੧੧੩੮
ਪਚਿਆ ਭਇਆ ਨਿਰਾਸੁ ॥ ੪ ॥ ੯ ॥ ਭੈਰਉ ਮਹਲਾ ੫ ॥ ਖੂਬੁ ਖੂਬੁ ਖੂਬੁ ਖੂਬੁ ਖੂਬੁ ਤੇਰੋ ਨਾਮੁ ॥ ਝੂਠ ਝੂਠ ਝੂਠ ਝੂਠ ਦੁਨੀ ਗੁਮਾਨੁ ॥ ੧ ॥ ਰਹਾਉ ॥ ਨਗਜ ਤੇਰੇ ਬੰਦੇ ਦੀਦਾਰੁ ਅਪਾਰੁ ॥ ਨਾਮ ਬਿਨਾ ਸਭ ਦੁਨੀਆ ਛਾਰੁ ॥ ੧ ॥ ਅਚਰਜੁ ਤੇਰੀ ਕੁਦਰਤਿ ਤੇਰੇ ਕਦਮ ਸਲਾਹ ॥ ਗਨੀਵ ਤੇਰੀ ਸਿਫਤਿ ਸਚੇ ਪਾਤਿਸਾਹ ॥ ੨ ॥ ਨੀਧਰਿਆ ਧਰ ਪਨਹ ਖੁਦਾਇ ॥ ਗਰੀਬ ਨਿਵਾਜੁ ਦਿਨੁ ਰੈਣਿ ਧਿਆਇ ॥ ੩ ॥ ਨਾਨਕ ਕਉ ਖੁਦਿ ਖਸਮ ਮਿਹਰਵਾਨ ॥ ਅਲਹੁ ਨ ਵਿਸਰੈ ਦਿਲ ਜੀਅ ਪਰਾਨ ॥ ੪ ॥ ੧੦ ॥ ਭੈਰਉ ਮਹਲਾ ੫ ॥ ਸਾਚ ਪਦਾਰਥੁ ਗੁਰਮੁਖਿ ਲਹਹੁ ॥ ਪ੍ਰਭ ਕਾ ਭਾਣਾ ਸਤਿ ਕਰਿ ਸਹਹੁ ॥ ੧ ॥ ਜੀਵਤ ਜੀਵਤ ਜੀਵਤ ਰਹਹੁ ॥ ਰਾਮ ਰਸਾਇਣੁ ਨਿਤ ਉਠਿ ਪੀਵਹੁ ॥ ਹਰਿ ਹਰਿ ਹਰਿ ਹਰਿ ਰਸਨਾ ਕਹਹੁ ॥ ੧ ॥ ਰਹਾਉ ॥ ਕਲਿਜੁਗ ਮਹਿ ਇਕ ਨਾਮਿ ਉਧਾਰੁ ॥ ਨਾਨਕੁ ਬੋਲੈ ਬ੍ਰਹਮ ਬੀਚਾਰੁ ॥ ੨ ॥ ੧੧ ॥ ਭੈਰਉ ਮਹਲਾ ੫ ॥ ਸਤਿਗੁਰੁ ਸੇਵਿ ਸਰਬ ਫਲ ਪਾਏ ॥ ਜਨਮ ਜਨਮ ਕੀ ਮੈਲੁ ਮਿਟਾਏ ॥ ੧ ॥ ਪਤਿਤ ਪਾਵਨ ਪ੍ਰਭ ਤੇਰੋ ਨਾਉ ॥ ਪੂਰਬਿ ਕਰਮ ਲਿਖੇ ਗੁਣ ਗਾਉ ॥ ੧ ॥ ਰਹਾਉ ॥ ਸਾਧੂ ਸੰਗਿ ਹੋਵੈ ਉਧਾਰੁ ॥ ਸੋਭਾ ਪਾਵੈ ਪ੍ਰਭ ਕੈ ਦੁਆਰ ॥ ੨ ॥ ਸਰਬ ਕਲਿਆਣ ਚਰਣ ਪ੍ਰਭ ਸੇਵਾ ॥ ਧੂਰਿ ਬਾਛਹਿ ਸਭਿ ਸੁਰਿ ਨਰ ਦੇਵਾ ॥ ੩ ॥ ਨਾਨਕ ਪਾਇਆ ਨਾਮ ਨਿਧਾਨੁ ॥ ਹਰਿ ਜਪਿ ਜਪਿ ਉਧਰਿਆ ਸਗਲ ਜਹਾਨੁ ॥ ੪ ॥ ੧੨ ॥ ਭੈਰਉ ਮਹਲਾ ੫ ॥ ਅਪਣੇ ਦਾਸ ਕਉ ਕੰਠਿ ਲਗਾਵੈ ॥ ਨਿੰਦਕ ਕਉ ਅਗਨਿ ਮਹਿ ਪਾਵੈ ॥ ੧ ॥ ਪਾਪੀ ਤੇ ਰਾਖੇ ਨਾਰਾਇਣ ॥ ਪਾਪੀ ਕੀ ਗਤਿ ਕਤਹੂ ਨਾਹੀ ਪਾਪੀ ਪਚਿਆ ਆਪ ਕਮਾਇਣ ॥ ੧ ॥ ਰਹਾਉ ॥ ਦਾਸ ਰਾਮ ਜੀਉ ਲਾਗੀ ਪ੍ਰੀਤਿ ॥ ਨਿੰਦਕ ਕੀ ਹੋਈ ਬਿਪਰੀਤਿ ॥ ੨ ॥ ਪਾਰਬ੍ਰਹਮਿ ਅਪਣਾ ਬਿਰਦੁ ਪ੍ਰਗਟਾਇਆ ॥ ਦੋਖੀ ਅਪਣਾ ਕੀਤਾ ਪਾਇਆ ॥ ੩ ॥ ਆਇ ਨ ਜਾਈ ਰਹਿਆ ਸਮਾਈ ॥ ਨਾਨਕ ਦਾਸ ਹਰਿ ਕੀ ਸਰਣਾਈ ॥ ੪ ॥ ੧੩ ॥

ਰਾਗੁ ਭੈਰਉ ਮਹਲਾ ੫ ਚਉਪਦੇ ਘਰੁ ੨ ੴ ਸਤਿਗੁਰ ਪ੍ਰਸਾਦਿ ॥
ਸ੍ਰੀਧਰ ਮੋਹਨ ਸਗਲ ਉਪਾਵਨ ਨਿਰੰਕਾਰ ਸੁਖਦਾਤਾ ॥ ਐਸਾ ਪ੍ਰਭੁ ਛੋਡਿ ਕਰਹਿ ਅਨ ਸੇਵਾ ਕਵਨ ਬਿਖਿਆ ਰਸ ਮਾਤਾ ॥ ੧ ॥ ਰੇ ਮਨ ਮੇਰੇ ਤੂ ਗੋਵਿਦ ਭਾਜੁ ॥ ਅਵਰ ਉਪਾਵ ਸਗਲ ਮੈ ਦੇਖੇ ਜੋ ਚਿਤਵੀਐ ਤਿਤੁ ਬਿਗਰਸਿ ਕਾਜੁ ॥ ੧ ॥ ਰਹਾਉ ॥ ਠਾਕੁਰੁ ਛੋਡਿ ਦਾਸੀ ਕਉ ਸਿਮਰਹਿ ਮਨਮੁਖ ਅੰਧ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥