੧੧੩੭
ਸੰਤ ਜਨਾ ਕੀ ਲੇਹੁ ਮਤੇ ॥ ਸਾਧਸੰਗਿ ਪਾਵਹੁ ਪਰਮ ਗਤੇ ॥ ੧ ॥ ਰਹਾਉ ॥ ਪਾਥਰ ਕਉ ਬਹੁ ਨੀਰੁ ਪਵਾਇਆ ॥ ਨਹ ਭੀਗੈ ਅਧਿਕ ਸੂਕਾਇਆ ॥ ੨ ॥ ਖਟੁ ਸਾਸਤ੍ਰ ਮੂਰਖੈ ਸੁਨਾਇਆ ॥ ਜੈਸੇ ਦਹ ਦਿਸ ਪਚਨੁ ਝੁਲਾਇਆ ॥ ੩ ॥ ਬਿਨੁ ਕਣ ਖਲਹਾਨੁ ਜੈਸੇ ਗਾਹਨ ਪਾਇਆ ॥ ਤਿਉ ਸਾਕਤ ਤੇ ਕੋ ਨ ਬਰਾਸਾਇਆ ॥ ੪ ॥ ਤਿਤ ਹੀ ਲਾਗਾ ਜਿਤੁ ਕੋ ਲਾਇਆ ॥ ਕਹੁ ਨਾਨਕ ਪ੍ਰਭਿ ਬਣਤ ਬਣਾਇਆ ॥ ੫ ॥ ੫ ॥ ਭੈਰਉ ਮਹਲਾ ੫ ॥ ਜੀਉ ਪ੍ਰਾਣ ਜਿਨਿ ਰਚਿਓ ਸਰੀਰ ॥ ਜਿਨਹਿ ਉਪਾਏ ਤਿਸ ਕਉ ਪੀਰ ॥ ੧ ॥ ਗੁਰੁ ਗੋਬਿੰਦੁ ਜੀਅ ਕੈ ਕਾਮ ॥ ਹਲਤਿ ਪਲਤਿ ਜਾ ਕੀ ਸਦ ਛਾਮ ॥ ੧ ॥ ਰਹਾਉ ॥ ਪ੍ਰਭੁ ਆਰਾਧਨ ਨਿਰਮਲ ਰੀਤਿ ॥ ਸਾਧਸੰਗਿ ਬਿਨਸੀ ਬਿਪਰੀਤਿ ॥ ੨ ॥ ਮੀਤ ਹੀਤ ਧਨੁ ਨਹ ਪਾਰਣਾ ॥ ਧੰਨਿ ਧੰਨਿ ਮੇਰੇ ਨਾਰਾਇਣਾ ॥ ੩ ॥ ਨਾਨਕੁ ਬੋਲੈ ਅੰਮ੍ਰਿਤ ਬਾਣੀ ॥ ਏਕ ਬਿਨਾ ਦੂਜਾ ਨਹੀ ਜਾਣੀ ॥ ੪ ॥ ੬ ॥ ਭੈਰਉ ਮਹਲਾ ੫ ॥ ਆਗੈ ਦਯੁ ਪਾਛੈ ਨਾਰਾਇਣ ॥ ਮਧਿ ਭਾਗਿ ਹਰਿ ਪ੍ਰੇਮ ਰਸਾਇਣ ॥ ੧ ॥ ਪ੍ਰਭੂ ਹਮਾਰੈ ਸਾਸਤ੍ਰ ਸਉਣ ॥ ਸੂਖ ਸਹਜ ਆਨੰਦ ਗ੍ਰਿਹ ਭਉਣ ॥ ੧ ॥ ਰਹਾਉ ॥ ਰਸਨਾ ਨਾਮੁ ਕਰਨ ਸੁਣਿ ਜੀਵੇ ॥ ਪ੍ਰਭੁ ਸਿਮਰਿ ਸਿਮਰਿ ਅਮਰ ਥਿਰੁ ਥੀਵੇ ॥ ੨ ॥ ਜਨਮ ਜਨਮ ਕੇ ਦੂਖ ਨਿਵਾਰੇ ॥ ਅਨਹਦ ਸਬਦ ਵਜੇ ਦਰਬਾਰੇ ॥ ੩ ॥ ਕਰਿ ਕਿਰਪਾ ਪ੍ਰਭਿ ਲੀਏ ਮਿਲਾਏ ॥ ਨਾਨਕ ਪ੍ਰਭ ਸਰਣਾਗਤਿ ਆਏ ॥ ੪ ॥ ੭ ॥ ਭੈਰਉ ਮਹਲਾ ੫ ॥ ਕੋਟਿ ਮਨੋਰਥ ਆਵਹਿ ਹਾਥ ॥ ਜਮ ਮਾਰਗ ਕੈ ਸੰਗੀ ਪਾਂਥ ॥ ੧ ॥ ਗੰਗਾ ਜਲੁ ਗੁਰ ਗੋਬਿੰਦ ਨਾਮ ॥ ਜੋ ਸਿਮਰੈ ਤਿਸ ਕੀ ਗਤਿ ਹੋਵੈ ਪੀਵਤ ਬਹੁੜਿ ਨ ਜੋਨਿ ਭ੍ਰਮਾਮ ॥ ੧ ॥ ਰਹਾਉ ॥ ਪੂਜਾ ਜਾਪ ਤਾਪ ਇਸਨਾਨ ॥ ਸਿਮਰਤ ਨਾਮ ਭਏ ਨਿਹਕਾਮ ॥ ੨ ॥ ਰਾਜ ਮਾਲ ਸਾਦਨ ਦਰਬਾਰ ॥ ਸਿਮਰਤ ਨਾਮ ਪੂਰਨ ਆਚਾਰ ॥ ੩ ॥ ਨਾਨਕ ਦਾਸ ਇਹੁ ਕੀਆ ਬੀਚਾਰੁ ॥ ਬਿਨੁ ਹਰਿ ਨਾਮ ਮਿਥਿਆ ਸਭ ਛਾਰੁ ॥ ੪ ॥ ੮ ॥ ਭੈਰਉ ਮਹਲਾ ੫ ॥ ਲੇਪੁ ਨ ਲਾਗੋ ਤਿਲ ਕਾ ਮੂਲਿ ॥ ਦੁਸਟੁ ਬ੍ਰਾਹਮਣੁ ਮੂਆ ਹੋਇ ਕੈ ਸੂਲ ॥ ੧ ॥ ਹਰਿ ਜਨ ਰਾਖੇ ਪਾਰਬ੍ਰਹਮਿ ਆਪਿ ॥ ਪਾਪੀ ਮੂਆ ਗੁਰ ਪਰਤਾਪਿ ॥ ੧ ॥ ਰਹਾਉ ॥ ਅਪਣਾ ਖਸਮੁ ਜਨਿ ਆਪਿ ਧਿਆਇਆ ॥ ਇਆਣਾ ਪਾਪੀ ਓਹੁ ਆਪਿ ਪਚਾਇਆ ॥ ੨ ॥ ਪ੍ਰਭ ਮਾਤ ਪਿਤਾ ਅਪਣੇ ਦਾਸ ਕਾ ਰਖਵਾਲਾ ॥ ਨਿੰਦਕ ਕਾ ਮਾਥਾ ਈਹਾਂ ਊਹਾ ਕਾਲਾ ॥ ੩ ॥ ਜਨ ਨਾਨਕ ਕੀ ਪਰਮੇਸਰਿ ਸੁਣੀ ਅਰਦਾਸਿ ॥ ਮਲੇਛੁ ਪਾਪੀ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥