੧੧੨੮
ਰਾਗੁ ਭੈਰਉ ਮਹਲਾ ੩ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਜਾਤਿ ਕਾ ਗਰਬੁ ਨ ਕਰੀਅਹੁ ਕੋਈ ॥ ਬ੍ਰਹਮੁ ਬਿੰਦੇ ਸੋ ਬ੍ਰਾਹਮਣੁ ਹੋਈ ॥ ਜਾਤਿ ਕਾ ਗਰਬੁ ਨ ਕਰਿ ਮੂਰਖ ਗਵਾਰਾ ॥ ਇਸੁ ਗਰਬ ਤੇ ਚਲਹਿ ਬਹੁਤੁ ਵਿਕਾਰਾ ॥ ੧ ॥ ਰਹਾਉ ॥ ਚਾਰੇ ਵਰਨ ਆਖੇ ਸਭੁ ਕੋਈ ॥ ਬ੍ਰਹਮੁ ਬਿੰਦ ਤੇ ਸਭ ਓਪਤਿ ਹੋਈ ॥ ੨ ॥ ਮਾਟੀ ਏਕ ਸਗਲ ਸੰਸਾਰਾ ॥ ਬਹੁ ਬਿਧਿ ਭਾਂਡੇ ਘੜੈ ਕੁਮਾੑਰਾ ॥ ੩ ॥ ਪੰਚ ਤਤੁ ਮਿਲਿ ਦੇਹੀ ਕਾ ਆਕਾਰਾ ॥ ਘਟਿ ਵਧਿ ਕੋ ਕਰੈ ਬੀਚਾਰਾ ॥ ੪ ॥ ਕਹਤੁ ਨਾਨਕ ਇਹੁ ਜੀਉ ਕਰਮ ਬੰਧੁ ਹੋਈ ॥ ਬਿਨੁ ਸਤਿਗੁਰ ਭੇਟੇ ਮੁਕਤਿ ਨ ਹੋਈ ॥ ੫ ॥ ੧ ॥ ਭੈਰਉ ਮਹਲਾ ੩ ॥ ਜੋਗੀ ਗ੍ਰਿਹੀ ਪੰਡਿਤ ਭੇਖਧਾਰੀ ॥ ਏ ਸੂਤੇ ਅਪਣੈ ਅਹੰਕਾਰੀ ॥ ੧ ॥ ਮਾਇਆ ਮਦਿ ਮਾਤਾ ਰਹਿਆ ਸੋਇ ॥ ਜਾਗਤੁ ਰਹੈ ਨ ਮੂਸੈ ਕੋਇ ॥ ੧ ॥ ਰਹਾਉ ॥ ਸੋ ਜਾਗੈ ਜਿਸੁ ਸਤਿਗੁਰੁ ਮਿਲੈ ॥ ਪੰਚ ਦੂਤ ਓਹੁ ਵਸਗਤਿ ਕਰੈ ॥ ੨ ॥ ਸੋ ਜਾਗੈ ਜੋ ਤਤੁ ਬੀਚਾਰੈ ॥ ਆਪਿ ਮਰੈ ਅਵਰਾ ਨਹ ਮਾਰੈ ॥ ੩ ॥ ਸੋ ਜਾਗੈ ਜੋ ਏਕੋ ਜਾਣੈ ॥ ਪਰਕਿਰਤਿ ਛੋਡੈ ਤਤੁ ਪਛਾਣੈ ॥ ੪ ॥ ਚਹੁ ਵਰਨਾ ਵਿਚਿ ਜਾਗੈ ਕੋਇ ॥ ਜਮੈ ਕਾਲੈ ਤੇ ਛੂਟੈ ਸੋਇ ॥ ੫ ॥ ਕਹਤ ਨਾਨਕ ਜਨੁ ਜਾਗੈ ਸੋਇ ॥ ਗਿਆਨ ਅੰਜਨੁ ਜਾ ਕੀ ਨੇਤ੍ਰੀ ਹੋਇ ॥ ੬ ॥ ੨ ॥ ਭੈਰਉ ਮਹਲਾ ੩ ॥ ਜਾ ਕਉ ਰਾਖੈ ਅਪਣੀ ਸਰਣਾਈ ॥ ਸਾਚੇ ਲਾਗੈ ਸਾਚਾ ਫਲੁ ਪਾਈ ॥ ੧ ॥ ਰੇ ਜਨ ਕੈ ਸਿਉ ਕਰਹੁ ਪੁਕਾਰਾ ॥ ਹੁਕਮੇ ਹੋਆ ਹੁਕਮੇ ਵਰਤਾਰਾ ॥ ੧ ॥ ਰਹਾਉ ॥ ਏਹੁ ਆਕਾਰੁ ਤੇਰਾ ਹੈ ਧਾਰਾ ॥ ਖਿਨ ਮਹਿ ਬਿਨਸੈ ਕਰਤ ਨ ਲਾਗੈ ਬਾਰਾ ॥ ੨ ॥ ਕਰਿ ਪ੍ਰਸਾਦੁ ਇਕੁ ਖੇਲੁ ਦਿਖਾਇਆ ॥ ਗੁਰ ਕਿਰਪਾ ਤੇ ਪਰਮ ਪਦੁ ਪਾਇਆ ॥ ੩ ॥ ਕਹਤ ਨਾਨਕੁ ਮਾਰਿ ਜੀਵਾਲੇ ਸੋਇ ॥ ਐਸਾ ਬੂਝਹੁ ਭਰਮਿ ਨ ਭੂਲਹੁ ਕੋਇ ॥ ੪ ॥ ੩ ॥ ਭੈਰਉ ਮਹਲਾ ੩ ॥ ਮੈ ਕਾਮਣਿ ਮੇਰਾ ਕੰਤੁ ਕਰਤਾਰੁ ॥ ਜੇਹਾ ਕਰਾਏ ਤੇਹਾ ਕਰੀ ਸੀਗਾਰੁ ॥ ੧ ॥ ਜਾਂ ਤਿਸੁ ਭਾਵੈ ਤਾਂ ਕਰੇ ਭੋਗੁ ॥ ਤਨੁ ਮਨੁ ਸਾਚੇ ਸਾਹਿਬ ਜੋਗੁ ॥ ੧ ॥ ਰਹਾਉ ॥ ਉਸਤਤਿ ਨਿੰਦਾ ਕਰੇ ਕਿਆ ਕੋਈ ॥ ਜਾਂ ਆਪੇ ਵਰਤੈ ਏਕੋ ਸੋਈ ॥ ੨ ॥ ਗੁਰ ਪਰਸਾਦੀ ਪਿਰਮ ਕਸਾਈ ॥ ਮਿਲਉਗੀ ਦਇਆਲ ਪੰਚ ਸਬਦ ਵਜਾਈ ॥ ੩ ॥ ਭਨਤਿ ਨਾਨਕੁ ਕਰੇ ਕਿਆ ਕੋਇ ॥ ਜਿਸ ਨੋ ਆਪਿ ਮਿਲਾਵੈ ਸੋਇ ॥ ੪ ॥ ੪ ॥ ਭੈਰਉ ਮਹਲਾ ੩ ॥ ਸੋ ਮੁਨਿ ਜਿ ਮਨ ਕੀ ਦੁਬਿਧਾ ਮਾਰੇ ॥ ਦੁਬਿਧਾ ਮਾਰਿ ਬ੍ਰਹਮੁ ਬੀਚਾਰੇ ॥ ੧ ॥ ਇਸੁ ਮਨ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥