੧੧੪੫
ਪਾਤਿਸਾਹਾ ਸਾਚਾ ਸੋਇ ॥ ੩ ॥ ਜਿਸ ਕੀ ਓਟ ਤਿਸੈ ਕੀ ਆਸਾ ॥ ਦੁਖੁ ਸੁਖੁ ਹਮਰਾ ਤਿਸ ਹੀ ਪਾਸਾ ॥ ਰਾਖਿ ਲੀਨੋ ਸਭੁ ਜਨ ਕਾ ਪੜਦਾ ॥ ਨਾਨਕੁ ਤਿਸ ਕੀ ਉਸਤਤਿ ਕਰਦਾ ॥ ੪ ॥ ੧੯ ॥ ੩੨ ॥ ਭੈਰਉ ਮਹਲਾ ੫ ॥ ਰੋਵਨਹਾਰੀ ਰੋਜੁ ਬਨਾਇਆ ॥ ਬਲਨ ਬਰਤਨ ਕਉ ਸਨਬੰਧੁ ਚਿਤਿ ਆਇਆ ॥ ਬੂਝਿ ਬੈਰਾਗੁ ਕਰੇ ਜੇ ਕੋਇ ॥ ਜਨਮ ਮਰਣ ਫਿਰਿ ਸੋਗੁ ਨ ਹੋਇ ॥ ੧ ॥ ਬਿਖਿਆ ਕਾ ਸਭੁ ਧੰਧੁ ਪਸਾਰੁ ॥ ਵਿਰਲੈ ਕੀਨੋ ਨਾਮ ਅਧਾਰੁ ॥ ੧ ॥ ਰਹਾਉ ॥ ਤ੍ਰਿਬਿਧਿ ਮਾਇਆ ਰਹੀ ਬਿਆਪਿ ॥ ਜੋ ਲਪਟਾਨੋ ਤਿਸੁ ਦੂਖ ਸੰਤਾਪ ॥ ਸੁਖੁ ਨਾਹੀ ਬਿਨੁ ਨਾਮ ਧਿਆਏ ॥ ਨਾਮ ਨਿਧਾਨੁ ਬਡਭਾਗੀ ਪਾਏ ॥ ੨ ॥ ਸ੍ਵਾਂਗੀ ਸਿਉ ਜੋ ਮਨੁ ਰੀਝਾਵੈ ॥ ਸ੍ਵਾਗਿ ਉਤਾਰਿਐ ਫਿਰਿ ਪਛੁਤਾਵੈ ॥ ਮੇਘ ਕੀ ਛਾਇਆ ਜੈਸੇ ਬਰਤਨਹਾਰ ॥ ਤੈਸੋ ਪਰਪੰਚੁ ਮੋਹ ਬਿਕਾਰ ॥ ੩ ॥ ਏਕ ਵਸਤੁ ਜੇ ਪਾਵੈ ਕੋਇ ॥ ਪੂਰਨ ਕਾਜੁ ਤਾਹੀ ਕਾ ਹੋਇ ॥ ਗੁਰ ਪ੍ਰਸਾਦਿ ਜਿਨਿ ਪਾਇਆ ਨਾਮੁ ॥ ਨਾਨਕ ਆਇਆ ਸੋ ਪਰਵਾਨੁ ॥ ੪ ॥ ੨੦ ॥ ੩੩ ॥ ਭੈਰਉ ਮਹਲਾ ੫ ॥ ਸੰਤ ਕੀ ਨਿੰਦਾ ਜੋਨੀ ਭਵਨਾ ॥ ਸੰਤ ਕੀ ਨਿੰਦਾ ਰੋਗੀ ਕਰਨਾ ॥ ਸੰਤ ਕੀ ਕੀ ਨਿੰਦਾ ਦੂਖ ਸਹਾਮ ॥ ਡਾਨੁ ਦੈਤ ਨਿੰਦਕ ਕਉ ਜਾਮ ॥ ੧ ॥ ਸੰਤਸੰਗਿ ਕਰਹਿ ਜੋ ਬਾਦੁ ॥ ਤਿਨ ਨਿੰਦਕ ਨਾਹੀ ਕਿਛੁ ਸਾਦੁ ॥ ੧ ॥ ਰਹਾਉ ॥ ਭਗਤ ਕੀ ਨਿੰਦਾ ਕੰਧੁ ਛੇਦਾਵੈ ॥ ਭਗਤ ਕੀ ਨਿੰਦਾ ਨਰਕੁ ਭੁੰਚਾਵੈ ॥ ਭਗਤ ਕੀ ਨਿੰਦਾ ਗਰਭ ਮਹਿ ਗਲੈ ॥ ਭਗਤ ਕੀ ਨਿੰਦਾ ਰਾਜ ਤੇ ਟਲੈ ॥ ੨ ॥ ਨਿੰਦਕ ਕੀ ਗਤਿ ਕਤਹੂ ਨਾਹਿ ॥ ਆਪਿ ਬੀਜਿ ਆਪੇ ਹੀ ਖਾਹਿ ॥ ਚੋਰ ਜਾਰ ਜੂਆਰ ਤੇ ਬੁਰਾ ॥ ਅਣਹੋਦਾ ਭਾਰੁ ਨਿੰਦਕਿ ਸਿਰਿ ਧਰਾ ॥ ੩ ॥ ਪਾਰਬ੍ਰਹਮ ਕੇ ਭਗਤ ਨਿਰਵੈਰ ॥ ਸੋ ਨਿਸਤਰੈ ਜੋ ਪੂਜੈ ਪੈਰ ॥ ਆਦਿ ਪੁਰਖਿ ਨਿੰਦਕੁ ਭੋਲਾਇਆ ॥ ਨਾਨਕ ਕਿਰਤੁ ਨ ਜਾਇ ਮਿਟਾਇਆ ॥ ੪ ॥ ੨੧ ॥ ੩੪ ॥ ਭੈਰਉ ਮਹਲਾ ੫ ॥ ਨਾਮੁ ਹਮਾਰੈ ਬੇਦ ਅਰੁ ਨਾਦ ॥ ਨਾਮੁ ਹਮਾਰੈ ਪੂਰੇ ਕਾਜ ॥ ਨਾਮੁ ਹਮਾਰੈ ਪੂਜਾ ਦੇਵ ॥ ਨਾਮੁ ਹਮਾਰੈ ਗੁਰ ਕੀ ਸੇਵ ॥ ੧ ॥ ਗੁਰਿ ਪੂਰੈ ਦ੍ਰਿੜਿਓ ਹਰਿ ਨਾਮੁ ॥ ਸਭ ਤੇ ਊਤਮੁ ਹਰਿ ਹਰਿ ਕਾਮੁ ॥ ੧ ॥ ਰਹਾਉ ॥ ਨਾਮੁ ਹਮਾਰੈ ਮਜਨ ਇਸਨਾਨੁ ॥ ਨਾਮੁ ਹਮਾਰੈ ਪੂਰਨ ਦਾਨੁ ॥ ਨਾਮੁ ਲੈਤ ਤੇ ਸਗਲ ਪਵੀਤ ॥ ਨਾਮੁ ਜਪਤ ਮੇਰੇ ਭਾਈ ਮੀਤ ॥ ੨ ॥ ਨਾਮੁ ਹਮਾਰੈ ਸਉਣ ਸੰਜੋਗ ॥ ਨਾਮੁ ਹਮਾਰੈ ਤ੍ਰਿਪਤਿ ਸੁਭੋਗ ॥ ਨਾਮੁ ਹਮਾਰੈ ਸਗਲ ਆਚਾਰ ॥ ਨਾਮੁ ਹਮਾਰੈ ਨਿਰਮਲ ਬਿਉਹਾਰ ॥ ੩ ॥ ਜਾ ਕੈ ਮਨਿ ਵਸਿਆ ਪ੍ਰਭੁ ਏਕੁ ॥ ਸਗਲ ਜਨਾ ਕੀ ਹਰਿ ਹਰਿ ਟੇਕ ॥ ਮਨਿ ਤਨਿ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥