੧੧੩੯
ਅਗਿਆਨਾ ॥ ਹਰਿ ਕੀ ਭਗਤਿ ਕਰਹਿ ਤਿਨ ਨਿੰਦਹਿ ਨਿਗੁਰੇ ਪਸੂ ਸਮਾਨਾ ॥ ੨ ॥ ਜੀਉ ਪਿੰਡੁ ਤਨੁ ਧਨੁ ਸਭੁ ਪ੍ਰਭ ਕਾ ਸਾਕਤ ਕਹਤੇ ਮੇਰਾ ॥ ਅਹੰਬੁਧਿ ਦੁਰਮਤਿ ਹੈ ਮੈਲੀ ਬਿਨੁ ਗੁਰ ਭਵਜਲਿ ਫੇਰਾ ॥ ੩ ॥ ਹੋਮ ਜਗ ਜਪ ਤਪ ਸਭਿ ਸੰਜਮ ਤਟਿ ਤੀਰਥਿ ਨਹੀ ਪਾਇਆ ॥ ਮਿਟਿਆ ਆਪੁ ਪਏ ਸਰਣਾਈ ਗੁਰਮੁਖਿ ਨਾਨਕ ਜਗਤੁ ਤਰਾਇਆ ॥ ੪ ॥ ੧ ॥ ੧੪ ॥ ਭੈਰਉ ਮਹਲਾ ੫ ॥ ਬਨ ਮਹਿ ਪੇਖਿਓ ਤ੍ਰਿਣ ਮਹਿ ਪੇਖਿਓ ਗ੍ਰਿਹਿ ਪੇਖਿਓ ਉਦਾਸਾਏ ॥ ਦੰਡਧਾਰ ਜਟਧਾਰੈ ਪੇਖਿਓ ਵਰਤ ਨੇਮ ਤੀਰਥਾਏ ॥ ੧ ॥ ਸੰਤਸੰਗਿ ਪੇਖਿਓ ਮਨ ਮਾਂਏ ॥ ਊਭ ਪਇਆਲ ਸਰਬ ਮਹਿ ਪੂਰਨ ਰਸਿ ਮੰਗਲ ਗੁਣ ਗਾਏ ॥ ੧ ॥ ਰਹਾਉ ॥ ਜੋਗ ਭੇਖ ਸੰਨਿਆਸੈ ਪੇਖਿਓ ਜਤਿ ਜੰਗਮ ਕਾਪੜਾਏ ॥ ਤਪੀ ਤਪੀਸੁਰ ਮੁਨਿ ਮਹਿ ਪੇਖਿਓ ਨਟ ਨਾਟਿਕ ਨਿਰਤਾਏ ॥ ੨ ॥ ਚਹੁ ਮਹਿ ਪੇਖਿਓ ਖਟ ਮਹਿ ਪੇਖਿਓ ਦਸ ਅਸਟੀ ਸਿੰਮ੍ਰਿਤਾਏ ॥ ਸਭ ਮਿਲਿ ਏਕੋ ਏਕੁ ਵਖਾਨਹਿ ਤਉ ਕਿਸ ਤੇ ਕਹਉ ਦੁਰਾਏ ॥ ੩ ॥ ਅਗਹ ਅਗਹ ਬੇਅੰਤ ਸੁਆਮੀ ਨਹ ਕੀਮ ਕੀਮ ਕੀਮਾਏ ॥ ਜਨ ਨਾਨਕ ਤਿਨ ਕੈ ਬਲਿ ਬਲਿ ਜਾਈਐ ਜਿਹ ਘਟਿ ਪਰਗਟੀਆਏ ॥ ੪ ॥ ੨ ॥ ੧੫ ॥ ਭੈਰਉ ਮਹਲਾ ੫ ॥ ਨਿਕਟਿ ਬੁਝੈ ਸੋ ਬੁਰਾ ਜਿਉ ਕਰੈ ॥ ਬਿਖੁ ਸੰਚੈ ਨਿਤ ਡਰਤਾ ਫਿਰੈ ॥ ਹੈ ਨਿਕਟੇ ਅਰੁ ਭੇਦੁ ਨ ਪਾਇਆ ॥ ਬਿਨੁ ਸਤਿਗੁਰ ਸਭ ਮੋਹੀ ਮਾਇਆ ॥ ੧ ॥ ਨੇੜੈ ਨੇੜੈ ਸਭੁ ਕੋ ਕਹੈ ॥ ਗੁਰਮੁਖਿ ਭੇਦੁ ਵਿਰਲਾ ਕੋ ਲਹੈ ॥ ੧ ॥ ਰਹਾਉ ॥ ਨਿਕਟਿ ਨ ਦੇਖੈ ਪਰ ਗ੍ਰਿਹਿ ਜਾਇ ॥ ਦਰਬੁ ਹਿਰੈ ਮਿਥਿਆ ਕਰਿ ਖਾਇ ॥ ਪਈ ਠਗਉਰੀ ਹਰਿ ਸੰਗਿ ਨ ਜਾਨਿਆ ॥ ਬਾਝੁ ਗੁਰੂ ਹੈ ਭਰਮਿ ਭੁਲਾਨਿਆ ॥ ੨ ॥ ਨਿਕਟਿ ਨ ਜਾਨੈ ਬੋਲੈ ਕੂੜੁ ॥ ਮਾਇਆ ਮੋਹਿ ਮੂਠਾ ਹੈ ਮੂੜੁ ॥ ਅੰਤਰਿ ਵਸਤੁ ਦਿਸੰਤਰਿ ਜਾਇ ॥ ਬਾਝੁ ਗੁਰੂ ਹੈ ਭਰਮਿ ਭੁਲਾਇ ॥ ੩ ॥ ਜਿਸੁ ਮਸਤਕਿ ਕਰਮੁ ਲਿਖਿਆ ਲਿਲਾਟ ॥ ਸਤਿਗੁਰੁ ਸੇਵੇ ਖੁਲੇੑ ਕਪਾਟ ॥ ਅੰਤਰਿ ਬਾਹਰਿ ਨਿਕਟੇ ਸੋਇ ॥ ਜਨ ਨਾਨਕ ਆਵੈ ਨ ਜਾਵੈ ਕੋਇ ॥ ੪ ॥ ੩ ॥ ੧੬ ॥ ਭੈਰਉ ਮਹਲਾ ੫ ॥ ਜਿਸੁ ਤੂ ਰਾਖਹਿ ਤਿਸੁ ਕਉਨੁ ਮਾਰੈ ॥ ਸਭ ਤੁਝ ਹੀ ਅੰਤਰਿ ਸਗਲ ਸੰਸਾਰੈ ॥ ਕੋਟਿ ਉਪਾਵ ਚਿਤਵਤ ਹੈ ਪ੍ਰਾਣੀ ॥ ਸੋ ਹੋਵੈ ਜਿ ਕਰੈ ਚੋਜ ਵਿਡਾਣੀ ॥ ੧ ॥ ਰਾਖਹੁ ਰਾਖਹੁ ਕਿਰਪਾ ਧਾਰਿ ॥ ਤੇਰੀ ਸਰਣਿ ਤੇਰੈ ਦਰਵਾਰਿ ॥ ੧ ॥ ਰਹਾਉ ॥ ਜਿਨਿ ਸੇਵਿਆ ਨਿਰਭਉ ਸੁਖਦਾਤਾ ॥ ਤਿਨਿ ਭਉ ਦੂਰਿ ਕੀਆ ਏਕੁ ਪਰਾਤਾ ॥ ਜੋ ਤੂ ਕਰਹਿ ਸੋਈ ਫੁਨਿ ਹੋਇ ॥ ਮਾਰੈ ਨ ਰਾਖੈ ਦੂਜਾ ਕੋਇ ॥ ੨ ॥ ਕਿਆ ਤੂ ਸੋਚਹਿ ਮਾਣਸ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥