੧੧੪੭
ਪਾਸਿ ॥ ਇਹੁ ਜਗੁ ਤੇਰਾ ਸਭ ਤੁਝਹਿ ਧਿਆਏ ॥ ਕਰਿ ਕਿਰਪਾ ਨਾਨਕ ਸੁਖੁ ਪਾਏ ॥ ੪ ॥ ੨੫ ॥ ੩੮ ॥ ਭੈਰਉ ਮਹਲਾ ੫ ॥ ਤੇਰੀ ਟੇਕ ਰਹਾ ਕਲਿ ਮਾਹਿ ॥ ਤੇਰੀ ਟੇਕ ਤੇਰੇ ਗੁਣ ਗਾਹਿ ॥ ਤੇਰੀ ਟੇਕ ਨ ਪੋਹੈ ਕਾਲੁ ॥ ਤੇਰੀ ਟੇਕ ਬਿਨਸੈ ਜੰਜਾਲੁ ॥ ੧ ॥ ਦੀਨ ਦੁਨੀਆ ਤੇਰੀ ਟੇਕ ॥ ਸਭ ਮਹਿ ਰਵਿਆ ਸਾਹਿਬੁ ਏਕ ॥ ੧ ॥ ਰਹਾਉ ॥ ਤੇਰੀ ਟੇਕ ਕਰਉ ਆਨੰਦ ॥ ਤੇਰੀ ਟੇਕ ਜਪਉ ਗੁਰ ਮੰਤ ॥ ਤੇਰੀ ਟੇਕ ਤਰੀਐ ਭਉ ਸਾਗਰੁ ॥ ਰਾਖਣਹਾਰੁ ਪੂਰਾ ਸੁਖ ਸਾਗਰੁ ॥ ੨ ॥ ਤੇਰੀ ਟੇਕ ਨਾਹੀ ਭਉ ਕੋਇ ॥ ਅੰਤਰਜਾਮੀ ਸਾਚਾ ਸੋਇ ॥ ਤੇਰੀ ਟਕ ਤੇਰਾ ਮਨਿ ਤਾਣੁ ॥ ਈਹਾਂ ਊਹਾਂ ਤੂ ਦੀਬਾਣੁ ॥ ੩ ॥ ਤੇਰੀ ਟੇਕ ਤੇਰਾ ਭਰਵਾਸਾ ॥ ਸਗਲ ਧਿਆਵਹਿ ਪ੍ਰਭ ਗੁਣਤਾਸਾ ॥ ਜਪਿ ਜਪਿ ਅਨਦੁ ਕਰਹਿ ਤੇਰੈ ਦਾਸਾ ॥ ਸਿਮਰਿ ਨਾਨਕ ਸਾਚੇ ਗੁਣਤਾਸਾ ॥ ੪ ॥ ੨੬ ॥ ੩੯ ॥ ਭੈਰਉ ਮਹਲਾ ੫ ॥ ਪਥਮੇ ਛੋਡੀ ਪਰਾਈ ਨਿੰਦਾ ॥ ਉਤਰਿ ਗਈ ਸਭ ਮਨ ਕੀ ਚਿੰਦਾ ॥ ਲੋਭੁ ਮੋਹੁ ਸਭੁ ਕੀਨੋ ਦੂਰਿ ॥ ਪਰਮ ਬੈਸਨੋ ਪ੍ਰਭ ਪੇਖਿ ਹਜੂਰਿ ॥ ੧ ॥ ਐਸੋ ਤਿਆਗੀ ਵਿਰਲਾ ਕੋਇ ॥ ਹਰਿ ਹਰਿ ਨਾਮੁ ਜਪੈ ਜਨੁ ਸੋਇ ॥ ੧ ॥ ਰਹਾਉ ॥ ਅਹੰਬੁਧਿ ਕਾ ਛੋਡਿਆ ਸੰਗੁ ॥ ਕਾਮ ਕ੍ਰੋਧ ਕਾ ਉਤਰਿਆ ਰੰਗੁ ॥ ਨਾਮ ਧਿਆਏ ਹਰਿ ਹਰਿ ਹਰੇ ॥ ਸਾਧ ਜਨਾ ਕੈ ਸੰਗਿ ਨਿਸਤਰੇ ॥ ੨ ॥ ਬੈਰੀ ਮੀਤ ਹੋਏ ਸੰਮਾਨ ॥ ਸਰਬ ਮਹਿ ਪੂਰਨ ਭਗਵਾਨ ॥ ਪ੍ਰਭ ਕੀ ਆਗਿਆ ਮਾਨਿ ਸੁਖੁ ਪਾਇਆ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ॥ ੩ ॥ ਕਰਿ ਕਿਰਪਾ ਜਿਸੁ ਰਾਖੈ ਆਪਿ ॥ ਸੋਈ ਭਗਤੁ ਜਪੈ ਨਾਮ ਜਾਪ ॥ ਮਨਿ ਪ੍ਰਗਾਸੁ ਗੁਰ ਤੇ ਮਤਿ ਲਈ ॥ ਕਹੁ ਨਾਨਕ ਤਾ ਕੀ ਪੂਰੀ ਪਈ ॥ ੪ ॥ ੨੭ ॥ ੪੦ ॥ ਭੈਰਉ ਮਹਲਾ ੫ ॥ ਸੁਖੁ ਨਾਹੀ ਬਹੁਤੈ ਧਨਿ ਖਾਟੇ ॥ ਸੁਖੁ ਨਾਹੀ ਪੇਖੇ ਨਿਰਤਿ ਨਾਟੇ ॥ ਸੁਖੁ ਨਾਹੀ ਬਹੁ ਦੇਸ ਕਮਾਏ ॥ ਸਰਬ ਸੁਖਾ ਹਰਿ ਹਰਿ ਗੁਣ ਗਾਏ ॥ ੧ ॥ ਸੂਖ ਸਹਜ ਆਨੰਦ ਲਹਹੁ ॥ ਸਾਧਸੰਗਤਿ ਪਾਈਐ ਵਡਭਾਗੀ ਗੁਰਮੁਖਿ ਹਰਿ ਹਰਿ ਨਾਮੁ ਕਹਹੁ ॥ ੧ ॥ ਰਹਾਉ ॥ ਬੰਧਨ ਮਾਤ ਪਿਤਾ ਸੁਤ ਬਨਿਤਾ ॥ ਬੰਧਨ ਕਰਮ ਧਰਮ ਹਉ ਕਰਤਾ ॥ ਬੰਧਨ ਕਾਟਨਹਾਰੁ ਮਨਿ ਵਸੈ ॥ ਤਉ ਸੁਖੁ ਪਾਵੈ ਨਿਜ ਘਰਿ ਬਸੈ ॥ ੨ ॥ ਸਭਿ ਜਾਚਿਕ ਪ੍ਰਭ ਦੇਬਣਹਾਰ ॥ ਗੁਣ ਨਿਧਾਨ ਬੇਅੰਤ ਅਪਾਰ ॥ ਜਿਸ ਨੋ ਕਰਮੁ ਕਰੇ ਪ੍ਰਭੁ ਅਪਨਾ ॥ ਹਰਿ ਹਰਿ ਨਾਮੁ ਤਿਨੈ ਜਨਿ ਜਪਨਾ ॥ ੩ ॥ ਗੁਰ ਅਪਨੇ ਆਗਤ ਅਰਦਾਸਿ ॥ ਕਰਿ ਕਿਰਪਾ ਪੁਰਖ ਗੁਣਤਾਸਿ ॥ ਕਹੁ ਨਾਨਕ ਤੁਮਰੀ ਸਰਣਾਈ ॥ ਜਿਉ
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥