੧੧੩੪
ਰਾਗੁ ਭੈਰਉ ਮਹਲਾ ੪ ਚਉਪਦੇ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਹਰਿ ਜਨ ਸੰਤ ਕਰਿ ਕਿਰਪਾ ਪਗਿ ਲਾਇਣੁ ॥ ਗੁਰ ਸਬਦੀ ਹਰਿ ਭਜੁ ਸੁਰਤਿ ਸਮਾਇਣੁ ॥ ੧ ॥ ਮੇਰੇ ਮਨ ਹਰਿ ਭਜੁ ਨਾਮੁ ਨਰਾਇਣੁ ॥ ਹਰਿ ਹਰਿ ਕ੍ਰਿਪਾ ਕਰੇ ਸੁਖਦਾਤਾ ਗੁਰਮੁਖਿ ਭਵਜਲੁ ਹਰਿ ਨਾਮਿ ਤਰਾਇਣੁ ॥ ੧ ॥ ਰਹਾਉ ॥ ਸੰਗਤਿ ਸਾਧ ਮੇਲਿ ਹਰਿ ਗਾਇਣੁ ॥ ਗੁਰਮਤੀ ਲੇ ਰਾਮ ਰਸਾਇਣੁ ॥ ੨ ॥ ਗੁਰ ਸਾਧੂ ਅੰਮ੍ਰਿਤ ਗਿਆਨ ਸਰਿ ਨਾਇਣੁ ॥ ਸਭਿ ਕਿਲਵਿਖ ਪਾਪ ਗਏ ਗਵਾਇਣੁ ॥ ੩ ॥ ਤੂ ਆਪੇ ਕਰਤਾ ਸ੍ਰਿਸਟਿ ਧਰਾਇਣੁ ॥ ਜਨੁ ਨਾਨਕੁ ਮੇਲਿ ਤੇਰਾ ਦਾਸ ਦਸਾਇਣੁ ॥ ੪ ॥ ੧ ॥ ਭੈਰਉ ਮਹਲਾ ੪ ॥ ਬੋਲਿ ਹਰਿ ਨਾਮੁ ਸਫਲ ਸਾ ਘਰੀ ॥ ਗੁਰ ਉਪਦੇਸਿ ਸਭਿ ਦੁਖ ਪਰਹਰੀ ॥ ੧ ॥ ਮੇਰੇ ਮਨ ਹਰਿ ਭਜੁ ਨਾਮੁ ਨਰਹਰੀ ॥ ਕਰਿ ਕਿਰਪਾ ਮੇਲਹੁ ਗੁਰੁ ਪੂਰਾ ਸਤਸੰਗਤਿ ਸੰਗਿ ਸਿੰਧੁ ਭਉ ਤਰੀ ॥ ੧ ॥ ਰਹਾਉ ॥ ਜਗਜੀਵਨੁ ਧਿਆਇ ਮਨਿ ਹਰਿ ਸਿਮਰੀ ॥ ਕੋਟ ਕੋਟੰਤਰ ਤੇਰੇ ਪਾਪ ਪਰਹਰੀ ॥ ੨ ॥ ਸਤਸੰਗਤਿ ਸਾਧ ਧੂਰਿ ਮੁਖਿ ਪਰੀ ॥ ਇਸਨਾਨੁ ਕੀਓ ਅਠਸਠਿ ਸੁਰਸਰੀ ॥ ੩ ॥ ਹਮ ਮੂਰਖ ਕਉ ਹਰਿ ਕਿਰਪਾ ਕਰੀ ॥ ਜਨੁ ਨਾਨਕੁ ਤਾਰਿਓ ਤਾਰਣ ਹਰੀ ॥ ੪ ॥ ੨ ॥ ਭੈਰਉ ਮਹਲਾ ੪ ॥ ਸੁਕ੍ਰਿਤੁ ਕਰਣੀ ਸਾਰੁ ਜਪਮਾਲੀ ॥ ਹਿਰਦੈ ਫੇਰਿ ਚਲੈ ਤੁਧੁ ਨਾਲੀ ॥ ੧ ॥ ਹਰਿ ਹਰਿ ਨਾਮੁ ਜਪਹੁ ਬਨਵਾਲੀ ॥ ਕਰਿ ਕਿਰਪਾ ਮੇਲਹੁ ਸਤਸੰਗਤਿ ਤੂਟਿ ਗਈ ਮਾਇਆ ਜਮ ਜਾਲੀ ॥ ੧ ॥ ਰਹਾਉ ॥ ਗੁਰਮੁਖਿ ਸੇਵਾ ਘਾਲ ਜਿਨਿ ਘਾਲੀ ॥ ਤਿਸੁ ਘੜੀਐ ਸਬਦੁ ਸਚੀ ਟਕਸਾਲੀ ॥ ੨ ॥ ਹਰਿ ਅਗਮ ਅਗੋਚਰੁ ਗੁਰਿ ਅਗਮ ਦਿਖਾਲੀ ॥ ਵਿਚਿ ਕਾਇਆ ਨਗਰ ਲਧਾ ਹਰਿ ਭਾਲੀ ॥ ੩ ॥ ਹਮ ਬਾਰਿਕ ਹਰਿ ਪਿਤਾ ਪ੍ਰਤਿਪਾਲੀ ॥ ਜਨ ਨਾਨਕ ਤਾਰਹੁ ਨਦਰਿ ਨਿਹਾਲੀ ॥ ੪ ॥ ੩ ॥ ਭੈਰਉ ਮਹਲਾ ੪ ॥ ਸਭਿ ਘਟ ਤੇਰੇ ਤੂ ਸਭਨਾ ਮਾਹਿ ॥ ਤੁਝ ਤੇ ਬਾਹਰਿ ਕੋਈ ਨਾਹਿ ॥ ੧ ॥ ਹਰਿ ਸੁਖਦਾਤਾ ਮੇਰੇ ਮਨ ਜਾਪੁ ॥ ਹਉ ਤੁਧੁ ਸਾਲਾਹੀ ਤੂ ਮੇਰਾ ਹਰਿ ਪ੍ਰਭੁ ਬਾਪੁ ॥ ੧ ॥ ਰਹਾਉ ॥ ਜਹ ਜਹ ਦੇਖਾ ਤਹ ਹਰਿ ਪ੍ਰਭੁ ਸੋਇ ॥ ਸਭ ਤੇਰੈ ਵਸਿ ਦੂਜਾ ਅਵਰੁ ਨ ਕੋਇ ॥ ੨ ॥ ਜਿਸ ਕਉ ਤੁਮ ਹਰਿ ਰਾਖਿਆ ਭਾਵੈ ॥ ਤਿਸ ਕੈ ਨੇੜੈ ਕੋਇ ਨ ਜਾਵੈ ॥ ੩ ॥ ਤੂ ਜਲਿ ਥਲਿ ਮਹੀਅਲਿ ਸਭ ਤੈ ਭਰਪੂਰਿ ॥ ਜਨ ਨਾਨਕ ਹਰਿ ਜਪਿ ਹਾਜਰਾ ਹਜੂਰਿ ॥ ੪ ॥ ੪ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥