੧੧੪੦
ਬਾਣਿ ॥ ਅੰਤਰਜਾਮੀ ਪੁਰਖੁ ਸੁਜਾਣੁ ॥ ਏਕ ਟੇਕ ਏਕੋ ਆਧਾਰੁ ॥ ਸਭ ਕਿਛੁ ਜਾਣੈ ਸਿਰਜਣਹਾਰੁ ॥ ੩ ॥ ਜਿਸੁ ਊਪਰਿ ਨਦਰਿ ਕਰੇ ਕਰਤਾਰੁ ॥ ਤਿਸੁ ਜਨ ਕੇ ਸਭਿ ਕਾਜ ਸਵਾਰਿ ॥ ਤਿਸ ਕਾ ਰਾਖਾ ਏਕੋ ਸੋਇ ॥ ਜਨ ਨਾਨਕ ਅਪੜਿ ਨ ਸਾਕੈ ਕੋਇ ॥ ੪ ॥ ੪ ॥ ੧੭ ॥ ਭੈਰਉ ਮਹਲਾ ੫ ॥ ਤਉ ਕੜੀਐ ਜੇ ਹੋਵੈ ਬਾਹਰਿ ॥ ਤਉ ਕੜੀਐ ਜੇ ਵਿਸਰੈ ਨਰਹਰਿ ॥ ਤਉ ਕੜੀਐ ਜੇ ਦੂਜਾ ਭਾਏ ॥ ਕਿਆ ਕੜੀਐ ਜਾਂ ਰਹਿਆ ਸਮਾਏ ॥ ੧ ॥ ਮਾਇਆ ਮੋਹ ਕੜੇ ਕੜਿ ਪਚਿਆ ॥ ਬਿਨੁ ਨਾਵੈ ਭ੍ਰਮਿ ਭ੍ਰਮਿ ਭ੍ਰਮਿ ਖਪਿਆ ॥ ੧ ॥ ਰਹਾਉ ॥ ਤਉ ਕੜੀਐ ਜੇ ਦੂਜਾ ਕਰਤਾ ॥ ਤਉ ਕੜੀਐ ਜੇ ਅਨਿਆਇ ਕੋ ਮਰਤਾ ॥ ਤਉ ਕੜੀਐ ਜੇ ਕਿਛੁ ਜਾਣੈ ਨਾਹੀ ॥ ਕਿਆ ਕੜੀਐ ਜਾਂ ਭਰਪੂਰਿ ਸਮਾਹੀ ॥ ੨ ॥ ਤਉ ਕੜੀਐ ਜੇ ਕਿਛੁ ਹੋਇ ਧਿਙਾਣੈ ॥ ਤਉ ਕੜੀਐ ਜੇ ਭੂਲਿ ਰੰਞਾਣੈ ॥ ਗੁਰਿ ਕਹਿਆ ਜੋ ਹੋਇ ਸਭ ਪ੍ਰਭ ਤੇ ॥ ਤਬ ਕਾੜਾ ਛੋਡਿ ਅਚਿੰਤ ਹਮ ਸੋਤੇ ॥ ੩ ॥ ਪ੍ਰਭ ਤੂਹੈ ਠਾਕੁਰੁ ਸਭੁ ਕੋ ਤੇਰਾ ॥ ਜਿਉ ਭਾਵੈ ਤਿਉ ਕਰਹਿ ਨਿਬੇਰਾ ॥ ਦੁਤੀਆ ਨਾਸਤਿ ਇਕੁ ਰਹਿਆ ਸਮਾਇ ॥ ਰਾਖਹੁ ਪੈਜ ਨਾਨਕ ਸਰਣਾਇ ॥ ੪ ॥ ੫ ॥ ੧੮ ॥ ਭੈਰਉ ਮਹਲਾ ੫ ॥ ਬਿਨ ਬਾਜੇ ਕੈਸੋ ਨਿਰਤਿਕਾਰੀ ॥ ਬਿਨੁ ਕੰਠੈ ਕੈਸੇ ਗਾਵਨਹਾਰੀ ॥ ਜੀਲ ਬਿਨਾ ਕੈਸੇ ਬਜੈ ਰਬਾਬ ॥ ਨਾਮ ਬਿਨਾ ਬਿਰਥੇ ਸਭਿ ਕਾਜ ॥ ੧ ॥ ਨਾਮ ਬਿਨਾ ਕਰਹੁ ਕੋ ਤਰਿਆ ॥ ਬਿਨੁ ਸਤਿਗੁਰ ਕੈਸੇ ਪਾਰਿ ਪਰਿਆ ॥ ੧ ॥ ਰਹਾਉ ॥ ਬਿਨੁ ਜਿਹਵਾ ਕਹਾ ਕੋ ਬਕਤਾ ॥ ਬਿਨੁ ਸ੍ਰਵਨਾ ਕਹਾ ਕੋ ਸੁਨਤਾ ॥ ਬਿਨੁ ਨੇਤ੍ਰਾ ਕਹਾ ਕੋ ਪੇਖੈ ॥ ਨਾਮ ਬਿਨਾ ਨਰੁ ਕਹੀ ਨ ਲੇਖੈ ॥ ੨ ॥ ਬਿਨੁ ਬਿਦਿਆ ਕਹਾ ਕੋਈ ਪੰਡਿਤ ॥ ਬਿਨੁ ਅਮਰੈ ਕੈਸੇ ਰਾਜ ਮੰਡਿਤ ॥ ਬਿਨੁ ਬੂਝੇ ਕਹਾ ਮਨੁ ਠਹਰਾਨਾ ॥ ਨਾਮ ਬਿਨਾ ਸਭੁ ਜਗੁ ਬਉਰਾਨਾ ॥ ੩ ॥ ਬਿਨੁ ਬੈਰਾਗ ਕਹਾ ਬੈਰਾਗੀ ॥ ਬਿਨੁ ਹਉ ਤਿਆਗਿ ਕਹਾ ਕੋਊ ਤਿਆਗੀ ॥ ਬਿਨੁ ਬਸਿ ਪੰਚ ਕਹਾ ਮਨ ਚੂਰੇ ॥ ਨਾਮ ਬਿਨਾ ਸਦ ਸਦ ਹੀ ਝੂਰੇ ॥ ੪ ॥ ਬਿਨੁ ਗੁਰ ਦੀਖਿਆ ਕੈਸੇ ਗਿਆਨੁ ॥ ਬਿਨੁ ਪੇਖੇ ਕਹੁ ਕੈਸੋ ਧਿਆਨੁ ॥ ਬਿਨੁ ਭੈ ਕਥਨੀ ਸਰਬ ਬਿਕਾਰ ॥ ਕਹੁ ਨਾਨਕ ਦਰ ਕਾ ਬੀਚਾਰ ॥ ੫ ॥ ੬ ॥ ੧੯ ॥ ਭੈਰਉ ਮਹਲਾ ੫ ॥ ਹਉਮੈ ਰੋਗੁ ਮਾਨੁਖ ਕਉ ਦੀਨਾ ॥ ਕਾਮ ਰੋਗਿ ਮੈਗਲੁ ਬਸਿ ਲੀਨਾ ॥ ਦ੍ਰਿਸਟਿ ਰੋਗਿ ਪਚਿ ਮੁਏ ਪਤੰਗਾ ॥ ਨਾਦ ਰੋਗਿ ਖਪਿ ਗਏ ਕੁਰੰਗਾ ॥ ੧ ॥ ਜੋ ਜੋ ਦੀਸੈ ਸੋ ਸੋ ਰੋਗੀ ॥ ਰੋਗ ਰਹਿਤ ਮੇਰਾ ਸਤਿਗੁਰੁ ਜੋਗੀ ॥ ੧ ॥ ਰਹਾਉ ॥ ਜਿਹਵਾ ਰੋਗਿ ਮੀਨੁ ਗ੍ਰਸਿਆਨੋ ॥ ਬਾਸਨ ਰੋਗਿ ਭਵਰੁ ਬਿਨਸਾਨੋ ॥ ਹੇਤ ਰੋਗ ਕਾ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥