੧੧੪੮
ਭਾਵੈ ਤਿਉ ਰਖਹੁ ਗੁਸਾਈ ॥ ੪ ॥ ੨੮ ॥ ੪੧ ॥ ਭੈਰਉ ਮਹਲਾ ੫ ॥ ਗੁਰ ਮਿਲਿ ਤਿਆਗਿਓ ਦੂਜਾ ਭਾਉ ॥ ਗੁਰਮੁਖਿ ਜਪਿਉ ਹਰਿ ਕਾ ਨਾਉ ॥ ਬਿਸਰੀ ਚਿੰਤ ਨਾਮਿ ਰੰਗੁ ਲਾਗਾ ॥ ਜਨਮ ਜਨਮ ਕਾ ਸੋਇਆ ਜਾਗਾ ॥ ੧ ॥ ਕਰਿ ਕਿਰਪਾ ਅਪਨੀ ਸੇਵਾ ਲਾਏ ॥ ਸਾਧੂ ਸੰਗਿ ਸਰਬ ਸੁਖ ਪਾਏ ॥ ੧ ॥ ਰਹਾਉ ॥ ਰੋਗ ਦੋਖ ਗੁਰ ਸਬਦਿ ਨਿਵਾਰੇ ॥ ਨਾਮ ਅਉਖਧੁ ਮਨ ਭੀਤਰਿ ਸਾਰੇ ॥ ਗੁਰ ਭੇਟਤ ਮਨਿ ਭਇਆ ਅਨੰਦ ॥ ਸਰਬ ਨਿਧਾਨ ਨਾਮ ਭਗਵੰਤ ॥ ੨ ॥ ਜਨਮ ਮਰਣ ਕੀ ਮਿਟੀ ਜਮ ਤ੍ਰਾਸ ॥ ਸਾਧਸੰਗਤਿ ਊਂਧ ਕਮਲ ਬਿਗਾਸ ॥ ਗੁਣ ਗਾਵਤ ਨਿਹਚਲੁ ਬਿਸ੍ਰਾਮ ॥ ਪੂਰਨ ਹੋਏ ਸਗਲੇ ਕਾਮ ॥ ੩ ॥ ਦੁਲਭ ਦੇਹ ਆਈ ਪਰਵਾਨੁ ॥ ਸਫਲ ਹੋਈ ਜਪਿ ਹਰਿ ਹਰਿ ਨਾਮੁ ॥ ਕਹੁ ਨਾਨਕ ਪ੍ਰਭਿ ਕਿਰਪਾ ਕਰੀ ॥ ਸਾਸਿ ਗਿਰਾਸਿ ਜਪਉ ਹਰਿ ਹਰੀ ॥ ੪ ॥ ੨੯ ॥ ੪੨ ॥ ਭੈਰਉ ਮਹਲਾ ੫ ॥ ਸਭ ਤੇ ਊਚਾ ਜਾ ਕਾ ਨਾਉ ॥ ਸਦਾ ਸਦਾ ਤਾ ਕੇ ਗੁਣ ਗਾਉ ॥ ਜਿਸੁ ਸਿਮਰਤ ਸਗਲਾ ਦੁਖੁ ਜਾਇ ॥ ਸਰਬ ਸੂਖ ਵਸਹਿ ਮਨਿ ਆਇ ॥ ੧ ॥ ਸਿਮਰਿ ਮਨਾ ਤੂ ਸਾਚਾ ਸੋਇ ॥ ਹਲਤਿ ਪਲਤਿ ਤੁਮਰੀ ਗਤਿ ਹੋਇ ॥ ੧ ॥ ਰਹਾਉ ॥ ਪੁਰਖ ਨਿਰੰਜਨ ਸਿਰਜਨਹਾਰ ॥ ਜੀਅ ਜੰਤ ਦੇਵੈ ਆਹਾਰ ॥ ਕੋਟਿ ਖਤੇ ਖਿਨ ਬਖਸਨਹਾਰ ॥ ਭਗਤਿ ਭਾਇ ਸਦਾ ਨਿਸਤਾਰ ॥ ੨ ॥ ਸਾਚਾ ਧਨੁ ਸਾਚੀ ਵਡਿਆਈ ॥ ਗੁਰ ਪੂਰੇ ਤੇ ਨਿਹਚਲ ਮਤਿ ਪਾਈ ॥ ਕਰਿ ਕਿਰਪਾ ਜਿਸੁ ਰਾਖਨਹਾਰਾ ॥ ਤਾ ਕਾ ਸਗਲ ਮਿਟੈ ਅੰਧਿਆਰਾ ॥ ੩ ॥ ਪਾਰਬ੍ਰਹਮ ਸਿਉ ਲਾਗੋ ਧਿਆਨ ॥ ਪੂਰਨ ਪੂਰਿ ਰਹਿਓ ਨਿਰਬਾਨ ॥ ਭ੍ਰਮ ਭਉ ਮੇਟਿ ਮਿਲੇ ਗੋਪਾਲ ॥ ਨਾਨਕ ਕਉ ਗੁਰ ਭਏ ਦਇਆਲ ॥ ੪ ॥ ੩੦ ॥ ੪੩ ॥ ਭੈਰਉ ਮਹਲਾ ੫ ॥ ਜਿਸੁ ਸਿਮਰਤ ਮਨਿ ਹੋਇ ਪ੍ਰਗਾਸੁ ॥ ਮਿਟਹਿ ਕਲੇਸ ਸੁਖ ਸਹਜਿ ਨਿਵਾਸੁ ॥ ਤਿਸਹਿ ਪਰਾਪਤਿ ਜਿਸੁ ਪ੍ਰਭੁ ਦੇਇ ॥ ਪੂਰੇ ਗੁਰ ਕੀ ਪਾਏ ਸੇਵ ॥ ੧ ॥ ਸਰਬ ਸੁਖਾ ਪ੍ਰਭ ਤੇਰੋ ਨਾਉ ॥ ਆਠ ਪਹਰ ਮੇਰੇ ਮਨ ਗਾਉ ॥ ੧ ॥ ਰਹਾਉ ॥ ਜੋ ਇਛੈ ਸੋਈ ਫਲੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਆਵਣ ਜਾਣ ਰਹੇ ਹਰਿ ਧਿਆਇ ॥ ਭਗਤਿ ਭਾਇ ਪ੍ਰਭ ਕੀ ਲਿਵ ਲਾਇ ॥ ੨ ॥ ਬਿਨਸੇ ਕਾਮ ਕ੍ਰੋਧੁ ਅਹੰਕਾਰ ॥ ਤੁਟੇ ਮਾਇਆ ਮੋਹ ਪਿਆਰ ॥ ਪ੍ਰਭ ਕੀ ਟੇਕ ਰਹੈ ਦਿਨੁ ਰਾਤਿ ॥ ਪਾਰਬ੍ਰਹਮੁ ਕਰੇ ਜਿਸੁ ਦਾਤਿ ॥ ੩ ॥ ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਕਰਿ ਕਿਰਪਾ ਅਪਨੀ ਸੇਵਾ ਲਾਇ ॥ ਨਾਨਕ ਦਾਸ ਤੇਰੀ ਸਰਣਾਇ ॥ ੪ ॥ ੩੧ ॥ ੪੪ ॥
ਤਰਜਮਾ
 

cbnd ੨੦੦੦-੨੦੧੮ ਓਪਨ ਗੁਰਦੁਆਰਾ ਫਾਉਂਡੇਸ਼ਨ । ਕੁਝ ਹੱਕ ਰਾਖਵੇਂ ॥
ਇਸ ਵੈਬ ਸਾਈਟ ਤੇ ਸਮਗ੍ਗਰੀ ਆਮ ਸਿਰਜਨਾਤਮਕ ਗੁਣ ਆਰੋਪਣ-ਗੈਰ ਵਪਾਰਕ-ਗੈਰ ਵਿਉਤਪਨ੍ਨ ੩.੦ ਬੇ ਤਬਦੀਲ ਆਗਿਆ ਪਤ੍ਤਰ ਹੇਠ ਜਾਰੀ ਕੀਤੀ ਗਈ ਹੈ ॥