੧੧੪੬
ਨਾਨਕ ਹਰਿ ਗੁਣ ਗਾਉ ॥ ਸਾਧਸੰਗਿ ਜਿਸੁ ਦੇਵੈ ਨਾਉ ॥ ੪ ॥ ੨੨ ॥ ੩੫ ॥ ਭੈਰਉ ਮਹਲਾ ੫ ॥ ਨਿਰਧਨ ਕਉ ਤੁਮ ਦੇਵਹੁ ਧਨਾ ॥ ਅਨਿਕ ਪਾਪ ਜਾਹਿ ਨਿਰਮਲ ਮਨਾ ॥ ਸਗਲ ਮਨੋਰਥ ਪੂਰਨ ਕਾਮ ॥ ਭਗਤ ਅਪੁਨੇ ਕਉ ਦੇਵਹੁ ਨਾਮ ॥ ੧ ॥ ਸਫਲ ਸੇਵਾ ਗੋਪਾਲ ਰਾਇ ॥ ਕਰਨ ਕਰਾਵਨਹਾਰ ਸੁਆਮੀ ਤਾ ਤੇ ਬਿਰਥਾ ਕੋਇ ਨ ਜਾਇ ॥ ੧ ॥ ਰਹਾਉ ॥ ਰੋਗੀ ਕਾ ਪ੍ਰਭ ਖੰਡਹੁ ਰੋਗੁ ॥ ਦੂਖੀਏ ਕਾ ਮਿਟਾਵਹੁ ਪ੍ਰਭ ਸੋਗੁ ॥ ਨਿਥਾਵੇ ਕਉ ਤੂਮੑ ਥਾਨਿ ਬੈਠਾਵਹੁ ॥ ਦਾਸ ਅਪਨੇ ਕਉ ਭਗਤੀ ਲਾਵਹੁ ॥ ੨ ॥ ਨਿਮਾਣੇ ਕਉ ਪ੍ਰਭ ਦੇਤੋ ਮਾਨੁ ॥ ਮੂੜ ਮੁਗਧੁ ਹੋਇ ਚਤੁਰ ਸੁਗਿਆਨੁ ॥ ਸਗਲ ਭਇਆਨ ਕਾ ਭਉ ਨਸੈ ॥ ਜਨ ਅਪਨੇ ਕੈ ਹਰਿ ਮਨਿ ਬਸੈ ॥ ੩ ॥ ਪਾਰਬ੍ਰਹਮ ਪ੍ਰਭ ਸੂਖ ਨਿਧਾਨ ॥ ਤਤੁ ਗਿਆਨੁ ਹਰਿ ਅੰਮ੍ਰਿਤ ਨਾਮ ॥ ਕਰਿ ਕਿਰਪਾ ਸੰਤ ਟਹਲੈ ਲਾਏ ॥ ਨਾਨਕ ਸਾਧੂ ਸੰਗਿ ਸਮਾਏ ॥ ੪ ॥ ੨੩ ॥ ੩੬ ॥ ਭੈਰਉ ਮਹਲਾ ੫ ॥ ਸੰਤ ਮੰਡਲ ਮਹਿ ਹਰਿ ਮਨਿ ਵਸੈ ॥ ਸੰਤ ਮੰਡਲ ਮਹਿ ਦੁਰਤੁ ਸਭੁ ਨਸੈ ॥ ਸੰਤ ਮੰਡਲ ਮਹਿ ਨਿਰਮਲ ਰੀਤਿ ॥ ਸੰਤਸੰਗਿ ਹੋਇ ਏਕ ਪਰੀਤਿ ॥ ੧ ॥ ਸੰਤ ਮੰਡਲੁ ਤਹਾ ਕਾ ਨਾਉ ॥ ਪਾਰਬ੍ਰਹਮ ਕੇਵਲ ਗੁਣ ਗਾਉ ॥ ੧ ॥ ਰਹਾਉ ॥ ਸੰਤ ਮੰਡਲੁ ਮਹਿ ਜਨਮ ਮਰਣੁ ਰਹੈ ॥ ਸੰਤ ਮੰਡਲ ਮਹਿ ਜਮੁ ਕਿਛੂ ਨ ਕਹੈ ॥ ਸੰਤਸੰਗਿ ਹੋਇ ਨਿਰਮਲ ਬਾਣੀ ॥ ਸੰਤ ਮੰਡਲ ਮਹਿ ਨਾਮੁ ਵਖਾਣੀ ॥ ੨ ॥ ਸੰਤ ਮੰਡਲ ਕਾ ਨਿਹਚਲ ਆਸਨੁ ॥ ਸੰਤ ਮੰਡਲ ਮਹਿ ਪਾਪ ਬਿਨਾਸਨੁ ॥ ਸੰਤ ਮੰਡਲ ਮਹਿ ਨਿਰਮਲ ਕਥਾ ॥ ਸੰਤਸੰਗਿ ਹਉਮੈ ਦੁਖ ਨਸਾ ॥ ੩ ॥ ਸੰਤ ਮੰਡਲ ਕਾ ਨਹੀ ਬਿਨਾਸੁ ॥ ਸੰਤ ਮੰਡਲ ਮਹਿ ਹਰਿ ਗੁਣਤਾਸੁ ॥ ਸੰਤ ਮੰਡਲ ਠਾਕੁਰ ਬਿਸ੍ਰਾਮੁ ॥ ਨਾਨਕ ਓਤਿ ਪੋਤਿ ਭਗਵਾਨੁ ॥ ੪ ॥ ੨੪ ॥ ੩੭ ॥ ਭੈਰਉ ਮਹਲਾ ੫ ॥ ਰੋਗੁ ਕਵਨੁ ਜਾਂ ਰਾਖੈ ਆਪਿ ॥ ਤਿਸੁ ਜਨ ਹੋਇ ਨ ਦੂਖੁ ਸੰਤਾਪੁ ॥ ਜਿਸੁ ਊਪਰਿ ਪ੍ਰਭ ਕਿਰਪਾ ਕਰੈ ॥ ਤਿਸੁ ਊਪਰ ਤੇ ਕਾਲੁ ਪਰਹਰੈ ॥ ੧ ॥ ਸਦਾ ਸਖਾਈ ਹਰਿ ਹਰਿ ਨਾਮੁ ॥ ਜਿਸੁ ਚੀਤਿ ਆਵੈ ਤਿਸੁ ਸਦਾ ਸੁਖੁ ਹੋਵੈ ਨਿਕਟਿ ਨ ਆਵੈ ਤਾ ਕੈ ਜਾਮੁ ॥ ੧ ॥ ਰਹਾਉ ॥ ਜਬ ਇਹੁ ਨ ਸੋ ਤਨ ਕਿਨਹਿ ਉਪਾਇਆ ॥ ਕਵਨ ਮੂਲ ਤੇ ਕਿਆ ਪ੍ਰਗਟਾਇਆ ॥ ਆਪਹਿ ਮਾਰਿ ਆਪਿ ਜੀਵਾਲੈ ॥ ਅਪਨੇ ਭਗਤ ਕਉ ਸਦਾ ਪ੍ਰਤਿਪਾਲੈ ॥ ੨ ॥ ਸਭ ਕਿਛੁ ਜਾਣਹੁ ਤਿਸ ਕੈ ਹਾਥ ॥ ਪ੍ਰਭੁ ਮੇਰੋ ਅਨਾਥ ਕੋ ਨਾਥ ॥ ਦੁਖ ਭੰਜਨੁ ਤਾ ਕਾ ਹੈ ਨਾਉ ॥ ਸੁਖ ਪਾਵਹਿ ਤਿਸ ਕੇ ਗੁਣ ਗਾਉ ॥ ੩ ॥ ਸੁਣਿ ਸੁਆਮੀ ਸੰਤਨ ਅਰਦਾਸਿ ॥ ਜੀਉ ਪ੍ਰਾਨ ਧਨੁ ਤੁਮੑਰੈ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥