੧੧੪
ਸਬਦੁ ਮੰਨਿ ਵਸਾਏ ॥ ਅਨਦਿਨੁ ਸਦਾ ਰਹੈ ਭੈ ਅੰਦਰਿ ਭੈ ਮਾਰਿ ਭਰਮੁ ਚੁਕਾਵਣਿਆ ॥ ੫ ॥ ਭਰਮੁ ਚੁਕਾਇਆ ਸਦਾ ਸੁਖੁ ਪਾਇਆ ॥ ਗੁਰ ਪਰਸਾਦਿ ਪਰਮ ਪਦੁ ਪਾਇਆ ॥ ਅੰਤਰੁ ਨਿਰਮਲੁ ਨਿਰਮਲ ਬਾਣੀ ਹਰਿ ਗੁਣ ਸਹਜੇ ਗਾਵਣਿਆ ॥ ੬ ॥ ਸਿਮ੍ਰਿਤਿ ਸਾਸਤ ਬੇਦ ਵਖਾਣੈ ॥ ਭਰਮੇ ਭੂਲਾ ਤਤੁ ਨ ਜਾਣੈ ॥ ਬਿਨੁ ਸਤਿਗੁਰ ਸੇਵੇ ਸੁਖੁ ਨ ਪਾਏ ਦੁਖੋ ਦੁਖੁ ਕਮਾਵਣਿਆ ॥ ੭ ॥ ਆਪਿ ਕਰੇ ਕਿਸੁ ਆਖੈ ਕੋਈ ॥ ਆਖਣਿ ਜਾਈਐ ਜੇ ਭੂਲਾ ਹੋਈ ॥ ਨਾਨਕ ਆਪੇ ਕਰੇ ਕਰਾਏ ਨਾਮੇ ਨਾਮਿ ਸਮਾਵਣਿਆ ॥ ੮ ॥ ੭ ॥ ੮ ॥ ਮਾਝ ਮਹਲਾ ੩ ॥ ਆਪੇ ਰੰਗੇ ਸਹਜਿ ਸੁਭਾਏ ॥ ਗੁਰ ਕੈ ਸਬਦਿ ਹਰਿ ਰੰਗੁ ਚੜਾਏ ॥ ਮਨੁ ਤਨੁ ਰਤਾ ਰਸਨਾ ਰੰਗਿ ਚਲੂਲੀ ਭੈ ਭਾਇ ਰੰਗੁ ਚੜਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਨਿਰਭਉ ਮੰਨਿ ਵਸਾਵਣਿਆ ॥ ਗੁਰ ਕਿਰਪਾ ਤੇ ਹਰਿ ਨਿਰਭਉ ਧਿਆਇਆ ਬਿਖੁ ਭਉਜਲੁ ਸਬਦਿ ਤਰਾਵਣਿਆ ॥ ੧ ॥ ਰਹਾਉ ॥ ਮਨਮੁਖ ਮੁਗਧ ਕਰਹਿ ਚਤੁਰਾਈ ॥ ਨਾਤਾ ਧੋਤਾ ਥਾਇ ਨ ਪਾਈ ॥ ਜੇਹਾ ਆਇਆ ਤੇਹਾ ਜਾਸੀ ਕਰਿ ਅਵਗਣ ਪਛੋਤਾਵਣਿਆ ॥ ੨ ॥ ਮਨਮੁਖ ਅੰਧੇ ਕਿਛੂ ਨ ਸੂਝੈ ॥ ਮਰਣੁ ਲਿਖਾਇ ਆਏ ਨਹੀ ਬੂਝੈ ॥ ਮਨਮੁਖ ਕਰਮ ਕਰੇ ਨਹੀ ਪਾਏ ਬਿਨੁ ਨਾਵੈ ਜਨਮੁ ਗਵਾਵਣਿਆ ॥ ੩ ॥ ਸਚੁ ਕਰਣੀ ਸਬਦੁ ਹੈ ਸਾਰੁ ॥ ਪੂਰੈ ਗੁਰਿ ਪਾਈਐ ਮੋਖ ਦੁਆਰੁ ॥ ਅਨਦਿਨੁ ਬਾਣੀ ਸਬਦਿ ਸੁਣਾਏ ਸਚਿ ਰਾਤੇ ਰੰਗਿ ਰੰਗਾਵਣਿਆ ॥ ੪ ॥ ਰਸਨਾ ਹਰਿ ਰਸਿ ਰਾਤੀ ਰੰਗੁ ਲਾਏ ॥ ਮਨੁ ਤਨੁ ਮੋਹਿਆ ਸਹਜਿ ਸੁਭਾਏ ॥ ਸਹਜੇ ਪ੍ਰੀਤਮੁ ਪਿਆਰਾ ਪਾਇਆ ਸਹਜੇ ਸਹਜਿ ਮਿਲਾਵਣਿਆ ॥ ੫ ॥ ਜਿਸੁ ਅੰਦਰਿ ਰੰਗੁ ਸੋਈ ਗੁਣ ਗਾਵੈ ॥ ਗੁਰ ਕੈ ਸਬਦਿ ਸਹਜੇ ਸੁਖਿ ਸਮਾਵੈ ॥ ਹਉ ਬਲਿਹਾਰੀ ਸਦਾ ਤਿਨ ਵਿਟਹੁ ਗੁਰ ਸੇਵਾ ਚਿਤੁ ਲਾਵਣਿਆ ॥ ੬ ॥ ਸਚਾ ਸਚੋ ਸਚਿ ਪਤੀਜੈ ॥ ਗੁਰ ਪਰਸਾਦੀ ਅੰਦਰੁ ਭੀਜੈ ॥ ਬੈਸਿ ਸੁਥਾਨਿ ਹਰਿ ਗੁਣ ਗਾਵਹਿ ਆਪੇ ਕਰਿ ਸਤਿ ਮਨਾਵਣਿਆ ॥ ੭ ॥ ਜਿਸ ਨੋ ਨਦਰਿ ਕਰੇ ਸੋ ਪਾਏ ॥ ਗੁਰ ਪਰਸਾਦੀ ਹਉਮੈ ਜਾਏ ॥ ਨਾਨਕ ਨਾਮੁ ਵਸੈ ਮਨ ਅੰਤਰਿ ਦਰਿ ਸਚੈ ਸੋਭਾ ਪਾਵਣਿਆ ॥ ੮ ॥ ੮ ॥ ੯ ॥ ਮਾਝ ਮਹਲਾ ੩ ॥ ਸਤਿਗੁਰੁ ਸੇਵਿਐ ਵਡੀ ਵਡਿਆਈ ॥ ਹਰਿ ਜੀ ਅਚਿੰਤੁ ਵਸੈ ਮਨਿ ਆਈ ॥ ਹਰਿ ਜੀਉ ਸਫਲਿਓ ਬਿਰਖੁ ਹੈ ਅੰਮ੍ਰਿਤੁ ਜਿਨਿ ਪੀਤਾ ਤਿਸੁ ਤਿਖਾ ਲਹਾਵਣਿਆ ॥ ੧ ॥ ਹਉ ਵਾਰੀ ਜੀਉ ਵਾਰੀ ਸਚੁ ਸੰਗਤਿ ਮੇਲਿ ਮਿਲਾਵਣਿਆ ॥ ਹਰਿ ਸਤਸੰਗਤਿ ਆਪੇ ਮੇਲੈ ਗੁਰ ਸਬਦੀ ਹਰਿ ਗੁਣ ਗਾਵਣਿਆ ॥ ੧ ॥ ਰਹਾਉ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥