੧੧੩੫
ਭੈਰਉ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਹਰਿ ਕਾ ਸੰਤੁ ਹਰਿ ਕੀ ਹਰਿ ਮੂਰਤਿ ਜਿਸੁ ਹਿਰਦੈ ਹਰਿ ਨਾਮੁ ਮੁਰਾਰਿ ॥ ਮਸਤਕਿ ਭਾਗੁ ਹੋਵੈ ਜਿਸੁ ਲਿਖਿਆ ਸੋ ਗੁਰਮਤਿ ਹਿਰਦੈ ਹਰਿ ਨਾਮੁ ਸਮਾੑਰਿ ॥ ਮਧੁਸੂਦਨੁ ਜਪੀਐ ਉਰ ਧਾਰਿ ॥ ਦੇਹੀ ਨਗਰਿ ਤਸਕਰ ਪੰਚ ਧਾਤੂ ਗੁਰ ਸਬਦੀ ਹਰਿ ਕਾਢੇ ਮਾਰਿ ॥ ੧ ॥ ਰਹਾਉ ॥ ਜਿਨ ਕਾ ਹਰਿ ਸੇਤੀ ਮਨੁ ਮਾਨਿਆ ਤਿਨ ਕਾਰਜ ਹਰਿ ਆਪਿ ਸਵਾਰਿ ॥ ਤਿਨ ਚੂਕੀ ਮੁਹਤਾਜੀ ਲੋਕਨ ਕੀ ਹਰਿ ਅੰਗੀਕਾਰੁ ਕੀਆ ਕਰਤਾਰਿ ॥ ੨ ॥ ਮਤਾ ਮਸੂਰਤਿ ਤਾਂ ਕਿਛੁ ਕੀਜੈ ਜੇ ਕਿਛੁ ਹੋਵੈ ਹਰਿ ਬਾਹਰਿ ॥ ਜੋ ਕਿਛੁ ਕਰੇ ਸੋਈ ਭਲ ਹੋਸੀ ਹਰਿ ਧਿਆਵਹੁ ਅਨਦਿਨੁ ਨਾਮੁ ਮੁਰਾਰਿ ॥ ੩ ॥ ਹਰਿ ਜੋ ਕਿਛੁ ਕਰੇ ਸੁ ਆਪੇ ਆਪੇ ਓਹੁ ਪੂਛਿ ਨ ਕਿਸੈ ਕਰੇ ਬੀਚਾਰਿ ॥ ਨਾਨਕ ਸੋ ਪ੍ਰਭੁ ਸਦਾ ਧਿਆਈਐ ਜਿਨਿ ਮੇਲਿਆ ਸਤਿਗੁਰੁ ਕਿਰਪਾ ਧਾਰਿ ॥ ੪ ॥ ੧ ॥ ੫ ॥ ਭੈਰਉ ਮਹਲਾ ੪ ॥ ਤੇ ਸਾਧੂ ਹਰਿ ਮੇਲਹੁ ਸੁਆਮੀ ਜਿਨ ਜਪਿਆ ਗਤਿ ਹੋਇ ਹਮਾਰੀ ॥ ਤਿਨ ਕਾ ਦਰਸੁ ਦੇਖਿ ਮਨੁ ਬਿਗਸੈ ਖਿਨੁ ਖਿਨੁ ਤਿਨ ਕਉ ਹਉ ਬਲਿਹਾਰੀ ॥ ੧ ॥ ਹਰਿ ਹਿਰਦੈ ਜਪਿ ਨਾਮੁ ਮੁਰਾਰੀ ॥ ਕ੍ਰਿਪਾ ਕ੍ਰਿਪਾ ਕਰਿ ਜਗਤ ਪਿਤ ਸੁਆਮੀ ਹਮ ਦਾਸਨਿ ਦਾਸ ਕੀਜੈ ਪਨਿਹਾਰੀ ॥ ੧ ॥ ਰਹਾਉ ॥ ਤਿਨ ਮਤਿ ਊਤਮ ਤਿਨ ਪਤਿ ਊਤਮ ਜਿਨ ਹਿਰਦੈ ਵਸਿਆ ਬਨਵਾਰੀ ॥ ਤਿਨ ਕੀ ਸੇਵਾ ਲਾਇ ਹਰਿ ਸੁਆਮੀ ਤਿਨ ਸਿਮਰਤ ਗਤਿ ਹੋਇ ਹਮਾਰੀ ॥ ੨ ॥ ਜਿਨ ਐਸਾ ਸਤਿਗੁਰੁ ਸਾਧੁ ਨ ਪਾਇਆ ਤੇ ਹਰਿ ਦਰਗਹ ਕਾਢੇ ਮਾਰੀ ॥ ਤੇ ਨਰ ਨਿੰਦਕ ਸੋਭ ਨ ਪਾਵਹਿ ਤਿਨ ਨਕ ਕਾਟੇ ਸਿਰਜਨਹਾਰੀ ॥ ੩ ॥ ਹਰਿ ਆਪਿ ਬੁਲਾਵੈ ਆਪੇ ਬੋਲੈ ਹਰਿ ਆਪਿ ਨਿਰੰਜਨੁ ਨਿਰੰਕਾਰੁ ਨਿਰਾਹਾਰੀ ॥ ਹਰਿ ਜਿਸੁ ਤੂ ਮੇਲਹਿ ਸੋ ਤੁਧੁ ਮਿਲਸੀ ਜਨ ਨਾਨਕ ਕਿਆ ਏਹਿ ਜੰਤ ਵਿਚਾਰੀ ॥ ੪ ॥ ੨ ॥ ੬ ॥ ਭੈਰਉ ਮਹਲਾ ੪ ॥ ਸਤਸੰਗਤਿ ਸਾਈ ਹਰਿ ਤੇਰੀ ਜਿਤੁ ਹਰਿ ਕੀਰਤਿ ਹਰਿ ਸੁਨਣੇ ॥ ਜਿਨ ਹਰਿ ਨਾਮੁ ਸੁਣਿਆ ਮਨੁ ਭੀਨਾ ਤਿਨ ਹਮ ਸ੍ਰੇਵਹ ਨਿਤ ਚਰਣੇ ॥ ੧ ॥ ਜਗਜੀਵਨੁ ਹਰਿ ਧਿਆਇ ਤਰਣੇ ॥ ਅਨੇਕ ਅਸੰਖ ਨਾਮ ਹਰਿ ਤੇਰੇ ਨ ਜਾਹੀ ਜਿਹਵਾ ਇਤੁ ਗਨਣੇ ॥ ੧ ॥ ਰਹਾਉ ॥ ਗੁਰਸਿਖ ਹਰਿ ਬੋਲਹੁ ਹਰਿ ਗਾਵਹੁ ਲੇ ਗੁਰਮਤਿ ਹਰਿ ਜਪਣੇ ॥ ਜੋ ਉਪਦੇਸੁ ਸੁਣੇ ਗੁਰ ਕੇਰਾ ਸੋ ਜਨੁ ਪਾਵੈ ਹਰਿ ਸੁਖ ਘਣੇ ॥ ੨ ॥ ਧੰਨੁ ਸੁ ਵੰਸੁ ਧੰਨੁ ਸੁ ਪਿਤਾ ਧੰਨੁ ਸੁ ਮਾਤਾ ਜਿਨਿ ਜਨ ਜਣੇ ॥ ਜਿਨ ਸਾਸਿ ਗਿਰਾਸਿ ਧਿਆਇਆ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥