੧੧੪੨
ਥਲ ਸਿਰਿ ਸਰਿਆ ॥ ਤਿਸੁ ਭਾਣਾ ਤਾਂ ਸਭਿ ਫਲ ਪਾਏ ॥ ਚਿੰਤ ਗਈ ਲਗਿ ਸਤਿਗੁਰ ਪਾਏ ॥ ੩ ॥ ਹਰਾਮਖੋਰ ਨਿਰਗੁਣ ਕਉ ਤੂਠਾ ॥ ਮਨੁ ਤਨੁ ਸੀਤਲੁ ਮਨਿ ਅੰਮ੍ਰਿਤੁ ਵੂਠਾ ॥ ਪਾਰਬ੍ਰਹਮ ਗੁਰ ਭਏ ਦਇਆਲਾ ॥ ਨਾਨਕ ਦਾਸ ਦੇਖਿ ਭਏ ਨਿਹਾਲਾ ॥ ੪ ॥ ੧੦ ॥ ੨੩ ॥ ਭੈਰਉ ਮਹਲਾ ੫ ॥ ਸਤਿਗੁਰੁ ਮੇਰਾ ਬੇਮੁਹਤਾਜੁ ॥ ਸਤਿਗੁਰ ਮੇਰੇ ਸਚਾ ਸਾਜੁ ॥ ਸਤਿਗੁਰੁ ਮੇਰਾ ਸਭਸ ਕਾ ਦਾਤਾ ॥ ਸਤਿਗੁਰੁ ਮੇਰਾ ਪੁਰਖੁ ਬਿਧਾਤਾ ॥ ਗੁਰ ਜੈਸਾ ਨਾਹੀ ਕੋ ਦੇਵ ॥ ਜਿਸੁ ਮਸਤਕਿ ਭਾਗੁ ਸੁ ਲਾਗਾ ਸੇਵ ॥ ੧ ॥ ਰਹਾਉ ॥ ਸਤਿਗੁਰੁ ਮੇਰਾ ਸਰਬ ਪ੍ਰਤਿਪਾਲੈ ॥ ਸਤਿਗੁਰੁ ਮੇਰਾ ਮਾਰਿ ਜੀਵਾਲੈ ॥ ਸਤਿਗੁਰ ਮੇਰੇ ਕੀ ਵਡਿਆਈ ॥ ਪ੍ਰਗਟੁ ਭਈ ਹੈ ਸਭਨੀ ਥਾਈ ॥ ੨ ॥ ਸਤਿਗੁਰੁ ਮੇਰਾ ਤਾਣੁ ਨਿਤਾਣੁ ॥ ਸਤਿਗੁਰੁ ਮੇਰਾ ਘਰਿ ਦੀਬਾਣੁ ॥ ਸਤਿਗੁਰੁ ਕੈ ਹਉ ਸਦ ਬਲਿ ਜਾਇਆ ॥ ਪ੍ਰਗਟੁ ਮਾਰਗੁ ਜਿਨਿ ਕਰਿ ਦਿਖਲਾਇਆ ॥ ੩ ॥ ਜਿਨਿ ਗੁਰੁ ਸੇਵਿਆ ਤਿਸੁ ਭਉ ਨ ਬਿਆਪੈ ॥ ਜਿਨਿ ਗੁਰੁ ਸੇਵਿਆ ਤਿਸੁ ਦੁਖੁ ਨ ਸੰਤਾਪੈ ॥ ਨਾਨਕ ਸੋਧੇ ਸਿੰਮ੍ਰਿਤਿ ਬੇਦ ॥ ਪਾਰਬ੍ਰਹਮ ਗੁਰ ਨਾਹੀ ਭੇਦ ॥ ੪ ॥ ੧੧ ॥ ੨੪ ॥ ਭੈਰਉ ਮਹਲਾ ੫ ॥ ਨਾਮੁ ਲੈਤ ਮਨੁ ਪਰਗਟੁ ਭਇਆ ॥ ਨਾਮੁ ਲੈਤ ਪਾਪੁ ਤਨ ਤੇ ਗਇਆ ॥ ਨਾਮੁ ਲੈਤ ਸਗਲ ਪੁਰਬਾਇਆ ॥ ਨਾਮੁ ਲੈਤ ਅਠਸਠਿ ਮਜਨਾਇਆ ॥ ੧ ॥ ਤੀਰਥੁ ਹਮਰਾ ਹਰਿ ਕੋ ਨਾਮੁ ॥ ਗੁਰਿ ਉਪਦੇਸਿਆ ਤਤੁ ਗਿਆਨੁ ॥ ੧ ॥ ਰਹਾਉ ॥ ਨਾਮੁ ਲੈਤ ਦੁਖੁ ਦੂਰਿ ਪਰਾਨਾ ॥ ਨਾਮੁ ਲੈਤ ਅਤਿ ਮੂੜ ਸੁਗਿਆਨਾ ॥ ਨਾਮੁ ਲੈਤ ਪਰਗਟਿ ਉਜੀਆਰਾ ॥ ਨਾਮੁ ਲੈਤ ਛੁਟੇ ਜੰਜਾਰਾ ॥ ੨ ॥ ਨਾਮੁ ਲੈਤ ਜਮੁ ਨੇੜਿ ਨ ਆਵੈ ॥ ਨਾਮਿ ਲੈਤ ਦਰਗਹ ਸੁਖੁ ਪਾਵੈ ॥ ਨਾਮੁ ਲੈਤ ਪ੍ਰਭੁ ਕਹੈ ਸਾਬਾਸਿ ॥ ਨਾਮੁ ਹਮਾਰੀ ਸਾਚੀ ਰਾਸਿ ॥ ੩ ॥ ਗੁਰਿ ਉਪਦੇਸੁ ਕਰਿਓ ਇਹੁ ਸਾਰੁ ॥ ਹਰਿ ਕੀਰਤਿ ਮਨ ਨਾਮੁ ਅਧਾਰੁ ॥ ਨਾਨਕ ਉਧਰੇ ਨਾਮ ਪੁਨਹਚਾਰ ॥ ਅਵਰਿ ਕਰਮ ਲੋਕਹ ਪਤੀਆਰ ॥ ੪ ॥ ੧੨ ॥ ੨੫ ॥ ਭੈਰਉ ਮਹਲਾ ੫ ॥ ਨਮਸਕਾਰ ਤਾ ਕਉ ਲਖ ਬਾਰ ॥ ਇਹੁ ਮਨੁ ਦੀਜੈ ਤਾ ਕਉ ਵਾਰਿ ॥ ਸਿਮਰਨਿ ਤਾ ਕੈ ਮਿਟਹਿ ਸੰਤਾਪ ॥ ਹੋਇ ਅਨੰਦੁ ਨ ਵਿਆਪਹਿ ਤਾਪ ॥ ੧ ॥ ਐਸੋ ਹੀਰਾ ਨਿਰਮਲ ਨਾਮ ॥ ਜਾਸੁ ਜਪਤ ਪੂਰਨ ਸਭਿ ਕਾਮ ॥ ੧ ॥ ਰਹਾਉ ॥ ਜਾ ਕੀ ਦ੍ਰਿਸਟਿ ਦੁਖ ਡੇਰਾ ਢਹੈ ॥ ਅੰਮ੍ਰਿਤ ਨਾਮੁ ਸੀਤਲੁ ਮਨਿ ਗਹੈ ॥ ਅਨਿਕ ਭਗਤ ਜਾ ਕੇ ਚਰਨ ਪੂਜਾਰੀ ॥ ਸਗਲ ਮਨੋਰਥ ਪੂਰਨਹਾਰੀ ॥ ੨ ॥ ਖਿਨ ਮਹਿ ਊਣੇ ਸੁਭਰ ਭਰਿਆ ॥ ਖਿਨ ਮਹਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥