੧੧੩੦
ਭੈਰਉ ਮਹਲਾ ੩ ॥ ਕਲਜੁਗ ਮਹਿ ਰਾਮ ਨਾਮੁ ਹੈ ਸਾਰੁਬਹੁ ਕਰਮ ਕਮਾਹਿ ॥ ਨਾ ਰੁਤਿ ਨ ਕਰਮ ਥਾਇ ਪਾਹਿ ॥ ੧ ॥ ਕਲਜੁਗ ਮਹਿ ਰਾਮ ਨਾਮੁ ਹੈ ਸਾਰੁ ॥ ਗੁਰਮੁਖਿ ਸਾਚਾ ਲਗੈ ਪਿਆਰੁ ॥ ੧ ॥ ਰਹਾਉ ॥ ਤਨੁ ਮਨੁ ਖੋਜਿ ਘਰੈ ਮਹਿ ਪਾਇਆ ॥ ਗੁਰਮੁਖਿ ਰਾਮ ਨਾਮਿ ਚਿਤੁ ਲਾਇਆ ॥ ੨ ॥ ਗਿਆਨ ਅੰਜਨੁ ਸਤਿਗੁਰ ਤੇ ਹੋਇ ॥ ਰਾਮ ਨਾਮੁ ਰਵਿ ਰਹਿਆ ਤਿਹੁ ਲੋਇ ॥ ੩ ॥ ਕਲਿਜੁਗ ਮਹਿ ਹਰਿ ਜੀਉ ਏਕੁ ਹੋਰ ਰੁਤਿ ਨ ਕਾਈ ॥ ਨਾਨਕ ਗੁਰਮੁਖਿ ਹਿਰਦੈ ਰਾਮ ਨਾਮੁ ਲੇਹੁ ਜਮਾਈ ॥ ੪ ॥ ੧੦ ॥

ਭੈਰਉ ਮਹਲਾ ੩ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਦੁਬਿਧਾ ਮਨਮੁਖ ਰੋਗਿ ਵਿਆਪੇ ਤ੍ਰਿਸਨਾ ਜਲਹਿ ਅਧਿਕਾਈ ॥ ਮਰਿ ਮਰਿ ਜੰਮਹਿ ਠਉਰ ਨ ਪਾਵਹਿ ਬਿਰਥਾ ਜਨਮੁ ਗਵਾਈ ॥ ੧ ॥ ਮੇਰੇ ਪ੍ਰੀਤਮ ਕਰਿ ਕਿਰਪਾ ਦੇਹੁ ਬੁਝਾਈ ॥ ਹਉਮੈ ਰੋਗੀ ਜਗਤੁ ਉਪਾਇਆ ਬਿਨੁ ਸਬਦੈ ਰੋਗੁ ਨ ਜਾਈ ॥ ੧ ॥ ਰਹਾਉ ॥ ਸਿੰਮ੍ਰਿਤਿ ਸਾਸਤ੍ਰ ਪੜਹਿ ਮੁਨਿ ਕੇਤੇ ਬਿਨੁ ਸਬਦੈ ਸੁਰਤਿ ਨ ਪਾਈ ॥ ਤ੍ਰੈ ਗੁਣ ਸਭੇ ਰੋਗਿ ਵਿਆਪੇ ਮਮਤਾ ਸੁਰਤਿ ਗਵਾਈ ॥ ੨ ॥ ਇਕਿ ਆਪੇ ਕਾਢਿ ਲਏ ਪ੍ਰਭਿ ਆਪੇ ਗੁਰ ਸੇਵਾ ਪ੍ਰਭਿ ਲਾਏ ॥ ਹਰਿ ਕਾ ਨਾਮੁ ਨਿਧਾਨੋ ਪਾਇਆ ਸੁਖੁ ਵਸਿਆ ਮਨਿ ਆਏ ॥ ੩ ॥ ਚਉਥੀ ਪਦਵੀ ਗੁਰਮੁਖਿ ਵਰਤਹਿ ਤਿਨ ਨਿਜ ਘਰਿ ਵਾਸਾ ਪਾਇਆ ॥ ਪੂਰੈ ਸਤਿਗੁਰਿ ਕਿਰਪਾ ਕੀਨੀ ਵਿਚਹੁ ਆਪੁ ਗਵਾਇਆ ॥ ੪ ॥ ਏਕਸੁ ਕੀ ਸਿਰਿ ਕਾਰ ਏਕ ਜਿਨਿ ਬ੍ਰਹਮਾ ਬਿਸਨੁ ਰੁਦ੍ਰੁ ਉਪਾਇਆ ॥ ਨਾਨਕ ਨਿਹਚਲੁ ਸਾਚਾ ਏਕੋ ਨਾ ਓਹੁ ਮਰੈ ਨ ਜਾਇਆ ॥ ੫ ॥ ੧ ॥ ੧੧ ॥ ਭੈਰਉ ਮਹਲਾ ੩ ॥ ਮਨਮੁਖਿ ਦੁਬਿਧਾ ਸਦਾ ਹੈ ਰੋਗੀ ਰੋਗੀ ਸਗਲਾ ਸੰਸਾਰਾ ॥ ਗੁਰਮੁਖਿ ਬੂਝਹਿ ਰੋਗੁ ਗਵਾਵਹਿ ਗੁਰ ਸਬਦੀ ਵੀਚਾਰਾ ॥ ੧ ॥ ਹਰਿ ਜੀਉ ਸਤਸੰਗਤਿ ਮੇਲਾਇ ॥ ਨਾਨਕ ਤਿਸ ਨੋ ਦੇਇ ਵਡਿਆਈ ਜੋ ਰਾਮ ਨਾਮਿ ਚਿਤੁ ਲਾਇ ॥ ੧ ॥ ਰਹਾਉ ॥ ਮਮਤਾ ਕਾਲਿ ਸਭਿ ਰੋਗਿ ਵਿਆਪੇ ਤਿਨ ਜਮ ਕੀ ਹੈ ਸਿਰਿ ਕਾਰਾ ॥ ਗੁਰਮੁਖਿ ਪ੍ਰਾਣੀ ਜਮੁ ਨੇੜਿ ਨ ਆਵੈ ਜਿਨ ਹਰਿ ਰਾਖਿਆ ਉਰਿ ਧਾਰਾ ॥ ੨ ॥ ਜਿਨ ਹਰਿ ਕਾ ਨਾਮੁ ਨ ਗੁਰਮੁਖਿ ਜਾਤਾ ਸੇ ਜਗ ਮਹਿ ਕਾਹੇ ਆਇਆ ॥ ਗੁਰ ਕੀ ਸੇਵਾ ਕਦੇ ਨ ਕੀਨੀ ਬਿਰਥਾ ਜਨਮੁ ਗਵਾਇਆ ॥ ੩ ॥ ਨਾਨਕ ਸੇ ਪੂਰੇ ਵਡਭਾਗੀ ਸਤਿਗੁਰ ਸੇਵਾ ਲਾਏ ॥ ਜੋ ਇਛਹਿ ਸੋਈ ਫਲੁ ਪਾਵਹਿ ਗੁਰਬਾਣੀ ਸੁਖੁ ਪਾਏ ॥ ੪ ॥ ੨ ॥ ੧੨ ॥ ਭੈਰਉ ਮਹਲਾ ੩ ॥ ਦੁਖ ਵਿਚਿ ਜੰਮੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥