੧੧੪੩
ਸੂਕੇ ਕੀਨੇ ਹਰਿਆ ॥ ਖਿਨ ਮਹਿ ਨਿਥਾਵੇ ਕਉ ਦੀਨੋ ਥਾਨੁ ॥ ਖਿਨ ਮਹਿ ਨਿਮਾਣੇ ਕਉ ਦੀਨੋ ਮਾਨੁ ॥ ੩ ॥ ਸਭ ਮਹਿ ਏਕੁ ਰਹਿਆ ਭਰਪੂਰਾ ॥ ਸੋ ਜਾਪੈ ਜਿਸੁ ਸਤਿਗੁਰੁ ਪੂਰਾ ॥ ਹਰਿ ਕੀਰਤਨੁ ਤਾ ਕੋ ਆਧਾਰੁ ॥ ਕਹੁ ਨਾਨਕ ਜਿਸੁ ਆਪਿ ਦਇਆਰੁ ॥ ੪ ॥ ੧੩ ॥ ੨੬ ॥ ਭੈਰਉ ਮਹਲਾ ੫ ॥ ਮੋਹਿ ਦੁਹਾਗਨਿ ਆਪਿ ਸੀਗਾਰੀ ॥ ਰੂਪ ਰੰਗ ਦੇ ਨਾਮਿ ਸਵਾਰੀ ॥ ਮਿਟਿਓ ਦੁਖੁ ਅਰੁ ਸਗਲ ਸੰਤਾਪ ॥ ਗੁਰ ਹੋਏ ਮੇਰੇ ਮਾਈ ਬਾਪ ॥ ੧ ॥ ਸਖੀ ਸਹੇਰੀ ਮੇਰੈ ਗ੍ਰਸਤਿ ਅਨੰਦ ॥ ਕਰਿ ਕਿਰਪਾ ਭੇਟੇ ਮੋਹਿ ਕੰਤ ॥ ੧ ॥ ਰਹਾਉ ॥ ਤਪਤਿ ਬੁਝੀ ਪੂਰਨ ਸਭ ਆਸਾ ॥ ਮਿਟੇ ਅੰਧੇਰ ਭਏ ਪਰਗਾਸਾ ॥ ਅਨਹਦ ਸਬਦ ਅਚਰਜ ਬਿਸਮਾਦ ॥ ਗੁਰੁ ਪੂਰਾ ਪੂਰਾ ਪਰਸਾਦ ॥ ੨ ॥ ਜਾ ਕਉ ਪ੍ਰਗਟ ਭਏ ਗੋਪਾਲ ॥ ਤਾ ਕੈ ਦਰਸਨਿ ਸਦਾ ਨਿਹਾਲ ॥ ਸਰਬ ਗੁਣਾ ਤਾ ਕੈ ਬਹੁਤੁ ਨਿਧਾਨ ॥ ਜਾ ਕਉ ਸਤਿਗੁਰਿ ਦੀਓ ਨਾਮਿ ॥ ੩ ॥ ਜਾ ਕਉ ਭੇਟਿਓ ਠਾਕੁਰੁ ਅਪਨਾ ॥ ਮਨੁ ਤਨੁ ਸੀਤਲੁ ਹਰਿ ਹਰਿ ਜਪਨਾ ॥ ਕਹੁ ਨਾਨਕ ਜੋ ਜਨ ਪ੍ਰਭ ਭਾਏ ॥ ਤਾ ਕੀ ਰੇਨੁ ਬਿਰਲਾ ਕੋ ਪਾਏ ॥ ੪ ॥ ੧੪ ॥ ੨੭ ॥ ਭੈਰਉ ਮਹਲਾ ੫ ॥ ਚਿਤਵਤ ਪਾਪ ਨ ਆਲਕੁ ਆਵੈ ॥ ਬੇਸੁਆ ਭਜਤ ਕਿਛੁ ਨਹ ਸਰਮਾਵੈ ॥ ਸਾਰੋ ਦਿਨਸੁ ਮਜੂਰੀ ਕਰੈ ॥ ਹਰਿ ਸਿਮਰਨ ਕੀ ਵੇਲਾ ਬਜਰ ਸਿਰਿ ਪਰੈ ॥ ੧ ॥ ਮਾਇਆ ਲਗਿ ਭੂਲੋ ਸੰਸਾਰੁ ॥ ਆਪਿ ਭੁਲਾਇਆ ਭੁਲਾਵਣਹਾਰੈ ਰਾਚਿ ਰਹਿਆ ਬਿਰਥਾ ਬਿਉਹਾਰ ॥ ੧ ॥ ਰਹਾਉ ॥ ਪੇਖਤ ਮਾਇਆ ਰੰਗ ਬਿਹਾਇ ॥ ਗੜਬੜ ਕਰੈ ਕਉਡੀ ਰੰਗੁ ਲਾਇ ॥ ਅੰਧ ਬਿਉਹਾਰ ਬੰਧ ਮਨੁ ਧਾਵੈ ॥ ਕਰਣੈਹਾਰੁ ਨ ਜੀਅ ਮਹਿ ਆਵੈ ॥ ੨ ॥ ਕਰਤ ਕਰਤ ਇਵ ਹੀ ਦੁਖੁ ਪਾਇਆ ॥ ਪੂਰਨ ਹੋਤ ਨ ਕਾਰਜ ਮਾਇਆ ॥ ਕਾਮਿ ਕ੍ਰੋਧਿ ਲੋਭਿ ਮਨੁ ਲੀਨਾ ॥ ਤੜਫਿ ਮੂਆ ਜਿਉ ਜਲ ਬਿਨੁ ਮੀਨਾ ॥ ੩ ॥ ਜਿਸਕੇ ਰਾਖੇ ਹੋਏ ਹਰਿ ਆਪਿ ॥ ਹਰਿ ਹਰਿ ਨਾਮੁ ਸਦਾ ਜਪੁ ਜਾਪਿ ॥ ਸਾਧਸੰਗਿ ਹਰਿ ਕੇ ਗੁਣ ਗਾਇਆ ॥ ਨਾਨਕ ਸਤਿਗੁਰੁ ਪੂਰਾ ਪਾਇਆ ॥ ੪ ॥ ੧੫ ॥ ੨੮ ॥ ਭੈਰਉ ਮਹਲਾ ੫ ॥ ਅਪਣੀ ਦਇਆ ਕਰੇ ਸੋ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਸਾਚ ਸਬਦੁ ਹਿਰਦੇ ਮਨ ਮਾਹਿ ॥ ਜਨਮ ਜਨਮ ਕੇ ਕਿਲਵਿਖ ਜਾਹਿ ॥ ੧ ॥ ਰਾਮ ਨਾਮੁ ਜੀਅ ਕੋ ਆਧਾਰੁ ॥ ਗੁਰ ਪਰਸਾਦਿ ਜਪਹੁ ਨਿਤ ਭਾਈ ਤਾਰਿ ਲਏ ਸਾਗਰ ਸੰਸਾਰੁ ॥ ੧ ॥ ਰਹਾਉ ॥ ਜਿਨ ਕਉ ਲਿਖਿਆ ਹਰਿ ਏਹੁ ਨਿਧਾਨੁ ॥ ਸੇ ਜਨ ਦਰਗਹ ਪਾਵਹਿ ਮਾਨੁ ॥ ਸੂਖ ਸਹਜ ਆਨੰਦ ਗੁਣ ਗਾਉ ॥ ਆਗੈ ਮਿਲੈ ਨਿਥਾਵੇ ਥਾਉ ॥ ੨ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥