੧੧੩੨
ਕਲਿ ਮਹਿ ਰਾਮ ਨਾਮਿ ਵਡਿਆਈ ॥ ਜੁਗਿ ਜੁਗਿ ਗੁਰਮੁਖਿ ਏਕੋ ਜਾਤਾ ਵਿਣੁ ਨਾਵੈ ਮੁਕਤਿ ਨ ਪਾਈ ॥ ੧ ॥ ਰਹਾਉ ॥ ਹਿਰਦੈ ਨਾਮੁ ਲਖੈ ਜਨੁ ਸਾਚਾ ਗੁਰਮੁਖਿ ਮੰਨਿ ਵਸਾਈ ॥ ਆਪਿ ਤਰੇ ਸਗਲੇ ਕੁਲ ਤਾਰੇ ਜਿਨੀ ਰਾਮ ਨਾਮਿ ਲਿਵ ਲਾਈ ॥ ੨ ॥ ਮੇਰਾ ਪ੍ਰਭੁ ਹੈ ਗੁਣ ਕਾ ਦਾਤਾ ਅਵਗਣ ਸਬਦਿ ਜਲਾਏ ॥ ਜਿਨ ਮਨਿ ਵਸਿਆ ਸੇ ਜਨ ਸੋਹੇ ਹਿਰਦੈ ਨਾਮੁ ਵਸਾਏ ॥ ੩ ॥ ਘਰੁ ਦਰੁ ਮਹਲੁ ਸਤਿਗੁਰੂ ਦਿਖਾਇਆ ਰੰਗ ਸਿਉ ਰਲੀਆ ਮਾਣੈ ॥ ਜੋ ਕਿਛੁ ਕਹੈ ਸੁ ਭਲਾ ਕਰਿ ਮਾਨੈ ਨਾਨਕ ਨਾਮੁ ਵਖਾਣੈ ॥ ੪ ॥ ੬ ॥ ੧੬ ॥ ਭੈਰਉ ਮਹਲਾ ੩ ॥ ਮਨਸਾ ਮਨਹਿ ਸਮਾਇ ਲੈ ਗੁਰ ਸਬਦੀ ਵੀਚਾਰ ॥ ਗੁਰ ਪੂਰੇ ਤੇ ਸੋਝੀ ਪਵੈ ਫਿਰਿ ਮਰੈ ਨ ਵਾਰੋ ਵਾਰ ॥ ੧ ॥ ਮਨ ਮੇਰੇ ਰਾਮ ਨਾਮੁ ਆਧਾਰੁ ॥ ਗੁਰ ਪਰਸਾਦਿ ਪਰਮ ਪਦੁ ਪਾਇਆ ਸਭ ਇਛੁ ਪੁਜਾਵਣਹਾਰੁ ॥ ੧ ॥ ਰਹਾਉ ॥ ਸਭ ਮਹਿ ਏਕੋ ਰਵਿ ਰਹਿਆ ਗੁਰ ਬਿਨੁ ਬੂਝ ਨ ਪਾਇ ॥ ਗੁਰਮੁਖਿ ਪ੍ਰਗਟੁ ਹੋਆ ਮੇਰਾ ਹਰਿ ਪ੍ਰਭੁ ਅਨਦਿਨੁ ਹਰਿ ਗੁਣ ਗਾਇ ॥ ੨ ॥ ਸੁਖਦਾਤਾ ਹਰਿ ਏਕੁ ਹੈ ਹੋਰ ਥੈ ਸੁਖੁ ਨ ਪਾਹਿ ॥ ਸਤਿਗੁਰੁ ਜਿਨੀ ਨ ਸੇਵਿਆ ਦਾਤਾ ਸੇ ਅੰਤਿ ਗਏ ਪਛੁਤਾਹਿ ॥ ੩ ॥ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਫਿਰਿ ਦੁਖੁ ਨ ਲਾਗੈ ਧਾਇ ॥ ਨਾਨਕ ਹਰਿ ਭਗਤਿ ਪਰਾਪਤਿ ਹੋਈ ਜੋਤੀ ਜੋਤਿ ਸਮਾਇ ॥ ੪ ॥ ੭ ॥ ੧੭ ॥ ਭੈਰਉ ਮਹਲਾ ੩ ॥ ਬਾਝੁ ਗੁਰੂ ਜਗਤੁ ਬਉਰਾਨਾ ਭੂਲਾ ਚੋਟਾ ਖਾਈ ॥ ਮਰਿ ਮਰਿ ਜੰਮੈ ਸਦਾ ਦੁਖੁ ਪਾਏ ਦਰ ਕੀ ਖਬਰਿ ਨ ਪਾਈ ॥ ੧ ॥ ਮੇਰੇ ਮਨ ਸਦਾ ਰਹਹੁ ਸਤਿਗੁਰ ਕੀ ਸਰਣਾ ॥ ਹਿਰਦੈ ਹਰਿ ਨਾਮੁ ਮੀਠਾ ਸਦ ਲਾਗਾ ਗੁਰ ਸਬਦੇ ਭਵਜਲੁ ਤਰਣਾ ॥ ੧ ॥ ਰਹਾਉ ॥ ਭੇਖ ਕਰੈ ਬਹੁਤੁ ਚਿਤੁ ਡੋਲੈ ਅੰਤਰਿ ਕਾਮੁ ਕ੍ਰੋਧੁ ਅਹੰਕਾਰੁ ॥ ਅੰਤਰਿ ਤਿਸਾ ਭੂਖ ਅਤਿ ਬਹੁਤੀ ਭਉਕਤ ਫਿਰੈ ਦਰ ਬਾਰੁ ॥ ੨ ॥ ਗੁਰ ਕੈ ਸਬਦਿ ਮਰਹਿ ਫਿਰਿ ਜੀਵਹਿ ਤਿਨ ਕਉ ਮੁਕਤਿ ਦੁਆਰਿ ॥ ਅੰਤਰਿ ਸਾਂਤਿ ਸਦਾ ਸੁਖੁ ਹੋਵੈ ਹਰਿ ਰਾਖਿਆ ਉਰ ਧਾਰਿ ॥ ੩ ॥ ਜਿਉ ਤਿਸੁ ਭਾਵੈ ਤਿਵੈ ਚਲਾਵੈ ਕਰਣਾ ਕਿਛੂ ਨ ਜਾਈ ॥ ਨਾਨਕ ਗੁਰਮੁਖਿ ਸਬਦੁ ਸਮਾੑਲੈ ਰਾਮ ਨਾਮਿ ਵਡਿਆਈ ॥ ੪ ॥ ੮ ॥ ੧੮ ॥ ਭੈਰਉ ਮਹਲਾ ੩ ॥ ਹਉਮੈ ਮਾਇਆ ਮੋਹਿ ਖੁਆਇਆ ਦੁਖੁ ਖਟੇ ਦੁਖ ਖਾਇ ॥ ਅੰਤਰਿ ਲੋਭ ਹਲਕੁ ਦੁਖੁ ਭਾਰੀ ਬਿਨੁ ਬਿਬੇਕ ਭਰਮਾਇ ॥ ੧ ॥ ਮਨਮੁਖਿ ਧ੍ਰਿਗੁ ਜੀਵਣੁ ਸੈਸਾਰਿ ॥ ਰਾਮ ਨਾਮੁ ਸੁਪਨੈ ਨਹੀ ਚੇਤਿਆ ਹਰਿ ਸਿਉ ਕਦੇ ਨ ਲਾਗੈ ਪਿਆਰੁ ॥ ੧ ॥ ਰਹਾਉ ॥ ਪਸੂਆ ਕਰਮ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥