਿਆਕਰਣ ਵਖਾਣੈ ਸੰਧਿਆ ਕਰਮ ਤਿਕਾਲ ਕਰੈ ॥ ਬਿਨੁ ਗੁਰ ਸਬਦ ਮੁਕਤਿ ਕਹਾ ਪ੍ਰਾਣੀ ਰਾਮ ਨਾਮ ਬਿਨੁ ਉਰਝਿ ਮਰੈ ॥ ੨ ॥ ਡੰਡ ਕਮੰਡਲ ਸਿਖਾ ਸੂਤੁ ਧੋਤੀ ਤੀਰਥਿ ਗਵਨੁ ਅਤਿ ਭ੍ਰਮਨੁ ਕਰੈ ॥ ਰਾਮ ਨਾਮ ਬਿਨੁ ਸਾਂਤਿ ਨ ਆਵੈ ਜਪਿ ਹਰਿ ਹਰਿ ਨਾਮੁ ਸੁ ਪਾਰਿ ਪਰੈ ॥ ੩ ॥ ਜਟਾ ਮੁਕਟੁ ਤਨਿ ਭਸਮ ਲਗਾਈ ਬਸਤ੍ਰ ਛੋਡਿ ਤਨਿ ਨਗਨੁ ਭਇਆ ॥ ਰਾਮ ਨਾਮ ਬਿਨੁ ਤ੍ਰਿਪਤਿ ਨ ਆਵੈ ਕਿਰਤ ਕੈ ਬਾਂਧੈ ਭੇਖੁ ਭਇਆ ॥ ੪ ॥ ਜੇਤੇ ਜੀਅ ਜੰਤ ਜਲਿ ਥਲਿ ਮਹੀਅਲਿ ਜਤ੍ਰ ਕਤ੍ਰ ਤੂ ਸਰਬ ਜੀਆ ॥ ਗੁਰ ਪਰਸਾਦਿ ਰਾਖਿ ਲੇ ਜਨ ਕਉ ਹਰਿ ਰਸੁ ਨਾਨਕ ਝੋਲਿ ਪੀਆ ॥ ੫ ॥ ੭ ॥ ੮ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥