੧੧੨੯
ਕਉ ਕੋਈ ਖੋਜਹੁ ਭਾਈ ॥ ਮਨੁ ਖੋਜਤ ਨਾਮੁ ਨਉ ਨਿਧਿ ਪਾਈ ॥ ੧ ॥ ਰਹਾਉ ॥ ਮੂਲੁ ਮੋਹੁ ਕਰਿ ਕਰਤੈ ਜਗਤੁ ਉਪਾਇਆ ॥ ਮਮਤਾ ਲਾਇ ਭਰਮਿ ਭੋੁਲਾਇਆ ॥ ੨ ॥ ਇਸੁ ਮਨ ਤੇ ਸਭ ਪਿੰਡ ਪਰਾਣਾ ॥ ਮਨ ਕੈ ਵੀਚਾਰਿ ਹੁਕਮੁ ਬੁਝਿ ਸਮਾਣਾ ॥ ੩ ॥ ਕਰਮੁ ਹੋਵੈ ਗੁਰੁ ਕਿਰਪਾ ਕਰੈ ॥ ਇਹੁ ਮਨੁ ਜਾਗੈ ਇਸੁ ਮਨ ਕੀ ਦੁਬਿਧਾ ਮਰੈ ॥ ੪ ॥ ਮਨ ਕਾ ਸੁਭਾਉ ਸਦਾ ਬੈਰਾਗੀ ॥ ਸਭ ਮਹਿ ਵਸੈ ਅਤੀਤੁ ਅਨਰਾਗੀ ॥ ੫ ॥ ਕਹਤ ਨਾਨਕੁ ਜੋ ਜਾਣੈ ਭੇਉ ॥ ਆਦਿ ਪੁਰਖੁ ਨਿਰੰਜਨ ਦੇਉ ॥ ੬ ॥ ੫ ॥ ਭੈਰਉ ਮਹਲਾ ੩ ॥ ਰਾਮ ਨਾਮੁ ਜਗਤ ਨਿਸਤਾਰਾ ॥ ਭਵਜਲੁ ਪਾਰਿ ਉਤਾਰਣਹਾਰਾ ॥ ੧ ॥ ਗੁਰ ਪਰਸਾਦੀ ਹਰਿ ਨਾਮੁ ਸਮਾੑਲਿ ॥ ਸਦ ਹੀ ਨਿਬਹੈ ਤੇਰੈ ਨਾਲਿ ॥ ੧ ॥ ਰਹਾਉ ॥ ਨਾਮੁ ਨ ਚੇਤਹਿ ਮਨਮੁਖ ਗਾਵਾਰਾ ॥ ਬਿਨੁ ਨਾਵੈ ਕੈਸੇ ਪਾਵਹਿ ਪਾਰਾ ॥ ੨ ॥ ਆਪੇ ਦਾਤਿ ਕਰੈ ਦਾਤਾਰੁ ॥ ਦੇਵਣਹਾਰੇ ਕਉ ਜੈਕਾਰੁ ॥ ੩ ॥ ਨਦਰਿ ਕਰੇ ਸਤਿਗੁਰੂ ਮਿਲਾਏ ॥ ਨਾਨਕ ਹਿਰਦੈ ਨਾਮੁ ਵਸਾਏ ॥ ੪ ॥ ੬ ॥ ਭੈਰਉ ਮਹਲਾ ੩ ॥ ਨਾਮੇ ਉਧਰੇ ਸਭਿ ਜਿਤਨੇ ਲੋਅ ॥ ਗੁਰਮੁਖਿ ਜਿਨਾ ਪਰਾਪਤਿ ਹੋਇ ॥ ੧ ॥ ਹਰਿ ਜੀਉ ਅਪਣੀ ਕ੍ਰਿਪਾ ਕਰੇਇ ॥ ਗੁਰਮੁਖਿ ਨਾਮੁ ਵਡਿਆਈ ਦੇਇ ॥ ੧ ॥ ਰਹਾਉ ॥ ਰਾਮ ਨਾਮਿ ਜਿਨ ਪ੍ਰੀਤਿ ਪਿਆਰੁ ॥ ਆਪਿ ਉਧਰੇ ਸਭਿ ਕੁਲ ਉਧਾਰਣਹਾਰੁ ॥ ੨ ॥ ਬਿਨੁ ਨਾਵੈ ਮਨਮੁਖ ਜਮ ਪੁਰਿ ਜਾਹਿ ॥ ਅਉਖੇ ਹੋਵਹਿ ਚੋਟਾ ਖਾਹਿ ॥ ੩ ॥ ਆਪੇ ਕਰਤਾ ਦੇਵੈ ਸੋਇ ॥ ਨਾਨਕ ਨਾਮੁ ਪਰਾਪਤਿ ਹੋਇ ॥ ੪ ॥ ੭ ॥ ਭੇਰਉ ਮਹਲਾ ੩ ॥ ਗੋਵਿੰਦ ਪ੍ਰੀਤਿ ਸਨਕਾਦਿਕ ਉਧਾਰੇ ॥ ਰਾਮ ਨਾਮ ਸਬਦਿ ਬੀਚਾਰੇ ॥ ੧ ॥ ਹਰਿ ਜੀਉ ਅਪਣੀ ਕਿਰਪਾ ਧਾਰੁ ॥ ਗੁਰਮੁਖਿ ਨਾਮੇ ਲਗੈ ਪਿਆਰੁ ॥ ੧ ॥ ਰਹਾਉ ॥ ਅੰਤਰਿ ਪ੍ਰੀਤਿ ਭਗਤਿ ਸਾਚੀ ਹੋਇ ॥ ਪੂਰੈ ਗੁਰਿ ਮੇਲਾਵਾ ਹੋਇ ॥ ੨ ॥ ਨਿਜ ਘਰਿ ਵਸੈ ਸਹਜਿ ਸੁਭਾਇ ॥ ਗੁਰਮੁਖਿ ਨਾਮੁ ਵਸੈ ਮਨਿ ਆਇ ॥ ੩ ॥ ਆਪੇ ਵੇਖੈ ਵੇਖਣਹਾਰੁ ॥ ਨਾਨਕ ਨਾਮੁ ਰਖਹੁ ਉਰ ਧਾਰਿ ॥ ੪ ॥ ੮ ॥ ਭੈਰਉ ਮਹਲਾ ੩ ॥ ਕਲਜੁਗ ਮਹਿ ਰਾਮ ਨਾਮੁ ਉਰ ਧਾਰੁ ॥ ਬਿਨੁ ਨਾਵੈ ਮਾਥੈ ਛਾਰੁ ॥ ੧ ॥ ਰਾਮ ਨਾਮੁ ਦੁਲਭੁ ਹੈ ਭਾਈ ॥ ਗੁਰ ਪਰਸਾਦਿ ਵਸੈ ਮਨਿ ਆਈ ॥ ੧ ॥ ਰਹਾਉ ॥ ਰਾਮ ਨਾਮੁ ਜਨ ਭਾਲਹਿ ਸੋਇ ॥ ਪੂਰੇ ਗੁਰ ਤੇ ਪ੍ਰਾਪਤਿ ਹੋਇ ॥ ੨ ॥ ਹਰਿ ਕਾ ਭਾਣਾ ਮੰਨਹਿ ਸੇ ਜਨ ਪਰਵਾਣੁ ॥ ਗੁਰ ਕੈ ਸਬਦਿ ਨਾਮ ਨੀਸਾਣੁ ॥ ੩ ॥ ਸੋ ਸੇਵਹੁ ਜੋ ਕਲ ਰਹਿਆ ਧਾਰਿ ॥ ਨਾਨਕ ਗੁਰਮੁਖਿ ਨਾਮੁ ਪਿਆਰਿ ॥ ੪ ॥ ੯ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥