੧੧੩੩
ਕਰੈ ਨਹੀ ਬੂਝੈ ਕੂੜੁ ਕਮਾਵੈ ਕੂੜੋ ਹੋਇ ॥ ਸਤਿਗੁਰੁ ਮਿਲੈ ਤ ਉਲਟੀ ਹੋਵੈ ਖੋਜਿ ਲਹੈ ਜਨੁ ਕੋਇ ॥ ੨ ॥ ਹਰਿ ਹਰਿ ਨਾਮੁ ਰਿਦੈ ਸਦ ਵਸਿਆ ਪਾਇਆ ਗੁਣੀ ਨਿਧਾਨੁ ॥ ਗੁਰ ਪਰਸਾਦੀ ਪੂਰਾ ਪਾਇਆ ਚੂਕਾ ਮਨ ਅਭਿਮਾਨੁ ॥ ੩ ॥ ਆਪੇ ਕਰਤਾ ਕਰੇ ਕਰਾਏ ਆਪੇ ਮਾਰਗਿ ਪਾਏ ॥ ਆਪੇ ਗੁਰਮੁਖਿ ਦੇ ਵਡਿਆਈ ਨਾਨਕ ਨਾਮਿ ਸਮਾਏ ॥ ੪ ॥ ੯ ॥ ੧੯ ॥ ਭੈਰਉ ਮਹਲਾ ੩ ॥ ਮੇਰੀ ਪਟੀਆ ਲਿਖਹੁ ਹਰਿ ਗੋਵਿੰਦ ਗੋਪਾਲਾ ॥ ਦੂਜੈ ਭਾਇ ਫਾਥੇ ਜਮ ਜਾਲਾ ॥ ਸਤਿਗੁਰੁ ਕਰੇ ਮੇਰੀ ਪ੍ਰਤਿਪਾਲਾ ॥ ਹਰਿ ਸੁਖਦਾਤਾ ਮੇਰੈ ਨਾਲਾ ॥ ੧ ॥ ਗੁਰ ਉਪਦੇਸਿ ਪ੍ਰਹਿਲਾਦੁ ਹਰਿ ਉਚਰੈ ॥ ਸਾਸਨਾ ਤੇ ਬਾਲਕੁ ਗਮੁ ਨ ਕਰੈ ॥ ੧ ॥ ਰਹਾਉ ॥ ਮਾਤਾ ਉਪਦੇਸੈ ਪ੍ਰਹਿਲਾਦ ਪਿਆਰੇ ॥ ਪੁਤ੍ਰ ਰਾਮ ਨਾਮੁ ਛੋਡਹੁ ਜੀਉ ਲੇਹੁ ਉਬਾਰੇ ॥ ਪ੍ਰਹਿਲਾਦੁ ਕਹੈ ਸੁਨਹੁ ਮੇਰੀ ਮਾਇ ॥ ਰਾਮ ਨਾਮੁ ਨ ਛੋਡਾ ਗੁਰਿ ਦੀਆ ਬੁਝਾਇ ॥ ੨ ॥ ਸੰਡਾ ਮਰਕਾ ਸਭਿ ਜਾਇ ਪੁਕਾਰੇ ॥ ਪ੍ਰਹਲਾਦੁ ਆਪਿ ਵਿਗੜਿਆ ਸਭਿ ਚਾਟੜੇ ਵਿਗਾੜੇ ॥ ਦੁਸਟ ਸਭਾ ਮਹਿ ਮੰਤ੍ਰੁ ਪਕਾਇਆ ॥ ਪ੍ਰਹਲਾਦ ਕਾ ਰਾਖਾ ਹੋਇ ਰਘੁਰਾਇਆ ॥ ੩ ॥ ਹਾਥਿ ਖੜਗੁ ਕਰਿ ਧਾਇਆ ਅਤਿ ਅਹੰਕਾਰਿ ॥ ਹਰਿ ਤੇਰਾ ਕਹਾ ਤੁਝੁ ਲਏ ਉਬਾਰਿ ॥ ਖਿਨ ਮਹਿ ਭੈਆਨ ਰੂਪੁ ਨਿਕਸਿਆ ਥੰਮੑ ਉਪਾੜਿ ॥ ਹਰਣਾਖਸੁ ਨਖੀ ਬਿਦਾਰਿਆ ਪ੍ਰਹਲਾਦੁ ਲੀਆ ਉਬਾਰਿ ॥ ੪ ॥ ਸੰਤ ਜਨਾ ਕੇ ਹਰਿ ਜੀਉ ਕਾਰਜ ਸਵਾਰੇ ॥ ਪ੍ਰਹਲਾਦ ਜਨ ਕੇ ਇਕੀਹ ਕੁਲ ਉਧਾਰੇ ॥ ਗੁਰ ਕੈ ਸਬਦਿ ਹਉਮੈ ਬਿਖੁ ਮਾਰੇ ॥ ਨਾਨਕ ਰਾਮ ਨਾਮਿ ਸੰਤ ਨਿਸਤਾਰੇ ॥ ੫ ॥ ੧੦ ॥ ੨੦ ॥ ਭੈਰਉ ਮਹਲਾ ੩ ॥ ਆਪੇ ਦੈਤ ਲਾਇ ਦਿਤੇ ਸੰਤ ਜਨਾ ਕਉ ਆਪੇ ਰਾਖਾ ਸੋਈ ॥ ਜੋ ਤੇਰੀ ਸਦਾ ਸਰਣਾਈ ਤਿਨ ਮਨਿ ਦੁਖੁ ਨ ਹੋਈ ॥ ੧ ॥ ਜੁਗਿ ਜੁਗਿ ਭਗਤਾ ਕੀ ਰਖਦਾ ਆਇਆ ॥ ਦੈਤ ਪੁਤ੍ਰੁ ਪ੍ਰਹਲਾਦੁ ਗਾਇਤ੍ਰੀ ਤਰਪਣੁ ਕਿਛੂ ਨ ਜਾਣੈ ਸਬਦੇ ਮੇਲਿ ਮਿਲਾਇਆ ॥ ੧ ॥ ਰਹਾਉ ॥ ਅਨਦਿਨੁ ਭਗਤਿ ਕਰਹਿ ਦਿਨ ਰਾਤੀ ਦੁਬਿਧਾ ਸਬਦੇ ਖੋਈ ॥ ਸਦਾ ਨਿਰਮਲ ਹੈ ਜੋ ਸਚਿ ਰਾਤੇ ਸਚੁ ਵਸਿਆ ਮਨਿ ਸੋਈ ॥ ੨ ॥ ਮੂਰਖ ਦੁਬਿਧਾ ਪੜ੍ਹਹਿ ਮੂਲੁ ਨ ਪਛਾਣਹਿ ਬਿਰਥਾ ਜਨਮੁ ਗਵਾਇਆ ॥ ਸੰਤ ਜਨਾ ਕੀ ਨਿੰਦਾ ਕਰਹਿ ਦੁਸਟੁ ਦੈਤੁ ਚਿੜਾਇਆ ॥ ੩ ॥ ਪ੍ਰਹਲਾਦੁ ਦੁਬਿਧਾ ਨ ਪੜੈ ਹਰਿ ਨਾਮੁ ਨ ਛੋਡੈ ਡਰੈ ਨ ਕਿਸੈ ਦਾ ਡਰਾਇਆ ॥ ਸੰਤ ਜਨਾ ਕਾ ਹਰਿ ਜੀਉ ਰਾਖਾ ਦੈਤੈ ਕਾਲੁ ਨੇੜਾ ਆਇਆ ॥ ੪ ॥ ਆਪਣੀ ਪੈਜ ਰਾਖੈ ਭਗਤਾਂ ਦੇਇ ਵਡਿਆਈ ॥ ਨਾਨਕ ਹਰਣਾਖਸੁ ਨਖੀ ਬਿਦਾਰਿਆ ਅੰਧੈ ਦਰ ਕੀ ਖਬਰਿ ਨ ਪਾਈ ॥ ੫ ॥ ੧੧ ॥ ੨੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥