੧੧੩੧
ਦੁਖਿ ਮਰੈ ਦੁਖ ਵਿਚਿ ਕਾਰ ਕਮਾਇ ॥ ਗਰਭ ਜੋਨੀ ਵਿਚਿ ਕਦੇ ਨ ਨਿਕਲੈ ਬਿਸਤਾ ਮਾਹਿ ਸਮਾਇ ॥ ੧ ॥ ਧ੍ਰਿਗੁ ਧ੍ਰਿਗੁ ਮਨਮੁਖਿ ਜਨਮੁ ਗਵਾਇਆ ॥ ਪੂਰੇ ਗੁਰ ਕੀ ਸੇਵ ਨ ਕੀਨੀ ਹਰਿ ਕਾ ਨਾਮੁ ਨ ਭਾਇਆ ॥ ੧ ॥ ਰਹਾਉ ॥ ਗੁਰ ਕਾ ਸਬਦੁ ਸਭਿ ਰੋਗ ਗਵਾਏ ਜਿਸ ਨੋ ਹਰਿ ਜੀਉ ਲਾਏ ॥ ਨਾਮੇ ਨਾਮਿ ਮਿਲੈ ਵਡਿਆਈ ਜਿਸ ਨੋ ਮੰਨਿ ਵਸਾਏ ॥ ੨ ॥ ਸਤਿਗੁਰੁ ਭੇਟੈ ਤਾ ਫਲੁ ਪਾਏ ਸਚੁ ਕਰਣੀ ਸੁਖ ਸਾਰੁ ॥ ਸੇ ਜਨ ਨਿਰਮਲ ਜੋ ਹਰਿ ਲਾਗੇ ਹਰਿ ਨਾਮੇ ਧਰਹਿ ਪਿਆਰੁ ॥ ੩ ॥ ਤਿਨ ਕੀ ਰੇਣੁ ਮਿਲੈ ਤਾਂ ਮਸਤਕਿ ਲਾਈ ਜਿਨ ਸਤਿਗੁਰੁ ਪੂਰਾ ਧਿਆਇਆ ॥ ਨਾਨਕ ਤਿਨ ਕੀ ਰੇਣੁ ਪੂਰੈ ਭਾਗਿ ਪਾਈਐ ਜਿਨੀ ਰਾਮ ਨਾਮਿ ਚਿਤੁ ਲਾਇਆ ॥ ੪ ॥ ੩ ॥ ੧੩ ॥ ਭੈਰਉ ਮਹਲਾ ੩ ॥ ਸਬਦੁ ਬੀਚਾਰੇ ਸੋ ਜਨੁ ਸਾਚਾ ਜਿਨ ਕੈ ਹਿਰਦੈ ਸਾਚਾ ਸੋਈ ॥ ਸਾਚੀ ਭਗਤਿ ਕਰਹਿ ਦਿਨੁ ਰਾਤੀ ਤਾਂ ਤਨਿ ਦੂਖੁ ਨ ਹੋਈ ॥ ੧ ॥ ਭਗਤੁ ਭਗਤੁ ਕਹੈ ਸਭੁ ਕੋਈ ॥ ਬਿਨੁ ਸਤਿਗੁਰ ਸੇਵੇ ਭਗਤਿ ਨ ਪਾਈਐ ਪੂਰੈ ਭਾਗਿ ਮਿਲੈ ਪ੍ਰਭੁ ਸੋਈ ॥ ੧ ॥ ਰਹਾਉ ॥ ਮਨਮੁਖ ਮੈਲੁ ਗਵਾਵਹਿ ਲਾਭੁ ਮਾਗਹਿ ਲਾਹਾ ਲਾਭੁ ਕਿਦੂ ਹੋਈ ॥ ਜਮਕਾਲੁ ਸਦਾ ਹੈ ਸਿਰ ਊਪਰਿ ਦੂਜੈ ਭਾਇ ਪਤਿ ਖੋਈ ॥ ੨ ॥ ਬਹਲੇ ਭੇਖ ਭਵਹਿ ਦਿਨੁ ਰਾਤੀ ਹਉਮੈ ਰੋਗੁ ਨ ਜਾਈ ॥ ਪੜਿ ਪੜਿ ਲੂਝਹਿ ਬਾਦੁ ਵਖਾਣਹਿ ਮਿਲਿ ਮਾਇਆ ਸੁਰਤਿ ਗਵਾਈ ॥ ੩ ॥ ਸਤਿਗੁਰੁ ਸੇਵਹਿ ਪਰਮ ਗਤਿ ਪਾਵਹਿ ਨਾਮਿ ਮਿਲੈ ਵਡਿਆਈ ॥ ਨਾਨਕ ਨਾਮੁ ਜਿਨਾ ਮਨਿ ਵਸਿਆ ਦਰਿ ਸਾਚੈ ਪਤਿ ਪਾਈ ॥ ੪ ॥ ੪ ॥ ੧੪ ॥ ਭੈਰਉ ਮਹਲਾ ੩ ॥ ਮਨਮੁਖ ਆਸਾ ਨਹੀ ਉਤਰੈ ਦੂਜੈ ਭਾਇ ਖੁਆਏ ॥ ਉਦਰੁ ਨੈ ਸਾਣੁ ਨ ਭਰੀਐ ਕਬਹੂ ਤ੍ਰਿਸਨਾ ਅਗਨਿ ਪਚਾਏ ॥ ੧ ॥ ਸਦਾ ਅਨੰਦੁ ਰਾਮ ਰਸਿ ਰਾਤੇ ॥ ਹਿਰਦੈ ਨਾਮੁ ਦੁਬਿਧਾ ਮਨਿ ਭਾਗੀ ਹਰਿ ਹਰਿ ਅੰਮ੍ਰਿਤੁ ਪੀ ਤ੍ਰਿਪਤਾਤੇ ॥ ੧ ॥ ਰਹਾਉ ॥ ਆਪੇ ਪਾਰਬ੍ਰਹਮੁ ਸ੍ਰਿਸਟਿ ਜਿਨਿ ਸਾਜੀ ਸਿਰਿ ਸਿਰਿ ਧੰਧੈ ਲਾਏ ॥ ਮਾਇਆ ਮੋਹੁ ਕੀਆ ਜਿਨਿ ਆਪੇ ਆਪੇ ਦੂਜੈ ਲਾਏ ॥ ੨ ॥ ਤਿਸ ਨੋ ਕਿਹੁ ਕਹੀਐ ਜੇ ਦੂਜਾ ਹੋਵੈ ਸਭਿ ਤੁਧੈ ਮਾਹਿ ਸਮਾਏ ॥ ਗੁਰਮੁਖਿ ਗਿਆਨੁ ਤਤੁ ਬੀਚਾਰਾ ਜੋਤੀ ਜੋਤਿ ਮਿਲਾਏ ॥ ੩ ॥ ਸੋ ਪ੍ਰਭੁ ਸਾਚਾ ਸਦ ਹੀ ਸਾਚਾ ਸਾਚਾ ਸਭੁ ਆਕਾਰਾ ॥ ਨਾਨਕ ਸਤਿਗੁਰਿ ਸੋਝੀ ਪਾਈ ਸਚਿ ਨਾਮਿ ਨਿਸਤਾਰਾ ॥ ੪ ॥ ੫ ॥ ੧੫ ॥ ਭੈਰਉ ਮਹਲਾ ੩ ॥ ਕਲਿ ਮਹਿ ਪ੍ਰੇਤ ਜਿਨੀੑ ਰਾਮੁ ਨ ਪਛਾਤਾ ਸਤਜੁਗਿ ਪਰਮ ਹੰਸ ਬੀਚਾਰੀ ॥ ਦੁਆਪੁਰਿ ਤ੍ਰੇਤੈ ਮਾਣਸ ਵਰਤਹਿ ਵਿਰਲੈ ਹਉਮੈ ਮਾਰੀ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥