੧੧੩੬
ਮੇਰਾ ਹਰਿ ਹਰਿ ਸੇ ਸਾਚੀ ਦਰਗਹ ਹਰਿ ਜਨ ਬਣੇ ॥ ੩ ॥ ਹਰਿ ਹਰਿ ਅਗਮ ਨਾਮ ਹਰਿ ਤੇਰੇ ਵਿਚਿ ਭਗਤਾ ਹਰਿ ਧਰਣੇ ॥ ਨਾਨਕ ਜਨਿ ਪਾਇਆ ਮਤਿ ਗੁਰਮਤਿ ਜਪਿ ਹਰਿ ਹਰਿ ਪਾਰਿ ਪਵਣੇ ॥ ੪ ॥ ੩ ॥ ੭ ॥

ਭੈਰਉ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ ॥
ਸਗਲੀ ਥੀਤਿ ਪਾਸਿ ਡਾਰਿ ਰਾਖੀ ॥ ਅਸਟਮ ਥੀਤਿ ਗੋਵਿੰਦ ਜਨਮਾਸੀ ॥ ੧ ॥ ਭਰਮਿ ਭੂਲੇ ਨਰ ਕਰਤ ਕਚਰਾਇਣ ॥ ਜਨਮ ਮਰਣ ਤੇ ਰਹਤ ਨਾਰਾਇਣੁ ॥ ੧ ॥ ਰਹਾਉ ॥ ਕਰਿ ਪੰਜੀਰੁ ਖਵਾਇਓ ਚੋਰ ॥ ਓਹੁ ਜਨਮਿ ਨ ਮਰੈ ਰੇ ਸਾਕਤ ਢੋਰ ॥ ੨ ॥ ਸਗਲ ਪਰਾਧ ਦੇਹਿ ਲੋਰੋਨੀ ॥ ਸੋ ਮੁਖੁ ਜਲਓ ਜਿਤੁ ਕਹਹਿ ਠਾਕੁਰੁ ਜੋਨੀ ॥ ੩ ॥ ਜਨਮਿ ਨ ਮਰੈ ਨ ਆਵੈ ਨ ਜਾਇ ॥ ਨਾਨਕ ਕਾ ਪ੍ਰਭੁ ਰਹਿਓ ਸਮਾਇ ॥ ੪ ॥ ੧ ॥ ਭੈਰਉ ਮਹਲਾ ੫ ॥ ਊਠਤ ਸੁਖੀਆ ਬੈਠਤ ਸੁਖੀਆ ॥ ਭਉ ਨਹੀ ਲਾਗੈ ਜਾਂ ਐਸੇ ਬੁਝੀਆ ॥ ੧ ॥ ਰਾਖਾ ਏਕੁ ਹਮਾਰਾ ਸੁਆਮੀ ॥ ਸਗਲ ਘਟਾ ਕਾ ਅੰਤਰਜਾਮੀ ॥ ੧ ॥ ਰਹਾਉ ॥ ਸੋਇ ਅਚਿੰਤਾ ਜਾਗਿ ਅਚਿੰਤਾ ॥ ਜਹਾ ਕਹਾਂ ਪ੍ਰਭੁ ਤੂੰ ਵਰਤੰਤਾ ॥ ੨ ॥ ਘਰਿ ਸੁਖਿ ਵਸਿਆ ਬਾਹਰਿ ਸੁਖੁ ਪਾਇਆ ॥ ਕਹੁ ਨਾਨਕ ਗੁਰਿ ਮੰਤ੍ਰੁ ਦ੍ਰਿੜਾਇਆ ॥ ੩ ॥ ੨ ॥ ਭੈਰਉ ਮਹਲਾ ੫ ॥ ਵਰਤ ਨ ਰਹਉ ਨ ਮਹ ਰਮਦਾਨਾ ॥ ਤਿਸੁ ਸੇਵੀ ਜੋ ਰਖੈ ਨਿਦਾਨਾ ॥ ੧ ॥ ਏਕੁ ਗੁਸਾਈ ਅਲਹੁ ਮੇਰਾ ॥ ਹਿੰਦੂ ਤੁਰਕ ਦੁਹਾਂ ਨੇਬੇਰਾ ॥ ੧ ॥ ਰਹਾਉ ॥ ਹਜ ਕਾਬੈ ਜਾਉ ਨ ਤੀਰਥ ਪੂਜਾ ॥ ਏਕੋ ਸੇਵੀ ਅਵਰੁ ਨ ਦੂਜਾ ॥ ੨ ॥ ਪੂਜਾ ਕਰਉ ਨ ਨਿਵਾਜ ਗੁਜਾਰਉ ॥ ਏਕ ਨਿਰੰਕਾਰ ਲੇ ਰਿਦੈ ਨਮਸਕਾਰਉ ॥ ੩ ॥ ਨਾ ਹਮ ਹਿੰਦੂ ਨ ਮੁਸਲਮਾਨ ॥ ਅਲਹ ਰਾਮ ਕੇ ਪਿੰਡੁ ਪਰਾਨ ॥ ੪ ॥ ਕਹੁ ਕਬੀਰ ਇਹੁ ਕੀਆ ਵਖਾਨਾ ॥ ਗੁਰ ਪੀਰ ਮਿਲਿ ਖੁਦਿ ਖਸਮੁ ਪਛਾਨਾ ॥ ੫ ॥ ੩ ॥ ਭੈਰਉ ਮਹਲਾ ੫ ॥ ਦਸ ਮਿਰਗੀ ਸਹਜੇ ਬੰਧਿ ਆਨੀ ॥ ਪਾਂਚ ਮਿਰਗ ਬੇਧੇ ਸਿਵ ਕੀ ਬਾਨੀ ॥ ੧ ॥ ਸੰਤਸੰਗਿ ਲੇ ਚੜਿਓ ਸਿਕਾਰ ॥ ਮ੍ਰਿਗ ਪਕਰੇ ਬਿਨੁ ਘੋਰ ਹਥੀਆਰ ॥ ੧ ॥ ਰਹਾਉ ॥ ਆਖੇਰ ਬਿਰਤਿ ਬਾਹਰਿ ਆਇਓ ਧਾਇ ॥ ਅਹੇਰਾ ਪਾਇਓ ਘਰ ਕੈ ਗਾਂਇ ॥ ੨ ॥ ਮ੍ਰਿਗ ਪਕਰੇ ਘਰਿ ਆਣੇ ਹਾਟਿ ॥ ਚੁਖ ਚੁਖ ਲੇ ਗਏ ਬਾਂਢੇ ਬਾਟਿ ॥ ੩ ॥ ਏਹੁ ਅਹੇਰਾ ਕੀਨੋ ਦਾਨੁ ॥ ਨਾਨਕ ਕੈ ਘਰਿ ਕੇਵਲ ਨਾਮੁ ॥ ੪ ॥ ੪ ॥ ਭੈਰਉ ਮਹਲਾ ੫ ॥ ਜੇ ਸਉ ਲੋਚਿ ਲੋਚਿ ਖਾਵਾਇਆ ॥ ਸਾਕਤ ਹਰਿ ਹਰਿ ਚੀਤਿ ਨ ਆਇਆ ॥ ੧ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥