੧੧੪੪
ਜੁਗਹ ਜੁਗੰਤਰਿ ਇਹੁ ਤਤੁ ਸਾਰੁ ॥ ਹਰਿ ਸਿਮਰਣੁ ਸਾਚਾ ਬੀਚਾਰੁ ॥ ਜਿਸੁ ਲੜਿ ਲਾਇ ਲਏ ਸੋ ਲਾਗੈ ॥ ਜਨਮ ਜਨਮ ਕਾ ਸੋਇਆ ਜਾਗੈ ॥ ੩ ॥ ਤੇਰੇ ਭਗਤ ਭਗਤਨ ਕਾ ਆਪਿ ॥ ਅਪਣੀ ਮਹਿਮਾ ਆਪੇ ਜਾਪਿ ॥ ਜੀਅ ਜੰਤ ਸਭਿ ਤੇਰੈ ਹਾਥਿ ॥ ਨਾਨਕ ਕੇ ਪ੍ਰਭ ਸਦ ਹੀ ਸਾਥਿ ॥ ੪ ॥ ੧੬ ॥ ੨੯ ॥ ਭੈਰਉ ਮਹਲਾ ੫ ॥ ਨਾਮੁ ਹਮਾਰੈ ਅੰਤਰਜਾਮੀ ॥ ਨਾਮੁ ਹਮਾਰੈ ਆਵੈ ਕਾਮੀ ॥ ਰੋਮਿ ਰੋਮਿ ਰਵਿਆ ਹਰਿ ਨਾਮੁ ॥ ਸਤਿਗੁਰ ਪੂਰੈ ਕੀਨੋ ਦਾਨੁ ॥ ੧ ॥ ਨਾਮੁ ਰਤਨੁ ਮੇਰੈ ਭੰਡਾਰ ॥ ਅਗਮ ਅਮੋਲਾ ਅਪਰ ਅਪਾਰ ॥ ੧ ॥ ਰਹਾਉ ॥ ਨਾਮੁ ਹਮਾਰੈ ਨਿਹਚਲ ਧਨੀ ॥ ਨਾਮ ਕੀ ਮਹਿਮਾ ਸਭ ਮਹਿ ਬਨੀ ॥ ਨਾਮੁ ਹਮਾਰੈ ਪੂਰਾ ਸਾਹੁ ॥ ਨਾਮੁ ਹਮਾਰੈ ਬੇਪਰਵਾਹੁ ॥ ੨ ॥ ਨਾਮੁ ਹਮਾਰੈ ਭੋਜਨ ਭਾਉ ॥ ਨਾਮੁ ਹਮਾਰੈ ਮਨ ਕਾ ਸੁਆਉ ॥ ਨਾਮੁ ਨ ਵਿਸਰੈ ਸੰਤ ਪ੍ਰਸਾਦਿ ॥ ਨਾਮੁ ਲੈਤ ਅਨਹਦ ਪੂਰੇ ਨਾਦ ॥ ੩ ॥ ਪ੍ਰਭ ਕਿਰਪਾ ਤੇ ਨਾਮੁ ਨਉ ਨਿਧਿ ਪਾਈ ॥ ਗੁਰ ਕਿਰਪਾ ਤੇ ਨਾਮ ਸਿਉ ਬਨਿ ਆਈ ॥ ਧਨਵੰਤੇ ਸੇਈ ਪਰਧਾਨ ॥ ਨਾਨਕ ਜਾ ਕੈ ਨਾਮੁ ਨਿਧਾਨ ॥ ੪ ॥ ੧੭ ॥ ੩੦ ॥ ਭੈਰਉ ਮਹਲਾ ੫ ॥ ਤੂ ਮੇਰਾ ਪਿਤਾ ਤੂਹੈ ਮੇਰਾ ਮਾਤਾ ॥ ਤੂ ਮੇਰੇ ਜੀਅ ਪ੍ਰਾਨ ਸੁਖਦਾਤਾ ॥ ਤੂ ਮੇਰਾ ਠਾਕੁਰੁ ਹਉ ਦਾਸੁ ਤੇਰਾ ॥ ਤੁਝ ਬਿਨੁ ਅਵਰੁ ਨਹੀ ਕੋ ਮੇਰਾ ॥ ੧ ॥ ਕਰਿ ਕਿਰਪਾ ਕਰਹੁ ਪ੍ਰਭ ਦਾਤਿ ॥ ਤੁਮੑਰੀ ਉਸਤਤਿ ਕਰਉ ਦਿਨ ਰਾਤਿ ॥ ੧ ॥ ਰਹਾਉ ॥ ਹਮ ਤੇਰੇ ਜੰਤ ਤੂ ਬਜਾਵਨਹਾਰਾ ॥ ਹਮ ਤੇਰੇ ਭਿਖਾਰੀ ਦਾਨੁ ਦੇਹਿ ਦਾਤਾਰਾ ॥ ਤਉ ਪਰਸਾਦਿ ਰੰਗ ਰਸ ਮਾਣੇ ॥ ਘਟ ਘਟ ਅੰਤਰਿ ਤੁਮਹਿ ਸਮਾਣੇ ॥ ੨ ॥ ਤੁਮੑਰੀ ਕ੍ਰਿਪਾ ਤੇ ਜਪੀਐ ਨਾਉ ॥ ਸਾਧਸੰਗਿ ਤੁਮਰੇ ਗੁਣ ਗਾਉ ॥ ਤੁਮੑਰੀ ਦਇਆ ਤੇ ਹੋਇ ਦਰਦ ਬਿਨਾਸੁ ॥ ਤੁਮਰੀ ਮਇਆ ਤੇ ਕਮਲ ਬਿਗਾਸੁ ॥ ੩ ॥ ਹਉ ਬਲਿਹਾਰਿ ਜਾਉ ਗੁਰਦੇਵ ॥ ਸਫਲ ਦਰਸਨੁ ਜਾ ਕੀ ਨਿਰਮਲ ਸੇਵ ॥ ਦਇਆ ਕਰਹੁ ਠਾਕੁਰ ਪ੍ਰਭ ਮੇਰੇ ॥ ਗੁਣ ਗਾਵੈ ਨਾਨਕੁ ਨਿਤ ਤੇਰੇ ॥ ੪ ॥ ੧੮ ॥ ੩੧ ॥ ਭੈਰਉ ਮਹਲਾ ੫ ॥ ਸਭ ਤੇ ਊਚ ਜਾ ਕਾ ਦਰਬਾਰੁ ॥ ਸਦਾ ਸਦਾ ਤਾ ਜਕਉ ਜੋਹਾਰੁ ॥ ਊਚੇ ਤੇ ਊਚਾ ਜਾ ਕਾ ਥਾਨ ॥ ਕੋਟਿ ਅਘਾ ਮਿਟਹਿ ਹਰਿ ਨਾਮ ॥ ੧ ॥ ਤਿਸ ਸਰਣਾਈ ਸਦਾ ਸੁਖੁ ਹੋਇ ॥ ਕਰਿ ਕਿਰਪਾ ਜਾ ਕਉ ਮੇਲੈ ਸੋਇ ॥ ੧ ॥ ਰਹਾਉ ॥ ਜਾ ਕੇ ਕਰਤਬ ਲਖੇ ਨ ਜਾਹਿ ॥ ਜਾ ਕਾ ਭਰਵਾਸਾ ਸਭ ਘਟਿ ਮਾਹਿ ॥ ਪ੍ਰਗਟ ਭਇਆ ਸਾਧੂ ਕੈ ਸੰਗਿ ॥ ਭਗਤ ਅਰਾਧਹਿ ਅਨਦਿਨੁ ਰੰਗਿ ॥ ੨ ॥ ਦੇਦੇ ਤੋਟਿ ਨਹੀ ਭੰਡਾਰ ॥ ਖਿਨ ਮਹਿ ਥਾਪਿ ਉਥਾਪਨਹਾਰ ॥ ਜਾ ਕਾ ਹੁਕਮੁ ਨ ਮੇਟੈ ਕੋਇ ॥ ਸਿਰਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥