੧੧੩
ਤੂੰ ਆਪੇ ਹੀ ਘੜਿ ਭੰਨਿ ਸਵਾਰਹਿ ਨਾਨਕ ਨਾਮਿ ਸੁਹਾਵਣਿਆ ॥ ੮ ॥ ੫ ॥ ੬ ॥ ਮਾਝ ਮਹਲਾ ੩ ॥ ਸਭ ਘਟ ਆਪੇ ਭੋਗਣਹਾਰਾ ॥ ਅਲਖੁ ਵਰਤੈ ਅਗਮ ਅਪਾਰਾ ॥ ਗੁਰ ਕੈ ਸਬਦਿ ਮੇਰਾ ਹਰਿ ਪ੍ਰਭੁ ਧਿਆਇਐ ਸਹਜੇ ਸਚਿ ਸਮਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਗੁਰ ਸਬਦੁ ਮੰਨਿ ਵਸਾਵਣਿਆ ॥ ਸਬਦੁ ਸੂਝੈ ਤਾ ਮਨ ਸਿਉ ਲੂਝੈ ਮਨਸਾ ਮਾਰਿ ਸਮਾਵਣਿਆ ॥ ੧ ॥ ਰਹਾਉ ॥ ਪੰਚ ਦੂਤ ਮੁਹਹਿ ਸੰਸਾਰਾ ॥ ਮਨਮੁਖ ਅੰਧੇ ਸੁਧਿ ਨ ਸਾਰਾ ॥ ਗੁਰਮੁਖਿ ਹੋਵੈ ਸੁ ਅਪਣਾ ਘਰੁ ਰਾਖੈ ਪੰਚ ਦੂਤ ਸਬਦਿ ਪਚਾਵਣਿਆ ॥ ੨ ॥ ਇਕਿ ਗੁਰਮੁਖਿ ਸਦਾ ਸਚੈ ਰੰਗਿ ਰਾਤੇ ॥ ਸਹਜੇ ਪ੍ਰਭੁ ਸੇਵਹਿ ਅਨਦਿਨੁ ਮਾਤੇ ॥ ਮਿਲਿ ਪ੍ਰੀਤਮ ਸਚੇ ਗੁਣ ਗਾਵਹਿ ਹਰਿ ਦਰਿ ਸੋਭਾ ਪਾਵਣਿਆ ॥ ੩ ॥ ਏਕਸ ਏਕੈ ਆਪੁ ਉਪਾਇਆ ॥ ਦੁਬਿਧਾ ਦੂਜਾ ਤ੍ਰਿਬਿਧਿ ਮਾਇਆ ॥ ਚਉਥੀ ਪਉੜੀ ਗੁਰਮੁਖਿ ਊਚੀ ਸਚੋ ਸਚੁ ਕਮਾਵਣਿਆ ॥ ੪ ॥ ਸਭੁ ਹੈ ਸਚਾ ਜੇ ਸਚੇ ਭਾਵੈ ॥ ਜਿਨਿ ਸਚੁ ਜਾਤਾ ਸੋ ਸਹਜਿ ਸਮਾਵੈ ॥ ਗੁਰਮੁਖਿ ਕਰਣੀ ਸਚੇ ਸੇਵਹਿ ਸਾਚੇ ਜਾਇ ਸਮਾਵਣਿਆ ॥ ੫ ॥ ਸਚੇ ਬਾਝਹੁ ਕੋ ਅਵਰੁ ਨ ਦੂਆ ॥ ਦੂਜੈ ਲਾਗਿ ਜਗੁ ਖਪਿ ਖਪਿ ਮੂਆ ॥ ਗੁਰਮੁਖਿ ਹੋਵੈ ਸੋ ਏਕੋ ਜਾਣੈ ਏਕੋ ਸੇਵਿ ਸੁਖੁ ਪਾਵਣਿਆ ॥ ੬ ॥ ਜੀਅ ਜੰਤ ਸਭਿ ਸਰਣਿ ਤੁਮਾਰੀ ॥ ਆਪੇ ਧਰਿ ਦੇਖਹਿ ਕਚੀ ਪਕੀ ਸਾਰੀ ॥ ਅਨਦਿਨੁ ਆਪੇ ਕਾਰ ਕਰਾਏ ਆਪੇ ਮੇਲਿ ਮਿਲਾਵਣਿਆ ॥ ੭ ॥ ਤੂੰ ਆਪੇ ਮੇਲਹਿ ਵੇਖਹਿ ਹਦੂਰਿ ॥ ਸਭ ਮਹਿ ਆਪਿ ਰਹਿਆ ਭਰਪੂਰਿ ॥ ਨਾਨਕ ਆਪੇ ਆਪਿ ਵਰਤੈ ਗੁਰਮੁਖਿ ਸੋਝੀ ਪਾਵਣਿਆ ॥ ੮ ॥ ੬ ॥ ੭ ॥ ਮਾਝ ਮਹਲਾ ੩ ॥ ਅੰਮ੍ਰਿਤ ਬਾਣੀ ਗੁਰ ਕੀ ਮੀਠੀ ॥ ਗੁਰਮੁਖਿ ਵਿਰਲੈ ਕਿਨੈ ਚਖਿ ਡੀਠੀ ॥ ਅੰਤਰਿ ਪਰਗਾਸੁ ਮਹਾ ਰਸੁ ਪੀਵੈ ਦਰਿ ਸਚੈ ਸਬਦੁ ਵਜਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਗੁਰ ਚਰਣੀ ਚਿਤੁ ਲਾਵਣਿਆ ॥ ਸਤਿਗੁਰੁ ਹੈ ਅੰਮ੍ਰਿਤ ਸਰੁ ਸਾਚਾ ਮਨੁ ਨਾਵੈ ਮੈਲੁ ਚੁਕਾਵਣਿਆ ॥ ੧ ॥ ਰਹਾਉ ॥ ਤੇਰਾ ਸਚੇ ਕਿਨੈ ਅੰਤੁ ਨ ਪਾਇਆ ॥ ਗੁਰ ਪਰਸਾਦਿ ਕਿਨੈ ਵਿਰਲੈ ਚਿਤੁ ਲਾਇਆ ॥ ਤੁਧੁ ਸਾਲਾਹਿ ਨ ਰਜਾ ਕਬਹੂੰ ਸਚੇ ਨਾਵੈ ਕੀ ਭੁਖ ਲਾਵਣਿਆ ॥ ੨ ॥ ਏਕੋ ਵੇਖਾ ਅਵਰੁ ਨ ਬੀਆ ॥ ਗੁਰ ਪਰਸਾਦੀ ਅੰਮ੍ਰਿਤ ਪੀਆ ॥ ਗੁਰ ਕੈ ਸਬਦਿ ਤਿਖਾ ਨਿਵਾਰੀ ਸਹਜੇ ਸੂਖਿ ਸਮਾਵਣਿਆ ॥ ੩ ॥ ਰਤਨੁ ਪਦਾਰਥੁ ਪਲਰਿ ਤਿਆਗੈ ॥ ਮਨਮੁਖੁ ਅੰਧਾ ਦੂਜੈ ਭਾਇ ਲਾਗੈ ॥ ਜੋ ਬੀਜੈ ਸੋਈ ਫਲੁ ਪਾਏ ਸੁਪਨੈ ਸੁਖੁ ਨ ਪਾਵਣਿਆ ॥ ੪ ॥ ਅਪਨੀ ਕਿਰਪਾ ਕਰੇ ਸੋਈ ਜਨੁ ਪਾਏ ॥ ਗੁਰ ਕਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥